ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

Date:

spot_img

Amritsar News : ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਖਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।

ਇਹ ਵੀ ਪੜ੍ਹੋ 👉Breaking News; Punjab Police ਨੂੰ ਮਿਲਿਆ ਪੱਕਾ DGP; ਮਾਨ ਸਰਕਾਰ ਨੇ ਲਗਾਈ ਇਸ ਅਫ਼ਸਰ ਦੇ ਨਾਂ ‘ਤੇ ਮੋਹਰ!

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਸਾਡੇ ਮਹਾਨ ਸ਼ਹੀਦ ਹਨ, ਜਿਨ੍ਹਾਂ ਨੇ ਕੌਮ ਖਾਤਰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਵੱਲੋਂ ਕੌਮੀ ਜਜ਼ਬੇ ਖ਼ਾਤਰ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਹਮੇਸ਼ਾਂ ਸਜਦਾ ਕਰਦੀ ਹੈ ਅਤੇ ਕਰਦੀ ਰਹੇਗੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਭਾਈ ਭੁਪਿੰਦਰ ਸਿੰਘ, ਬੀਬੀ ਕੁਲਵੰਤ ਕੌਰ ਸਮੇਤ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ।

ਇਹ ਵੀ ਪੜ੍ਹੋ 👉ਕਿਰਾਏ ਦੀ ਦੁਕਾਨ ਬਣ ਸਕਦੀ ਹੈ ਤੁਹਾਡੀ ਆਪਣੀ!

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਮਨਜੀਤ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਹਾਲਵਾਂ, ਐਡੀਸ਼ਨਲ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਤੋਂ ਇਲਾਵਾ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਨਰਿੰਦਰ ਸਿੰਘ, ਸ. ਬੇਅੰਤ ਸਿੰਘ ਖਿਆਲਾ, ਸ. ਜਰਨੈਲ ਸਿੰਘ, ਸ. ਪਰਮਜੀਤ ਸਿੰਘ ਮੰਡ ਆਦਿ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ; ਹੈਂਡਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ਸ਼ੁਰੂ

Sports News: 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਹੈਂਡਬਾਲ ਅੰਡਰ-14...