Thursday, April 16, 2026
spot_img
spot_img

ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 ‘ਕਲੋਜ਼ ਡੇਅ’ ਘੋਸ਼ਿਤ

Date:

spot_img

ਚੰਡੀਗੜ੍ਹ, 19 ਦਸੰਬਰ :5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ ਆਮ ਅਤੇ ਜ਼ਿਮਨੀ ਚੋਣਾਂ ਤੋਂ ਇਲਾਵਾ ਕੁਝ ਹੋਰ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ, 2024 ਨੂੰ ਕਰਵਾਈਆਂ ਜਾਣਗੀਆਂ। ਇਨ੍ਹਾਂ ਸਥਾਨਕ ਸਰਕਾਰਾਂ ਚੋਣਾਂ ਵਿੱਚ ਵੋਟਰਾਂ ਨੂੰ ਆਪਣੀ ਵੋਟ ਦੀ ਸੁੱਚਜੇ ਢੰਗ ਨਾਲ ਵਰਤੋਂ ਕਰਨਾ ਯਕੀਨੀ ਬਣਾਉਣ ਲਈ ਹੇਠ ਜਾਣਕਾਰੀ ਆਮ ਲੋਕਾਂ ਨਾਲ ਸਾਂਝੀ ਕੀਤੀ ਜਾਂਦੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 21 ਦਸੰਬਰ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਨਗਰ ਨਿਗਮਾਂ ਦੇ ਅਧਿਕਾਰ ਖੇਤਰ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਵਿੱਚ ਪੈਂਦੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਜਨਤਕ ਛੁੱਟੀ ਐਲਾਨੀ ਜਾਵੇਗੀ।ਉਹਨਾਂ ਅੱਗੇ ਦੱਸਿਆ ਕਿ ਸਰਕਾਰੀ ਕਰਮਚਾਰੀਆਂ ਅਤੇ ਹੋਰ ਵਰਕਰਾਂ, ਜੋ ਕਿ ਇਹਨਾਂ ਨਗਰ ਨਿਗਮਾਂ ਦੇ ਵੋਟਰ ਹਨ ਪਰ ਕਿਸੇ ਹੋਰ ਥਾਂ ‘ਤੇ ਨੌਕਰੀ ਕਰਦੇ ਹਨ, ਨੂੰ ਨਿਯਮਾਂ ਅਨੁਸਾਰ ਵਿਸ਼ੇਸ਼ ਛੁੱਟੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਦਾ ਮੇਅਰ ਬਣਾਓ, ਅਸੀਂ ਪਟਿਆਲਾ ਦੀ ਸੁੰਦਰਤਾ ਨੂੰ ਮੁੜ ਬਹਾਲ ਕਰਾਂਗੇ-ਭਗਵੰਤ ਮਾਨ

ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਚੋਣਾਂ ਲਈ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਸਕੂਲਾਂ ਵਿੱਚ ਵੀ ਛੁੱਟੀ ਐਲਾਨੀ ਜਾਵੇਗੀ।ਆਮ ਲੋਕਾਂ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ 21 ਦਸੰਬਰ, 2024 ਨੂੰ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ, 1958 ਅਤੇ ਫੈਕਟਰੀ ਐਕਟ, 1948 ਦੀਆਂ ਧਾਰਾਵਾਂ ਅਧੀਨ ਨਗਰ ਨਿਗਮ ਅਧਿਕਾਰ ਦੇ ਚੋਣਾਂ ਵਾਲੇ ਖੇਤਰ ਨੂੰ ‘ਕਲੋਜ਼ ਡੇਅ’ ਵਜੋਂ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਇਹਨਾਂ ਨਗਰ ਨਿਗਮ ਦੇ ਮਾਲੀਆ ਅਧਿਕਾਰ ਖੇਤਰਾਂ ਵਿੱਚ ਸਥਿਤ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਕਰਮਚਾਰੀਆਂ ਆਪਣੀ ਵੋਟ ਪਾ ਸਕਣ।ਇਹ ਵੀ ਦੱਸਿਆ ਜਾਂਦਾ ਹੈ ਕਿ 21 ਦਸੰਬਰ, 2024 (ਸ਼ਨੀਵਾਰ) ਨੂੰ ਜਿਹਨਾਂ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਦੇ ਮਾਲੀਆ ਅਧਿਕਾਰ ਖੇਤਰ ਵਿੱਚ “ਡਰਾਈ ਡੇ” ਵਜੋਂ ਘੋਸ਼ਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਦਾ ਲੁਧਿਆਣਾ ਵਿੱਚ ਵੱਡਾ ਰੋਡ ਸ਼ੋਅ, ਲੋਕਾਂ ਨੂੰ ‘ਆਪ’ ਉਮੀਦਵਾਰਾਂ ਨੂੰ ਚੁਣਨ ਦੀ ਕੀਤੀ ਅਪੀਲ

ਉਨ੍ਹਾਂ ਅੱਗੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਸੂਚਿਤ ਕੀਤਾ ਹੈ ਕਿ ਉਨ੍ਹਾਂ ਨੇ ਉਹ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਜੋ 21 ਦਸੰਬਰ, 2024 ਨੂੰ ਹੋਣੀਆਂ ਸਨ, ਨੂੰ ਕਿਸੇ ਹੋਰ ਮਿਤੀ ਤੱਕ ਮੁਲਤਵੀ ਕਰ ਦਿੱਤਾ ਹੈ । ਜਿਹੜੇ ਵਿਦਿਆਰਥੀ ਇਨ੍ਹਾਂ ਮਿਤੀਆਂ ‘ਤੇ ਵੱਖ-ਵੱਖ ਪ੍ਰੀਖਿਆਵਾਂ ਵਿਚ ਸ਼ਾਮਲ ਹੋਣੇ ਸਨ, ਉਹ ਨਵੀਆਂ ਤਰੀਕਾਂ ਦੇ ਵੇਰਵਿਆਂ ਲਈ ਸਬੰਧਤ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਦੇਖ ਸਕਦੇ ਹਨ।ਜ਼ਿਕਰਯੋਗ ਹੈ ਕਿ ਕਮਿਸ਼ਨ ਨੇ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਸਾਰੇ ਢੁਕਵੇਂ ਉਪਾਅ ਕੀਤੇ ਹਨ ਅਤੇ ਉਨ੍ਹਾਂ ਸਾਰੇ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਹੈ, ਜਿਨ੍ਹਾਂ ਦੇ ਨਾਂ ਵੋਟਰ ਸੂਚੀਆਂ ਵਿੱਚ ਦਰਜ ਹਨ ਤਾਂ ਜੋ ਉਹ ਆਪਣੀ ਵੋਟ ਦੀ ਸਹੀ ਵਰਤੋਂ ਕਰ ਸਕਣ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...