ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Date:

spot_img

👉ਕਿਹਾ, ਸਰਕਾਰ ਨੌਕਰੀਆਂ ਲਈ ਭਰਤੀ ਕੈਲੰਡਰ ਜਾਰੀ ਕਰੇਗੀ
Sirsa News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਸੂਬਾ ਪੱਧਰੀ ਨੀਤੀਆਂ ਵਿੱਚ ਲੋੜੀਂਦੇ ਬਦਲਾਅ ਕਰਨ ਦਾ ਫੈਸਲਾ ਲਿਆ ਗਿਆ ਹੈ, ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਆਸਾਨੀ ਨਾਲ ਮਿਲ ਸਕੇ। ਉਹ ਐਤਵਾਰ ਨੂੰ ਸਥਾਨਕ ਪੰਚਾਇਤ ਭਵਨ ਵਿਖੇ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮਾਸਿਕ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ, ਭ੍ਰਿਸ਼ਟਾਚਾਰ ’ਤੇ ਰੋਕ ਲਗਾਉਣ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਵਚਨਬੱਧ ਹੈ। ਸਿਰਸਾ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਕੁੱਲ 15 ਸ਼ਿਕਾਇਤਾਂ ਰੱਖੀਆਂ ਗਈਆਂ, ਜਿਨ੍ਹਾਂ ਵਿੱਚੋਂ 13 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਹੱਲ ਕਰ ਦਿੱਤਾ ਗਿਆ, ਜਦਕਿ ਦੋ ਸ਼ਿਕਾਇਤਾਂ ਅਗਲੀ ਮੀਟਿੰਗ ਲਈ ਲੰਬਿਤ ਰੱਖੀਆਂ ਗਈਆਂ ਹਨ।ਮੁੱਖ ਮੰਤਰੀ ਨੇ ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ਅਤੇ ਬੇਨਿਯਮੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਦੱਸਿਆ ਕਿ ਲੰਬਿਤ ਕੰਮਾਂ ਵਿੱਚ ਲਾਪਰਵਾਹੀ ਵਰਤਣ ਵਾਲੇ ਠੇਕੇਦਾਰ ਵਿਰੁੱਧ ਐੱਫ.ਆਈ.ਆਰ. ਦਰਜ ਕਰਨ, ਉਸ ਤੋਂ ਹੋਏ ਨੁਕਸਾਨ ਦੀ ਭਰਪਾਈ ਕਰਵਾਉਣ ਅਤੇ ਉਸ ਨੂੰ ਬਲੈਕਲਿਸਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਮਾਮਲੇ ਵਿੱਚ ਮਿਲੀਭੁਗਤ ਅਤੇ ਲਾਪਰਵਾਹੀ ਪਾਏ ਜਾਣ ’ਤੇ ਇੱਕ ਐਕਸੀਅਨ, ਇੱਕ ਜੇ.ਈ. ਅਤੇ ਇੱਕ ਐੱਮ.ਈ. ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਗਏ ਹਨ, ਜਦਕਿ ਡੀ.ਐੱਮ.ਸੀ. ਦੀ ਇੱਕ ਮਹੀਨੇ ਦੀ ਤਨਖਾਹ ਕੱਟਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ 👉‘ਨਸ਼ਾ ਮੁਕਤ ਹਰਿਆਣਾ’ ਮੁਹਿੰਮ ਨੂੰ ਮਿਲ ਰਹੀ ਹੈ ਨਵੀਂ ਰਫ਼ਤਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਕੰਮਾਂ ਵਿੱਚ ਲਾਪਰਵਾਹੀ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਨਸ਼ਾ ਮੁਕਤੀ ਮੁਹਿੰਮ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਰ ਮਹੀਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਨਸ਼ਿਆਂ ਸਬੰਧੀ ਗੁਪਤ ਸ਼ਿਕਾਇਤਾਂ ਲਈ ਮਾਨਸ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸੰਕਲਪ ਸੋਸਾਇਟੀ ਅਤੇ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਮੁੱਖ ਮੰਤਰੀ ਖੁਦ ਇਸ ਸੋਸਾਇਟੀ ਦੇ ਚੇਅਰਮੈਨ ਹਨ, ਜਦਕਿ ਸਾਬਕਾ ਡੀ.ਜੀ.ਪੀ. ਓ.ਪੀ. ਸਿੰਘ ਨੂੰ ਇਸ ਦਾ ਸੀ.ਈ.ਓ. ਨਿਯੁਕਤ ਕੀਤਾ ਗਿਆ ਹੈ। ਇਸ ਮੁਹਿੰਮ ਵਿੱਚ ਐੱਸ.ਐੱਚ.ਓ., ਸਰਪੰਚ, ਗ੍ਰਾਮ ਸਕੱਤਰ, ਗੈਰ-ਸਰਕਾਰੀ ਸੰਗਠਨਾਂ (ਐੱਨ.ਜੀ.ਓਜ਼) ਅਤੇ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਰਾਹੀਂ ਕਮਾਈ ਗਈ 90 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਅਜਿਹੇ ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।ਸਿਰਸਾ ਦੇ ਵਿਧਾਇਕ ਗੋਕੁਲ ਸੇਤੀਆ ਨੂੰ ਹਿਰਾਸਤ ਵਿੱਚ ਲਏ ਜਾਣ ਸਬੰਧੀ ਸਵਾਲ ’ਤੇ ਮੁੱਖ ਮੰਤਰੀ ਨੇ ਅਜਿਹੀਆਂ ਖ਼ਬਰਾਂ ਦਾ ਖੰਡਨ ਕਰਦਿਆਂ ਇਸ ਨੂੰ ਡਰਾਮਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਧਾਇਕ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾ ਹੀ ਹਿਰਾਸਤ ਵਿੱਚ ਲਿਆ ਗਿਆ ਹੈ। ਸਿਰਸਾ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਬਜਟ ਦਾ ਵੇਰਵਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਵਿਧਾਇਕ ਦੀ ਮੰਗ ’ਤੇ ਸਾਲ 2024-25 ਵਿੱਚ 94 ਲੱਖ 92 ਹਜ਼ਾਰ ਰੁਪਏ, ਸਾਲ 2025-26 ਵਿੱਚ 35 ਕੰਮਾਂ ਲਈ 201 ਲੱਖ ਰੁਪਏ ਅਤੇ ਸਾਲ 2026-27 ਵਿੱਚ 28 ਕੰਮਾਂ ਲਈ ਇੱਕ ਕਰੋੜ 65 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ।

ਇਹ ਵੀ ਪੜ੍ਹੋ 👉ਨਸ਼ਿਆਂ ਵਿਰੁੱਧ ਹਰਿਆਣਾ ਦੇ ਨੌਜਵਾਨਾਂ ਨੇ ਭਰੀ ਹੁੰਕਾਰ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਲਾਂਵਾਲੀ ਵਿੱਚ ਯੂਥ ਮੈਰਾਥਨ ਨੂੰ ਦਿਖਾਈ ਹਰੀ ਝੰਡੀ

ਪਿਛਲੇ ਤਿੰਨ ਸਾਲਾਂ ਦੌਰਾਨ 67 ਵਿਕਾਸ ਕਾਰਜਾਂ ਲਈ ਕੁੱਲ 4 ਕਰੋੜ 7 ਲੱਖ 90 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ।ਸਰਕਾਰੀ ਭਰਤੀਆਂ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਦੇ ਲਗਭਗ 5600 ਅਹੁਦਿਆਂ ’ਤੇ ਭਰਤੀ ਦੀ ਪ੍ਰਕਿਰਿਆ ਆਖਰੀ ਪੜਾਅ ਵਿੱਚ ਹੈ। ਹੋਰ ਵਿਭਾਗਾਂ ਦੀਆਂ ਭਰਤੀਆਂ ਲਈ ਵੀ ਜਲਦੀ ਹੀ ਇੰਟਰਵਿਊ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦਸੰਬਰ ਦੇ ਅੰਤ ਤੱਕ ਇਨ੍ਹਾਂ ਭਰਤੀਆਂ ਦੇ ਨਤੀਜੇ ਜਾਰੀ ਕਰਨ ਦਾ ਟੀਚਾ ਹੈ। ਇਸ ਤੋਂ ਬਾਅਦ ਸੂਬੇ ਵਿੱਚ ਨਵੀਆਂ ਭਰਤੀਆਂ ਲਈ ਭਰਤੀ ਕੈਲੰਡਰ ਜਾਰੀ ਕੀਤਾ ਜਾਵੇਗਾ, ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਬਾਰੇ ਪਹਿਲਾਂ ਤੋਂ ਜਾਣਕਾਰੀ ਮਿਲ ਸਕੇਗੀ।ਮੁੱਖ ਮੰਤਰੀ ਸ਼ਹਿਰੀ ਮਾਲਕੀ ਯੋਜਨਾ-2.0 ਸਬੰਧੀ ਉਨ੍ਹਾਂ ਕਿਹਾ ਕਿ 20 ਸਾਲ ਤੋਂ ਵੱਧ ਸਮੇਂ ਤੋਂ ਦੁਕਾਨਾਂ ’ਤੇ ਕਾਬਜ਼ ਯੋਗ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ਯੋਜਨਾ ਦਾ ਪੋਰਟਲ ਇੱਕ ਮਹੀਨੇ ਲਈ ਮੁੜ ਖੋਲ੍ਹਿਆ ਜਾਵੇਗਾ। ਇਸ ਨਾਲ ਉਹ ਯੋਗ ਵਿਅਕਤੀ ਵੀ ਯੋਜਨਾ ਦਾ ਲਾਭ ਲੈ ਸਕਣਗੇ, ਜੋ ਕਿਸੇ ਕਾਰਨ ਪਹਿਲਾਂ ਅਰਜ਼ੀ ਨਹੀਂ ਦੇ ਸਕੇ ਸਨ। ਕਿਸਾਨਾਂ ਵੱਲੋਂ ਨਹਿਰੀ ਪਾਣੀ ਦੀ ਮੰਗ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਬਿਜਾਈ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਵੱਲੋਂ ਦੋ ਹਫ਼ਤਿਆਂ ਤੱਕ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਵੈ-ਸਹਾਇਤਾ ਸਮੂਹ ਹਰਿਆਣਾ ਵਿੱਚ ਵਧੀਆ ਕੰਮ ਕਰ ਰਹੇ ਹਨ ਅਤੇ ਸਰਕਾਰ ਵੀ ਉਨ੍ਹਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਹਰ ਕੰਮ ਵਿੱਚ ਕਿਆਸਅਰਾਈਆਂ ਕਰਨ ਦੀ ਬਜਾਏ ਚੰਗੇ ਕੰਮਾਂ ਨੂੰ ਵੀ ਦੇਖਣਾ ਚਾਹੀਦਾ ਹੈ। ਸਫ਼ਾਈ ਦੇ ਖੇਤਰ ਵਿੱਚ ਬਹੁਤ ਵਧੀਆ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਅਤ ਵਿੱਚ ਖੋਟ ਸੀ, ਇਸੇ ਕਾਰਨ ਪੰਜਾਬ ਪਛੜਦਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣਾ ਕੇ ਮੁੜ ਖੁਸ਼ਹਾਲ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰੇਗੀ।ਇਸ ਮੌਕੇ ਡੱਬਵਾਲੀ ਦੇ ਵਿਧਾਇਕ ਆਦਿੱਤਿਆ ਦੇਵੀਲਾਲ, ਸਾਬਕਾ ਰਾਜਪਾਲ ਪ੍ਰੋ. ਗਣੇਸ਼ੀ ਲਾਲ, ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ, ਸਾਬਕਾ ਵਿਧਾਇਕ ਰਾਮਚੰਦ ਕੰਬੋਜ, ਚੇਅਰਮੈਨ ਰੋਹਤਾਸ਼ ਜਾਂਗੜਾ, ਚੇਅਰਮੈਨ ਦੇਵ ਕੁਮਾਰ ਸ਼ਰਮਾ ਅਤੇ ਮੁੱਖ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਅਸ਼ੋਕ ਛਾਬੜਾ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

👉ਪੁਲਿਸ ਟੀਮਾਂ ਨੇ 208 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ 👉ਲੋਕ,...