Punjabi Khabarsaar
ਬਠਿੰਡਾ

ਡੀਸੀ ਨੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਵਾਲੇ ਬਣ ਰਹੇ ਪ੍ਰੋਜੈਕਟਾਂ ਦਾ ਦੌਰਾ ਕਰਕੇ ਲਿਆ ਜਾਇਜਾ

ਬਠਿੰਡਾ, 10 ਅਕਤੂਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹੇ ਦੇ ਬੁਲਾਢੇਵਾਲਾ ਤੇ ਨਰੂਆਣਾ ਆਦਿ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਚੈਅਰਮੇਨ ਇਮਪਰੂਵਮੈਂਟ ਟਰਸਟ ਸ. ਜਤਿੰਦਰ ਭੱਲਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਦੌਰੇ ਦੌਰਾਨ ਉਨ੍ਹਾਂ ਪਿੰਡ ਬੁਲਾਢੇਵਾਲਾ ਵਿਖੇ ਛੱਪੜ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲ ਦਾ ਜਾਇਜ਼ਾ

ਇਹ ਵੀ ਪੜੋ:ਡੀਜੀਪੀ ਗੌਰਵ ਯਾਦਵ ਨੇ ਸੰਗਰੂਰ ਵਿਖੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਮੇਤ ਪੁਲਿਸ ਬਨਿਆਦੀ ਢਾਂਚੇ ਸਬੰਧੀ ਪ੍ਰਮੁੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਚੱਲ ਰਹੇ ਪ੍ਰੋਜੈਕਟ ਦੇ ਕੰਮ ਚ ਤੇਜ਼ੀ ਲਿਆਂਦੀ ਜਾਵੇ ਅਤੇ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਪਿੰਡ ਨਰੂਆਣਾ ਵਿਖੇ ਥਾਪਰ ਮਾਡਲ ਤਹਿਤ ਕੀਤੇ ਜਾ ਰਹੇ ਕੰਮ ਦਾ ਨਿਰੀਖਣ ਕਰਦਿਆਂ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ ਦੇ ਦੂਜੇ ਛੱਪੜ ਦਾ ਪਾਣੀ ਵੀ ਥਾਪਰ ਮਾਡਲ ਨਾਲ ਜੋੜਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ।

 

Related posts

ਅੰਮ੍ਰਿਤਾ ਵੜਿੰਗ ਵੱਲੋਂ ਬਠਿੰਡਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਦਾ ਤੂਫਾਨੀ ਦੌਰਾ, ਭਰਵੀਆਂ ਮੀਟਿੰਗਾਂ ਨੂੰ ਕੀਤਾ ਸੰਬੋਧਨ

punjabusernewssite

ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਿਆ ਜਾਵੇ ਯਕੀਨੀ : ਚੇਅਰਮੈਨ ਅਮ੍ਰਿੰਤ ਲਾਲ ਅਗਰਵਾਲ

punjabusernewssite

ਬਠਿੰਡਾ ’ਚ ਐਮ.ਬੀ.ਏ ਦੇ ਵਿਦਿਆਰਥੀ ਨੇ ਕੀਤੀ ਆਤਮਹੱਤਿਆ

punjabusernewssite