ਬਠਿੰਡਾ, 8 ਫਰਵਰੀ: ਖੇਤੀਬਾੜੀ ਮੁਲਾਜਮ ਜੁਅਇੰਟ ਐਕਸਨ ਕਮੇਟੀ ਪੰਜਾਬ ਦੇ ਸੱਦੇ ’ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕਰੀਬ ਨੌ ਸੌ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਸਬਸਿਡੀ ਤੇ ਦਿੱਤੀਆਂ ਮਸ਼ੀਨਾਂ ਦੀ ਨਿਗਰਾਨੀ ਨਾ ਰੱਖਣ ਸਬੰਧੀ ਜਾਰੀ ਕੀਤੇ ਨੋਟਿਸ ਦੇ ਵਿਰੋਧ ਵਿੱਚ ਪੰਜਾਬ ਭਰ ’ਚ ਧਰਨੇ ਦਿੱਤੇ ਜਾ ਰਹੇ ਹਨ। ਉੱਚ ਅਧਿਕਾਰੀਆਂ ਵੱਲੋਂ ਅਣਗੌਲਿਆਂ ਕਰਨ ’ਤੇ ਸੰਘਰਸ ਨੂੰ ਤੇਜ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤਹਿਤ 12 ਫਰਵਰੀ ਨੂੰ ਮੁਹਾਲੀ ਵਿਖੇ ਪੰਜਾਬ ਪੱਧਰ ਦਾ ਧਰਨਾ ਦਿੱਤਾ ਜਾਵੇਗਾ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਜਿੱਥੇ ਖੇਤੀਬਾੜੀ ਵਿਭਾਗ ਦੇ ਮੁਲਾਜਮਾਂ ਨੇ ਦਿਨ ਰਾਤ ਇੱਕ ਕਰਕੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਰਿਕਾਰਡਤੋੜ ਕਮੀ ਲਿਆਂਦੀ ਹੈ,
ਰੈਡ ਐਂਟਰੀਆਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਨੇ ਦਿੱਤਾ ਮੰਗ ਪੱਤਰ
ਉੱਥੇ ਨੋਟਿਸ ਕੱਢਣੇ ਪੰਜਾਬ ਦੀ ਕਿਸਾਨੀ ਨੂੰ ਬਦਨਾਮ ਕਰਨ ਦੀ ਇੱਕ ਕੋਝੀ ਸਾਜਿਸ਼ ਹੈ ਅਤੇ ਅਧਿਕਾਰੀਆਂ ਨਾਲ ਧੱਕੇਸ਼ਾਹੀ ਹੈ, ਜਦੋਂ ਕਿ ਉਹਨਾਂ ਦਾ ਕੋਈ ਕਸੂਰ ਨਹੀਂ ਹੈ। ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਇਹ ਨੋਟਿਸ ਤੁਰੰਤ ਰੱਦ ਕੀਤੇ ਜਾਣ। ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਇਨਸਾਫ਼ ਲੈਣ ਲਈ ਮੁਲਾਜਮਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ, ਪਰ ਉੱਚ ਅਧਿਕਾਰੀਆਂ ਵੱਲੋਂ ਮਸਲੇ ਦੇ ਹੱਲ ਦਾ ਕੋਈ ਯਤਨ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਦੱਸਿਆ ਕਿ 11 ਫਰਵਰੀ ਤੱਕ ਵਿਭਾਗ ਦੇ ਉਬੱਚ ਅਧਿਕਾਰੀਆਂ ਤੋਂ ਗੱਲਬਾਤ ਲਈ ਸਮਾਂ ਮੰਗਿਆ ਗਿਆ ਹੈ, ਜੇਕਰ ਸਮਾਂ ਨਾ ਦਿੱਤਾ ਗਿਆ ਤਾਂ 12 ਫਰਵਰੀ ਨੂੰ ਮੁਹਾਲੀ ਵਿਖੇ ਪੰਜਾਬ ਪੱਧਰ ਦਾ ਧਰਨਾ ਲਾਇਆ ਜਾਵੇਗਾ ਅਤੇ ਇਸ ਉਪਰੰਤ ਸੰਘਰਸ ਨੂੰ ਹੋਰ ਤੇਜ ਕੀਤਾ ਜਾਵੇਗਾ।