50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ DDPO ਦੀ ਰੀਡਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Date:

spot_img

Jalandhar News: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਪਿੰਡ ਢੱਡਾ, ਜ਼ਿਲ੍ਹਾ ਜਲੰਧਰ ਦੇ ਇੱਕ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗੀ ਕੀਤੀ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ, ਪਿੰਡ ਢੱਡਾ ਦੇ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਜਾਂਚ ਦੌਰਾਨ ਇਹ ਪਾਇਆ ਗਿਆ ਕਿ ਪਿੰਡ ਢੱਡਾ ਵਿੱਚ ਬਣੀ ਧਰਮਸ਼ਾਲਾ ਨੂੰ ਬਾਲਮੀਕ ਕਮੇਟੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ, ਜਿਸ ਤੋਂ ਬਾਅਦ ਗ੍ਰਾਮ ਪੰਚਾਇਤ ਨੇ ਡੀ.ਡੀ.ਪੀ.ਓ. ਜਲੰਧਰ ਕੋਲ ਕੇਸ ਦਾਇਰ ਕੀਤਾ।ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਾਜਵੰਤ ਕੌਰ, ਜੋ ਤਤਕਾਲੀ ਸਮੇਂ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਵਜੋਂ ਤਾਇਨਾਤ ਸੀ, ਨੇ ਧਰਮਸ਼ਾਲਾ ਮਾਮਲੇ ਵਿੱਚ ਉਹਨਾਂ ਦੇ ਪੱਖ ਵਿੱਚ ਹੁਕਮ ਪ੍ਰਾਪਤ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਇਹ ਵੀ ਪੜ੍ਹੋ Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

ਮੁਲਜ਼ਮ ਨੇ ਸ਼ਿਕਾਇਤਕਰਤਾ ਅਤੇ ਹੋਰ ਗਵਾਹਾਂ ਕੋਲੋਂ 50,000 ਰੁਪਏ ਰਿਸ਼ਵਤ ਪ੍ਰਾਪਤ ਕੀਤੀ। ਰਿਸ਼ਵਤ ਦੇ ਪੈਸੇ ਲੈਣ ਦੀ ਘਟਨਾ ਦੀ ਵੀਡੀਓ-ਰਿਕਾਰਡਿੰਗ ਕੀਤੀ ਗਈ। ਪੁੱਛਗਿੱਛ ਅਤੇ ਸਬੂਤਾਂ ਦੇ ਆਧਾਰ ‘ਤੇ, ਮੁਲਜ਼ਮ ਰਾਜਵੰਤ ਕੌਰ ਵਿਰੁੱਧ ਵਿਜੀਲੈਂਸ ਬਿਊਰੋ ਰੇਂਜ ਥਾਣਾ ਜਲੰਧਰ ਵਿਖੇ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...