Bathinda News : Bathinda ਦੇ ਸਥਾਨਕ ਰੇਲਵੇ ਖੇਡ ਮੈਦਾਨ ਵਿੱਚ ਪਿਛਲੇ ਦਿਨੀਂ ਰੇਲਵੇ ਦੇ ਅੰਬਾਲਾ ਮੰਡਲ ਵੱਲੋਂ ਸਵੇਰੇ-ਸ਼ਾਮ ਸੈਰ, ਕਸਰਤ ਅਤੇ ਖੇਡਾਂ ਲਈ ਆਉਣ ਵਾਲੇ ਆਮ ਲੋਕਾਂ ਲਈ ਸਾਲਾਨਾ ਫੀਸ ਲਾਜ਼ਮੀ ਕਰਨ ਵਾਲੇ ਹੁਕਮਾਂ ਨੂੰ ਵਾਪਸ ਲੈ ਲਿਆ ਗਿਆ ਹੈ। ਇਸ ਸਮੱਸਿਆ ਦੇ ਹੱਲ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਬਠਿੰਡਾ ਦੀ ਟੀਮ ਨੇ ਅੱਜ ਖੇਡ ਮੈਦਾਨ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਜਨਤਾ ਨੂੰ ਵੱਡੀ ਰਾਹਤ ਦਿਵਾਈ।
ਇਹ ਵੀ ਪੜ੍ਹੋ 👉ਅੱਜ ਆਮ ਵਾਂਗ ਖੁੱਲੇ ਰਹਿਣਗੇ ਬੈਂਕ; ਮੁਲਾਜ਼ਮਾਂ ਦੀ ਹੜਤਾਲ ਹੋਈ ਮੁਲਤਵੀ!
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਉਮੇਸ਼ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਅੰਬਾਲਾ ਡਿਵੀਜ਼ਨ ਦੇ ਉੱਚ ਅਧਿਕਾਰੀਆਂ ਅਤੇ ਰੇਲਵੇ ਵਿਭਾਗ ਦੇ ਸਬੰਧਤ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਭਾਜਪਾ ਆਗੂਆਂ ਵੱਲੋਂ ਆਮ ਜਨਤਾ, ਸਥਾਨਕ ਖਿਡਾਰੀਆਂ ਅਤੇ ਫੌਜ ਦੀ ਭਰਤੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਦੀਆਂ ਮੁਸ਼ਕਿਲਾਂ ਨੂੰ ਮਜ਼ਬੂਤੀ ਨਾਲ ਸਾਹਮਣੇ ਰੱਖਣ ਤੋਂ ਬਾਅਦ, ਰੇਲਵੇ ਵਿਭਾਗ ਨੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਫੀਸ ਵਾਲੇ ਹੁਕਮ ਨੂੰ ਵਾਪਸ ਲੈਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ 👉ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਕੀਤੀ ਗੇਟ ਰੈਲੀ
ਰੇਲਵੇ ਅਧਿਕਾਰੀਆਂ ਵੱਲੋਂ ਮਿਲੇ ਇਸ ਸਕਾਰਾਤਮਕ ਭਰੋਸੇ ਤੋਂ ਤੁਰੰਤ ਬਾਅਦ, ਭਾਜਪਾ ਆਗੂਆਂ ਅਤੇ ਵਰਕਰਾਂ ਨੇ ਮੈਦਾਨ ਦੇ ਬਾਹਰ ਲਗਾਏ ਗਏ ਫੀਸ ਸਬੰਧੀ ਸਾਰੇ ਬੋਰਡਾਂ ਨੂੰ ਮੌਕੇ ਤੋਂ ਹਟਾ ਦਿੱਤਾ।ਭਾਜਪਾ ਦੀ ਇਸ ਤੁਰੰਤ ਕਾਰਵਾਈ ਤੋਂ ਬਾਅਦ ਹੁਣ ਸਥਾਨਕ ਲੋਕ ਅਤੇ ਖਿਡਾਰੀ ਬਿਨਾਂ ਕਿਸੇ ਫੀਸ ਦੇ ਪਹਿਲਾਂ ਵਾਂਗ ਇੱਥੇ ਆਪਣੀਆਂ ਖੇਡਾਂ ਅਤੇ ਸਿਹਤ ਗਤੀਵਿਧੀਆਂ ਜਾਰੀ ਰੱਖ ਸਕਣਗੇ।ਸਥਾਨਕ ਲੋਕਾਂ ਅਤੇ ਖਿਡਾਰੀਆਂ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



