Faridkot News: ਕਿਸਾਨੀ ਮੰਗਾਂ ਲਈ ਪਿਛਲੇ 84 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਪੰਜਾਬ ਦੇ ਉੱਘੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਗਹਿਰਾ ਸਦਮਾ ਲੱਗਿਆ ਹੈ। ਉਨ੍ਹਾਂ ਦੀ ਵੱਡੀ ਭੈਣ ਦੀ ਪੋਤਰੀ ਰਾਜਨਦੀਪ ਕੌਰ ਜੋਕਿ ਗੁੜਗਾਓਂ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ, ਦਾ ਸੰਖੇਪ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਕਿਸਾਨ ਆਗੂਆਂ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾਂ ਹੋਣ ਕਾਰਨ ਰਾਜਨਦੀਪ ਹਸਪਤਾਲ ਵਿਚ ਦਾਖਲ ਸੀ।
ਇਹ ਵੀ ਪੜ੍ਹੋ ਕਿਸਾਨੀ ਮੰਗਾਂ; ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਚੰਡੀਗੜ੍ਹ ’ਚ ਮੀਟਿੰਗ ਸ਼ੁਰੂ
ਬੀਤੇ ਕੱਲ੍ਹ ਸ਼ਾਮ ਨੂੰ ਉਹ ਅਕਾਲ ਚਲਾਣਾ ਕਰ ਗਏ। ਵੱਡੀ ਗੱਲ ਇਹ ਵੀ ਹੈ ਕਿ ਪ੍ਰਵਾਰ ਦੇ ਵਿਚ ਇੰਨੀਂ ਵੱਡੀ ਘਟਨਾ ਵਾਪਰਨ ਦੇ ਬਾਵਜੂਦ ਜਗਜੀਤ ਸਿੰਘ ਡੱਲੇਵਾਲ ਮੋਰਚੇ ’ਤੇ ਡਟੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਪੋਤਰੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਦੀ ਥਾਂ ਕਂੇਦਰ ਨਾਲ ਕਰੀਬ ਸਾਲ ਬਾਅਦ ਹੋ ਰਹੀ ਮੀਟਿੰਗ ਵਿਚ ਕਿਸਾਨੀਂ ਹਿੱਤਾ ਲਈ ਸਮੂਲੀਅਤ ਨੂੰ ਤਰਜੀਹ ਦਿੱਤੀ ਹੈ। ਉਧਰ ਕਿਸਾਨ ਆਗੂਆਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਦੁੱਖ ਪ੍ਰਗਟਾਇਆ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਗਹਿਰਾ ਸਦਮਾ;ਨੌਜਵਾਨ ਪੋਤਰੀ ਦਾ ਹੋਇਆ ਦਿਹਾਂਤ"