Bathinda News: ਸ਼ਹਿਰ ਦੇ ਨਾਮਵਰ ਡਾਕਟਰ ਐਚਐਸ ਨਾਰੰਗ ਵੱਲੋਂ ਆਪਣੇ ਸਾਥੀਆਂ ਨਾਲ ਮਿਲਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਅਤੇ ਮੇਅਰ ਪਦਮਜੀਤ ਸਿੰਘ ਮਹਿਤਾ ਸਹਿਤ ਆਪ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਤੇ ਡਾਇਰੈਕਟਰ ਪੰਜਾਬ ਵਾਟਰ ਰਿਸੋਰਸਿਜ਼ ਕਾਰਪੋਰੇਸ਼ਨ ਅਮਰਦੀਪ ਸਿੰਘ ਰਾਜਨ ਦਾ ਸਨਮਾਨ ਕਰਨ ਲਈ ਸਮਾਗਮ ਰੱਖਿਆ ਗਿਆ। ਇਸ ਪ੍ਰੋਗ੍ਰਾਮ ਵਿੱਚ ਨਾਰਥ ਅਸਟੇਟ ਵੈਲਫੇਅਰ ਸੁਸਾਇਟੀ, ਅਰੋੜਾ ਮਹਾਂਸਭਾ, ਗੁਰੂਦਵਾਰਾ ਬ੍ਰਹਮ ਬੁੰਗਾ, ਪਿੰਡ ਦੋਦੜਾ ਦੀ ਸੰਗਤ, ਆਈਐਮਏ ਤੇ ਸਦਭਾਵਨਾ ਵੈਲਫੇਅਰ ਸੁਸਾਇਟੀ ਵੱਲੋਂ ਮਹਿਮਾਨਾਂ ਦਾ ਗੁਲਦਸਤੇ ਭੇਂਟ ਕਰਕੇ ਅਤੇ ਫੁੱਲਾਂ ਦੇ ਹਾਰ ਪਹਿਨਾਕੇ ਭਰਵਾਂ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ ਪੰਜਾਬ ‘ਚ ਤੜਕਸਾਰ ਇੱਕ ਹੋਰ ਮੁਕਾਬਲਾ, ਗੈਂਗਸਟਰ ਗੋਪੀ ਲਾਹੌਰੀਆ ਦਾ ਗੁਰਗਾ ਕਾਬੂ
ਇਸ ਮੌਕੇ ਸੁਸਾਇਟੀ ਅਹੱੁਦੇਦਾਰਾਂ ਨੇ ਮੇਅਰ ਦੇ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ। ਇਸ ਦੌਰਾਨ ਪੀਸੀਏ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਅਤੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਦੇ ਜਾਇਜ਼ ਹੱਲ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਅਮਰਜੀਤ ਮਹਿਤਾ ਨੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੰਦੇਸ਼ ਦਿੱਤਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।