ਬਠਿੰਡਾ, 20 ਅਪ੍ਰੈਲ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ ਅੱਜ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਜੇਠੂਕੇ ਤੇ ਗਿੱਲ ਕਲਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਚ ਕਣਕ ਦੀ ਫ਼ਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀਆਂ ਚ ਲਾਇਟਾਂ ਦਾ ਵਿਸ਼ੇਸ਼ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮੰਡੀਆ ਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਰਾਤ ਦੇ ਸਮੇਂ ਕਣਕ ਦੀ ਕਟਾਈ ਨਾ ਕੀਤੀ ਜਾਵੇ ਅਤੇ ਮੰਡੀਆਂ ਚ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖ੍ਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਇਸ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰੂਪਪ੍ਰੀਤ ਕੌਰ ਨੇ ਦੱਸਿਆ ਕਿ 20 ਅਪ੍ਰੈਲ 2024 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 76922.00 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ, ਜਿਸ ਚ ਪਨਗ੍ਰੇਨ ਵੱਲੋਂ 28202 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 17898.00, ਪਨਸਪ ਵੱਲੋਂ 15270.00, ਵੇਅਰਹਾਊਸ ਵੱਲੋਂ 14747.00 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 805 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਸ ਮੌਕੇ ਸਹਾਇਕ ਖੁਰਾਕ ਤੇ ਸਪਲਾਈ ਕੰਟਰੋਲਰ ਹਰਸ਼ਿਤ ਮਹਿਤਾ, ਜ਼ਿਲ੍ਹਾ ਮੰਡੀ ਅਫ਼ਸਰ ਸਲੋਧ ਬਿਸ਼ਨੋਈ ਤੋਂ ਇਲਾਵਾ ਮਾਰਕਫ਼ੈਡ ਤੋਂ ਹੋਰ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
Share the post "ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ"