Bathinda News: ਬਠਿੰਡਾ ਸ਼ਹਿਰ ਦੇ ਇੱਕ ਨਾਮੀ ਨਿੱਜੀ ਹਸਪਤਾਲ ਵਿਚ ਅਜੀਬੋ-ਗਰੀਬ ਘਟਨਾ ਵਾਪਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਕਾਰਨ ਅਬੋਹਰ ਤੋਂ ਇੱਕ ਔਰਤ ਮਰੀਜ਼ ਗੀਤਾ ਦੇਵੀ ਨੂੰ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਪ੍ਰੰਤੂ ਜਦ ਪ੍ਰਵਾਰਕ ਮੈਂਬਰ ਔਰਤ ਦੀ ਲਾਸ਼ ਲੈ ਕੇ ਹਸਪਤਾਲ ਵਿਚੋਂ ਨਿਕਲੇ ਤਾਂ ਦੇਖਿਆ ਕਿ ਮ੍ਰਿਤਕ ਔਰਤ ਦੇ ਕੰਨਾਂ ਵਿਚੋਂ 2 ਤੋਲੇ ਸੋਨੇ ਦੀਆਂ ਵਾਲੀਆਂ ਗਾਈਬ ਸਨ। ਇਸ ਮਾਮਲੇ ਨੂੰ ਲੈ ਕੇ ਹਸਪਤਾਲ ਵਿਚ ਕਾਫ਼ੀ ਹੰਗਾਮਾ ਹੋਇਆ, ਜਿਸਤੋਂ ਬਾਅਦ ਪੁਲਿਸ ਦੀ ਵੀ ਦਖਲਅੰਦਾਜ਼ੀ ਹੋਈ।
ਇਹ ਵੀ ਪੜ੍ਹੋ ਪੰਜਾਬ ਦੀਆਂ ਜੇਲ੍ਹਾਂ ‘ਚ ਖੁੱਲੀਆਂ ਭਰਤੀਆਂ; ਵਿੱਤ ਵਿਭਾਗ ਵੱਲੋਂ 475 ਵਾਰਡਰ ਅਤੇ 57 ਮੈਟਰਨ ਭਰਤੀ ਦੀ ਦਿੱਤੀ ਮੰਨਜੂਰੀ
ਅਖੀਰ ਬਠਿੰਡਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਰੋਹਤਾਸ਼ ਪੁੱਤਰ ਆਧੂਰਾਮ ਵਾਸੀ ਪਿੰਡ ਨਿਹਾਲ ਖੇੜਾ ਨੇੜੇ ਅਬੋਹਰ ਜ਼ਿਲ੍ਹਾ ਫ਼ਾਜਿਲਕਾ ਦੇ ਬਿਆਨਾਂ ਉੱਪਰ ਨਾਮਲੂਮ ਵਿਅਕਤੀਆਂ ਵਿਰੁਧ ਬੀਐਨਐਸ ਦੀ ਧਾਰਾ 305 ਤਹਿਤ ਮੁਕੱਦਮਾ ਦਰਜ਼ ਕਰ ਲਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਪਰਵਿੰਦਰ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮ੍ਰਿਤਕ ਔਰਤ ਨੂੰ ਗੋਨਿਆਣਾ ਰੋਡ ‘ਤੇ ਸਥਿਤ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਲਿਆਂਦਾ ਗਿਆ ਸੀ, ਜਿੱਥੇ ਹਸਪਤਾਲ ਦੇ ਸੀਸੀਟੀਵੀ ਕੈਮਰੇ ਵਗੈਰਾ ਚੈੱਕ ਕੀਤੇ ਗਏ ਹਨ ਪ੍ਰੰਤੂ ਹਾਲੇ ਤੱਕ ਕੁੱਝ ਪਤਾ ਨਹੀਂ ਲੱਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







