CM ਮਾਨ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ

Date:

spot_img

Jalandhar News : ਜਲੰਧਰ ਦੇ ਕਈ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਜਾਣਕਾਰੀ ਮੁਤਾਬਕ, ਜਲੰਧਰ ਦੇ ਪੰਜ ਤੋਂ ਛੇ ਸਕੂਲਾਂ ਨੂੰ ਅੱਜ ਸਵੇਰੇ ਧਮਕੀ ਭਰੇ ਈਮੇਲ ਪ੍ਰਾਪਤ ਹੋਏ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨਾਂ ਅਤੇ ਸੁਰੱਖਿਆ ਏਜੰਸੀਆਂ ਵਿੱਚ ਤੁਰੰਤ ਚੌਕਸੀ ਵਧਾ ਦਿੱਤੀ ਗਈ। ਏਪੀਜੇ ਸਕੂਲ ਪ੍ਰਸ਼ਾਸਨ ਨੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵਿਦਿਆਰਥੀਆਂ ਨੂੰ ਛੁੱਟੀ ਦੇ ਦਿੱਤੀ, ਜਦਕਿ ਬੀਐਸਐਫ ਸਕੂਲ ਨੂੰ ਵੀ ਖਾਲੀ ਕਰਵਾਇਆ ਜਾ ਰਿਹਾ ਹੈ।
ਹਾਲਾਂਕਿ ਸਕੂਲ ਪ੍ਰਬੰਧਨ ਵੱਲੋਂ ਕਿਹਾ ਗਿਆ ਹੈ ਕਿ ਇਹ ਕਦਮ ਸਿਰਫ਼ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ।

ਇਹ ਵੀ ਪੜ੍ਹੋ 👉 Jagmit Brar ਨੇ Haryana ‘ਚ ਕਾਂਗਰਸ ਨੂੰ ਦਿੱਤਾ ਝਟਕਾ; ਸਾਬਕਾ ਮੇਅਰ BJP ‘ਚ ਕਰਵਾਈ ਸ਼ਾਮਲ

ਉਧਰ ਕੁਝ ਸਕੂਲ ਪ੍ਰਸ਼ਾਸਨਾਂ ਨੇ ਸਿੱਧੀ ਧਮਕੀ ਮਿਲਣ ਦੀ ਗੱਲ ਤੋਂ ਇਨਕਾਰ ਵੀ ਕੀਤਾ ਹੈ।ਦੱਸਿਆ ਜਾ ਰਿਹਾ ਹੈ ਕਿ ਸਾਹਮਣੇ ਆਏ ਇੱਕ ਈਮੇਲ ਵਿੱਚ ਬੀਐਸਐਫ ਖਾਲਸਾ ਆਰਮੀ ਛਾਉਣੀ ‘ਤੇ ਗ੍ਰਨੇਡ ਹਮਲੇ ਦਾ ਜ਼ਿਕਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਇਹ ਵੀ ਲਿਖਿਆ ਗਿਆ ਕਿ 7 ਮਈ ਤੋਂ 9 ਮਈ ਤੱਕ ਕੋਈ ਵੀ ਬੱਚਾ ਸਕੂਲ ਜਾਂ ਕਾਲਜ ਨਾ ਜਾਵੇ। ਇਸ ਵਿੱਚ ਆਤਮਘਾਤੀ ਕਾਰ ਬੰਬ ਹਮਲੇ ਦੀ ਵੀ ਚੇਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਹਨ।

ਇਹ ਵੀ ਪੜ੍ਹੋ 👉 Bathinda Police ਵੱਲੋਂ ਨਸ਼ਾ ਤਸਕਰਾਂ ਵਿਰੁਧ ਵੱਢੀ ਕਾਰਵਾਈ; 98 ਕਿਲੋਂ ਭੁੱਕੀ ਸਮੇਤ 2 ਕਾਬੂ

ਇਸ ਧਮਕੀ ਭਰੇ ਸੁਨੇਹੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ‘ਤੇ ਕੈਨੇਡਾ ਵਿੱਚ ਹਰਦੀਪ ਨਿੱਝਰ ਮਾਮਲੇ ਸਬੰਧੀ ਵੀ ਗੰਭੀਰ ਦੋਸ਼ ਲਗਾਏ ਗਏ ਹਨ। ਈਮੇਲ ਵਿੱਚ ਜਲੰਧਰ, ਆਦਮਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਜ਼ੀਰਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਵਰਗੇ ਕਈ ਇਲਾਕਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ।ਫਿਲਹਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਸਕੂਲਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related