WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਡੀਸੀ ਨੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਵਾਲੇ ਬਣ ਰਹੇ ਪ੍ਰੋਜੈਕਟਾਂ ਦਾ ਦੌਰਾ ਕਰਕੇ ਲਿਆ ਜਾਇਜਾ

ਬਠਿੰਡਾ, 12 ਜਨਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਭੁੱਚੋਂ, ਬੁਰਜ ਕਾਹਨ ਸਿੰਘ ਵਾਲਾ, ਪੂਹਲੀ, ਭੈਣੀ ਅਤੇ ਗੰਗਾਂ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲਾਂ ਅਤੇ ਸ਼ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਰਜਿਸਟਰਡ ਕਰਵਾਈਆਂ ਜਾ ਰਹੀਆਂ ਵੋਟਾਂ ਦਾ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ਚ ਤੇਜ਼ੀ ਲਿਆਂਦੀ ਜਾਵੇ ਅਤੇ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਜਗਜੀਤ ਗ੍ਰਿਫਤਾਰ, ਸਹਾਇਕ ਫਰਾਰ

ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਗੁਰਦੁਆਰਾ ਕਾਹਨ ਸਿੰਘ ਵਾਲਾ, ਪੂਹਲੀ ਤੇ ਭੈਣੀ ਦੀ ਧਰਮਸ਼ਾਲਾ ਵਿਖੇ ਪਹੁੰਚ ਕੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਬਣ ਰਹੀਆਂ ਵੋਟਾਂ ਸਬੰਧੀ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਯੋਗ ਵੋਟਰ ਆਪੋ-ਆਪਣੀ ਵੋਟ ਰਜਿਸਟਰ ਲਾਜ਼ਮੀ ਕਰਵਾਉਣ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਭੁੱਚੋਂ ਦੇ ਕਾਰਜ ਸਾਧਕ ਦਫ਼ਤਰ ਵਿਖੇ ਇਤਰਾਜਹੀਣਤਾ ਸਰਟੀਫ਼ਿਕੇਟਾਂ (ਐਨਓਸੀ) ਸਬੰਧੀ ਸਮੱਸਿਆਵਾਂ ਸੁਣੀਆਂ।

ਮੰਦਭਾਗੀ ਖ਼ਬਰ: ਸੰਘਣੀ ਧੁੰਦ ਕਾਰਨ ਭਿਆਨਕ ਹਾਦਸੇ ‘ਚ 4 ਨੌਜਵਾਨਾਂ ਮੌ+ਤ

ਇਸ ਦੌਰਾਨ ਉਨ੍ਹਾਂ ਐਨਓਸੀ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਦੌਰਾਨ ਸ਼ੌਕਤ ਅਹਿਮਦ ਪਰੇ ਨੇ ਸਰਕਾਰੀ ਮਾਡਲ ਐਲੀਮੈਂਟਰੀ ਸਕੂਲ ਪੂਹਲੀ ਵਿਖੇ ਮਾਡਰਨ ਟਰੱਫ਼ ਹਾਕੀ ਮੈਦਾਨ, ਬੈਡਮਿੰਟਨ ਕੋਰਟ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ।ਇਸ ਮੌਕੇ ਐਸਡੀਐਮ ਬਠਿੰਡਾ ਮੈਡਮ ਇਨਾਯਤ, ਬੀਡੀਪੀਓ ਨਥਾਣਾ ਪ੍ਰਭਜੀਤ ਸਿੰਘ, ਤਹਿਸੀਲਦਾਰ (ਸਿਖਲਾਈ ਅਧੀਨ) ਸੁਮਿਤ ਢਿੱਲੋ, ਪੂਹਲੀ ਪਿੰਡ ਦੇ ਸਰਪੰਚ ਚਮਕੌਰ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

 

Related posts

ਹਰਿਰਾਏਪੁਰ ਵਿਖੇ ਸਰਕਾਰੀ ਗਊਸ਼ਾਲਾ ਵਿਖੇ ਪੌਦੇ ਲਗਾਏ

punjabusernewssite

ਨਗਰ ਪੰਚਾਇਤ ਕੋਟਸ਼ਮੀਰ ਨੇ ਖੋਲਿਆ ਵਿਕਾਸ ਕਾਰਜ਼ਾਂ ਦਾ ਪਿਟਾਰਾ

punjabusernewssite

ਬਠਿੰਡਾ ਸ਼ਹਿਰ ’ਚ ਨਜਾਇਜ਼ ਇਮਾਰਤਾਂ ਵਿਰੁਧ ਨਗਰ ਨਿਗਮ ਦੀ ਮੁਹਿੰਮ ਜਾਰੀ, 4 ਇਮਾਰਤਾਂ ਨੂੰ ਕੀਤਾ ਸੀਲ

punjabusernewssite