Friday, April 17, 2026
spot_img
spot_img

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ‘ਚ: ਬਰਿੰਦਰ ਕੁਮਾਰ ਗੋਇਲ

Date:

spot_img

👉ਕਿਹਾ, ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ
ਲਹਿਰਾਗਾਗਾ:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਰਤੀ ਫੌਜ ਲਈ ਰਾਜਸਥਾਨ ਨੂੰ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ਵਿੱਚ ਲਿਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਲੋਕ ਆਪਣੀ ਦਿਆਲਤਾ ਅਤੇ ਦੂਜਿਆਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣ ਦੇ ਸੁਭਾਅ ਲਈ ਜਾਣੇ ਜਾਂਦੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਬੀ.ਬੀ.ਐਮ.ਬੀ. ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਉਸਾਰੂ ਭੂਮਿਕਾ ਨਹੀਂ ਨਿਭਾਈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਆਪਣੇ ਪਾਣੀ ਦੇ ਨਿਰਧਾਰਤ ਹਿੱਸੇ ਦੀ ਸਹੀ ਢੰਗ ਨਾਲ ਵਰਤੋਂ ਨਹੀਂ ਕੀਤੀ, ਇਸ ਲਈ ਪੰਜਾਬ ਕਿਸੇ ਵੀ ਜ਼ਬਰਦਸਤੀ ਜਾਂ ਧੱਕੇਸ਼ਾਹੀ ਵਾਲੇ ਰਵੱਈਏ ਨੂੰ ਬਰਦਾਸ਼ਤ ਨਹੀਂ ਕਰੇਗਾ।

ਇਹ ਵੀ ਪੜ੍ਹੋ ਪੰਜਾਬ ਦੇ ਹੱਕ ਲਈ ‘ਆਪ’ ਕੈਬਨਿਟ ਮੈਦਾਨ ਵਿੱਚ, ਭਾਜਪਾ ਦੀ ਜਲ-ਸਾਜ਼ਿਸ਼ ਵਿਰੁੱਧ ਖੋਲ੍ਹਿਆ ਮੋਰਚਾ

ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਫੌਜ ਲਈ ਰਾਜਸਥਾਨ ਨੂੰ ਪਾਣੀ ਦੇਣ ਲਈ ਤਿਆਰ ਹੈ ਕਿਉਂਕਿ ਇਹ ਦੇਸ਼ ਅਤੇ ਹਥਿਆਰਬੰਦ ਸੈਨਾਵਾਂ ਦੇ ਹਿੱਤ ਵਿੱਚ ਹੈ। ਹਾਲਾਂਕਿ, ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।ਬੀ.ਬੀ.ਐਮ.ਬੀ. ਦੇ ਮੁੱਦੇ ਬਾਰੇ ਗੱਲ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਇਸ ਸੰਸਥਾ ਨੇ ਹਰਿਆਣਾ ਅਤੇ ਹੋਰ ਰਾਜਾਂ ਦਾ ਪੱਖ ਲੈਣ ਦੀ ਕੋਸ਼ਿਸ਼ ਕੀਤੀ ਹੈ, ਹਾਲਾਂਕਿ ਇਸ ਦੇ ਸੰਚਾਲਨ ਦਾ 60 ਫੀਸਦ ਖ਼ਰਚਾ ਪੰਜਾਬ ਚੁੱਕ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਆਪਣੇ ਹਿੱਤਾਂ ਦੀ ਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕੇਗੀ।

ਇਹ ਵੀ ਪੜ੍ਹੋ ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਪਾਕਿਸਤਾਨ ਵਿੱਚ ਅਤਿਵਾਦੀ ਕੈਂਪਾਂ ਵਿਰੁੱਧ ਸਰਜੀਕਲ ਸਟ੍ਰਾਈਕ ਲਈ ਭਾਰਤੀ ਫੌਜ ਦੀ ਸ਼ਲਾਘਾ ਕਰਦਿਆਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ‘ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੌਜੂਦਾ ਹਾਲਾਤਾਂ ਦੌਰਾਨ ਆਪਣੇ ਲੋਕਾਂ ਨਾਲ ਖੜ੍ਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਲਹਿਰਾਗਾਗਾ ਸ਼ਹਿਰ ਵਿੱਚੋਂ ਲੰਘਦੀ ਡਿੱਚ ਡਰੇਨ, ਜੋ ਲੰਬੇ ਸਮੇਂ ਤੋਂ ਗੰਦਗੀ ਅਤੇ ਖ਼ਸਤਾ ਹਾਲ ਸੀ, ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਦੱਸਣਯੋਗ ਹੈ ਕਿ ਹੁਣ ਸੈਰ-ਸਪਾਟੇ ਦੇ ਨਜ਼ਰੀਏ ਤੋਂ ਇਸ ਡਰੇਨ ਦਾ ਮੁਹਾਂਦਰਾ ਬਦਲਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕੰਮ ਮੁਕੰਮਲ ਹੋਣ ਨੇੜੇ ਹੈ ਅਤੇ ਇਹ ਜਲਦ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਹਰਿਆਣਾ ਨੂੰ ਪਾਣੀ ਛੱਡਣ ਦੇ ਵਿਰੋਧ ’ਚ ਮੁੜ ਡਟੇ ਮੁੱਖ ਮੰਤਰੀ ਮਾਨ, ਕਿਸਾਨ ਜਥੇਬੰਦੀਆਂ ’ਤੇ ਵੀ ਕਸੇ ਵਿਅੰਗ

ਉਨ੍ਹਾਂ ਦੱਸਿਆ ਕਿ ਇਹ ਡਿੱਚ ਡਰੇਨ ਲਹਿਰਾ ਸ਼ਹਿਰ ਦੇ ਅੰਦਰ ਦੀ ਲੰਘਦੀ ਸੀ। ਇਸ ਦੇ ਕਿਨਾਰਿਆਂ ਉੱਤੇ ਲੋਕ ਬਹੁਤ ਹੀ ਤਰਸਯੋਗ ਹਾਲਤ ਵਿੱਚ ਰਹਿੰਦੇ ਹਨ। ਇਥੋਂ ਤੱਕ ਕਿ ਲੋਕਾਂ ਦੇ ਮਕਾਨ ਵੀ ਇਸ ਡਰੇਨ ਉੱਤੇ ਬਣੇ ਹੋਏ ਸਨ ਅਤੇ ਉਨ੍ਹਾਂ ਦੇ ਘਰਾਂ ਦੀ ਹਾਲਤ ਵੀ ਖਸਤਾ ਹੋ ਰਹੀ ਸੀ। ਆਲੇ ਦੁਆਲੇ ਗੰਦ ਹੋਣ ਦੇ ਨਾਲ-ਨਾਲ ਇੱਥੇ ਹਰ ਸਮੇਂ ਦੁਰਘਟਨਾ ਦਾ ਡਰ ਵੀ ਬਣਿਆ ਰਹਿੰਦਾ ਸੀ। ਲੋਕਾਂ ਦੀ ਬਹੁਤ ਪੁਰਾਣੀ ਮੰਗ ਸੀ ਕਿ ਇਸ ਡਰੇਨ ਵੱਲ ਧਿਆਨ ਦਿੱਤਾ ਜਾਵੇ।ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹੁਣ ਇਸ ਡਰੇਨ ਵਿੱਚ 4.5-4.5 ਫੁੱਟ ਚੌੜ੍ਹੇ 2 ਪਾਈਪ ਪਾਏ ਗਏ ਹਨ ਤਾਂ ਕਿ ਪਾਣੀ ਲੰਘਣ ਵਿੱਚ ਕੋਈ ਦਿੱਕਤ ਨਾ ਆਏ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ 15 ਕਰੋੜ ਰੁਪਏ ਦਾ ਪ੍ਰਾਜੈਕਟ ਸੀ ਪਰ ਵਿਭਾਗੀ ਇਮਾਨਦਾਰੀ ਕਰਕੇ ਇਸ ਦਾ ਟੈਂਡਰ 12 ਕਰੋੜ ਰੁਪਏ ਵਿੱਚ ਹੋਇਆ ਹੈ। ਇਸ ਤਰ੍ਹਾਂ ਸੂਬੇ ਦੇ ਲੋਕਾਂ ਦਾ 3 ਕਰੋੜ ਰੁਪਏ ਦਾ ਬਚਾਅ ਹੋਇਆ ਹੈ।

ਇਹ ਵੀ ਪੜ੍ਹੋ ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਕੰਮ ਮਹੀਨਾ ਕੁ ਪਹਿਲਾਂ ਸ਼ੁਰੂ ਹੋਇਆ ਸੀ, ਜੋ ਜਲਦੀ ਹੀ ਮੁਕੰਮਲ ਹੋਣ ਜਾ ਰਿਹਾ ਹੈ। ਤਿੰਨ ਕਿਲੋਮੀਟਰ ਲੰਮੀ ਅਤੇ 32 ਫੁੱਟ ਚੌੜੀ ਡਰੇਨ ਉੱਤੇ 15 ਫੁੱਟ ਇੰਟਰਲਾਕ ਟਾਈਲਾਂ ਲੱਗ ਰਹੀਆਂ ਹਨ। ਇਸ ਦੇ ਆਸੇ ਪਾਸੇ ਜਾਲੀ ਲਗਾ ਕੇ ਆਧੁਨਿਕ ਘਾਹ ਅਤੇ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿਥੋਂ ਲੋਕ ਕਦੇ ਲੰਘਣਾ ਵੀ ਪਸੰਦ ਨਹੀਂ ਕਰਦੇ ਸਨ, ਹੁਣ ਇਹ ਸੈਰਗਾਹ ਵਜੋਂ ਵਿਕਸਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੀ ਸਾਂਭ-ਸੰਭਾਲ ਲਈ ਤਿੰਨ ਕਰਮਚਾਰੀ ਨਿਯੁਕਤ ਕੀਤੇ ਜਾਣਗੇ।ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਿਛਲੇ 40 ਸਾਲਾਂ ਵਿੱਚ ਇਸ ਡਰੇਨ ਉੱਤੇ ਇੱਕ ਵੀ ਪੈਸਾ ਲੱਗਦਾ ਨਹੀਂ ਦੇਖਿਆ ਅਤੇ ਨਾ ਹੀ ਕੋਈ ਇਸ ਦੀ ਸਾਰ ਲੈਣ ਲਈ ਆਇਆ ਸੀ ਪਰ ਹੁਣ ਲੋਕ ਸ਼ਾਮ ਸਵੇਰੇ ਸੈਰ ਕਰਨ ਆਉਣ ਲੱਗੇ ਹਨ।

ਇਹ ਵੀ ਪੜ੍ਹੋ ਪੰਜਾਬ ਦੇ ਪਾਣੀਆਂ ਦਾ ਮੁੱਦਾ ਮੁੜ ਗਰਮਾਇਆ; ਹਰਿਆਣਾ ਨੂੰ ਪਾਣੀ ਛੱਡਣ ਦੀ ਕੰਨਸੋਅ ਮਿਲਦੇ ਹੀ CM Bhagwant Mann ਤੇ Harjot Bains ਨੇ ਸੰਭਾਲਿਆ ਮੋਰਚਾ

ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਸਲੱਮ ਖੇਤਰ ਵਿੱਚ ਬਰਸਾਤੀ ਪਾਣੀ ਨਹੀਂ ਖੜ੍ਹਨ ਦਿੱਤਾ ਜਾਵੇਗਾ, ਜਿਸ ਨੂੰ ਹੁਣ ਇਸ ਡਰੇਨ ਵਿੱਚ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਤੇ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਅਤੇ ਇਸ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਐਸ.ਡੀ.ਐਮ ਲਹਿਰਾਗਾਗਾ ਸੂਬਾ ਸਿੰਘ, ਸ੍ਰੀ ਨਰਿੰਦਰ ਕੁਮਾਰ ਗੋਇਲ, ਐਡਵੋਕੇਟ ਗੌਰਵ ਗੋਇਲ, ਤਜਿੰਦਰ ਕੁਮਾਰ ਘਈ, ਐਸ.ਡੀ.ਓ ਚੇਤਨ ਗੁਪਤਾ, ਐਕਸੀਅਨ ਗੁਰਦੀਪ ਬਾਂਸਲ, ਐਕਸੀਅਨ ਜਗਦੀਪ ਭਾਖਰ, ਐਮ.ਸੀ ਕਪਿਲ ਤਾਇਲ, ਐਮ.ਸੀ ਸੁਰਿੰਦਰ ਕੁਮਾਰ ਜੱਗੀ, ਸ਼ੀਸ਼ਪਾਲ, ਪ੍ਰਧਾਨ ਅਗਰਵਾਲ ਸਭਾ ਲਹਿਰਾ, ਨੰਦ ਲਾਲ ਨੰਦੂ, ਮੇਘ ਰਾਜ, ਦੀਪਕ ਜੈਨ ਹਨੁਮਾਨ ਮੰਦਰ ਕਮੇਟੀ ਦੇ ਪ੍ਰਧਾਨ ਸੰਜੇ ਕੁਮਾਰ, ਰਾਮ ਸਰੂਪ, ਮਲਕੀਤ ਸਿੰਘ ਰੀਟਾਇਰ ਜੇ.ਈ ਅਤੇ ਹੋਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...