ਪੈਸੇ ਦੀ ਭੁੱਖ:ਸਰਕਾਰੀ ਫੰਡਾਂ ਵਿੱਚ ਲੱਖਾਂ ਦੀ ਹੇਰਾਫੇਰੀ ਕਰਨ ਵਾਲਾ DDPO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Date:

spot_img

ਫਤਿਹਗੜ੍ਹ ਸਾਹਿਬ, 11 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਫੰਡਾਂ ਵਿੱਚ ਲੱਖਾਂ ਦੀ ਹੇਰਾਬਾਰੀ ਕਰਨ ਵਾਲੇ ਡੀ.ਡੀ.ਪੀ.ਓ. ਨੂੰ ਇੱਕ ਨਿੱਜੀ ਵਿਅਕਤੀ ਸਹਿਤ ਗ੍ਰਿਫਤਾਰ ਕੀਤਾ ਹੈ। ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਕੁਲਵਿੰਦਰ ਸਿੰਘ ਵਿਰੁਧ ਦੋਸ਼ ਹਨ ਕਿ ਉਸਨੇ ਬਲਾਕ ਅਮਲੋਹ ਦੀਆਂ ਪੰਚਾਇਤਾਂ ਨੂੰ ਜਾਰੀ 40,85,175 ਰੁਪਏ ਦੀ ਕਰਨ ਹੇਰਾਫੇਰੀ ਕੀਤੀ ਹੈ। ਪੜਤਾਲ ਦੌਰਾਨ ਸਾਹਮਣੇ ਆਇਆ ਸੀ ਕਿ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਕੁੱਝ ਪ੍ਰਾਈਵੇਟ ਫਰਮਾਂ ਅਤੇ ਇੱਕ ਨਿੱਜੀ ਵਿਅਕਤੀ ਦੇ ਨਾਂ ’ਤੇ ਜਾਅਲੀ ਫੰਡ ਜਾਰੀ ਕਰਕੇ ਸਰਕਾਰੀ ਫੰਡਾਂ ਵਿੱਚ ਗੜਬੜੀ ਕੀਤੀ ਹੈ।

ਹਾਕੀ ਟੀਮ ਦਾ ਅੰਮ੍ਰਿਤਸਰ ਵਿਚ ਢੋਲ-ਢਮੱਕਿਆ ਨਾਲ ਸਵਾਗਤ, ਖਿਡਾਰੀ ਦਰਬਾਰ ਸਾਹਿਬ ਹੋਏ ਨਤਮਸਤਕ

ਇਸ ਪੜਤਾਲ ਤੋਂ ਬਾਅਦ ਵਿਜੀਲੈਂਸ ਦੇ ਥਾਣਾ ਪਟਿਆਲਾ ਰੇਂਜ ਵਿਖੇ ਅਮਲੋਹ ਦੇ ਤੱਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ) ਸਮੇਤ ਪੰਜ ਵਿਅਕਤੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਤੇ 13 (2) ਤਹਿਤ ਐਫ.ਆਈ.ਆਰ. ਨੰਬਰ 37 ਮਿਤੀ 09.08.2024 ਦਰਜ ਕੀਤੀ ਗਈ ਹੈ। ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਕੇਸ ਵਿੱਚ ਮੁਲਜ਼ਮ ਕੁਲਵਿੰਦਰ ਸਿੰਘ ਰੰਧਾਵਾ (ਤਤਕਾਲੀ ਬੀਡੀਪੀਓ ਅਮਲੋਹ) ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

spot_img
spot_img

Share post:

Popular

More like this
Related

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ

👉'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ...

Mega PTM ਪ੍ਰੀਖਿਆ ਵਿੱਚ ਅੰਕਾਂ ਤੋਂ ਅੱਗੇ ਵਧ ਕੇ ਹਰੇਕ ਬੱਚੇ ਦੇ ਸਰਬਪੱਖੀ ਵਿਕਾਸ ‘ਤੇ ਕੇਂਦਰਿਤ: ਹਰਜੋਤ ਸਿੰਘ ਬੈਂਸ

👉*ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ 'ਚ ਵਿਸ਼ਵਾਸ ਪ੍ਰਗਟਾਉਣ...

ਪੰਜਾਬ ਵਿਧਾਨ ਸਭਾ ਦਾ ਸ਼ੈਸਨ ਮੁੜ ਸੱਦਿਆ; 22 ਅਕਤੂਬਰ ਤੋਂ ਹੋਵੇਗਾ ਸ਼ੁਰੂ

Chandigarh News: Punjab Vidhan Sabha session ; ਸਪੀਕਰ ਕੁਲਤਾਰ...