WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ‘ਲਾਈਵ ਸਰਟੀਫਿਕੇਟ’ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ:ਮਹਿੰਦਰ ਭਗਤ

42 Views

ਚੰਡੀਗੜ੍ਹ, 8 ਨਵੰਬਰ:ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਭਗਤ ਨੇ ਕਿਹਾ ਕਿ ਰੱਖਿਆ ਭਲਾਈ ਵਿਭਾਗ ਪੰਜਾਬ ਵਿੱਚ ਰਹਿ ਰਹੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਹਮੇਸ਼ਾ ਤਤਪੱਰ ਰਹਿੰਦਾ ਹੈ ਅਤੇ ਇਨ੍ਹਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਲਈ ਸਮੇਂ-ਸਮੇਂ ’ਤੇ ਉਪਰਾਲੇ ਕੀਤੇ ਜਾਂਦੇ ਹਨ। ਇਸ ਸਮੇਂ ਪੰਜਾਬ ਵਿੱਚ ਕੁੱਲ 4,33,000 ਸਾਬਕਾ ਸੈਨਿਕ ਅਤੇ ਵਿਧਵਾਵਾਂ ਹਨ। ਹਾਲ ਹੀ ਵਿੱਚ, ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਪੈਨਸ਼ਨ ‘ਸਪਰਸ਼’ ਪ੍ਰਣਾਲੀ ਰਾਹੀਂ ਦਿੱਤੀ ਜਾਣ ਲੱਗੀ ਹੈ।

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਇਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਨਵੰਬਰ ਮਹੀਨੇ ਵਿੱਚ ਸਪਰਸ਼ ’ਤੇ ਆਪਣੇ ਲਾਈਵ ਸਰਟੀਫਿਕੇਟ ਅਪਲੋਡ ਕਰਨੇ ਹੁੰਦੇ ਹਨ ਤਾਂ ਜੋ ਉਨ੍ਹਾਂ ਦੀ ਪੈਨਸ਼ਨ ਜਾਰੀ ਰਹੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਤਕਨਾਲੋਜੀ ਦੀ ਵਰਤੋਂ ਤੋਂ ਅਣਜਾਨ ਹਨ, ਜਿਸ ਕਰਕੇ ਉਹਨਾ ਨੂੰ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜ਼ਿਕਰਯੋਗ ਹੈ ਕਿ ਸਪਰਸ਼ ਪ੍ਰਣਾਲੀ ਪਿਛਲੇ ਥੋੜੇ ਸਮੇਂ ਤੋਂ ਹੀ ਪੈਨਸ਼ਨ ਵਿਤਰਣ ਲਈ ਅਪਣਾਈ ਗਈ ਹੈ, ਇਸ ਲਈ ਕਈ ਕਾਰਨਾ ਕਰਕੇ ਪੈਨਸ਼ਨ ਉਪਭੋਗਤਾਂਵਾਂ ਨੂੰ ਇਸ ਸਬੰਧੀ ਮੁਕੰਮਲ ਜਾਣਕਾਰੀ ਨਹੀ ਹੈ। ਇਹਨਾਂ ਪੈਨਸ਼ਨਰਾਂ ਦੀ ਸਹੂਲਤ ਲਈ ਸਮੂਹ ਜ਼ਿਲ੍ਹਾ ਰੱਖਿਆ ਸੇਵਾਵਾ ਦਫਤਰਾਂ ਵਿਚ 11 ਨਵਬੰਰ 2024 ਤੋ 22 ਨਵੰਬਰ 2024 ਤੱਕ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ,

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

ਅਮ੍ਰਿਤਸਰ (ਨੋਡਲ ਅਫਸਰ) ਦੀ ਦੇਖ-ਰੇਖ ਵਿੱਚ ਸਪਰਸ਼ ਪ੍ਰਣਾਲੀ ਰਾਹੀਂ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਸਾਬਕਾ ਸੈਨਿਕ ਅਤੇ ਉਹਨਾ ਦੇ ਪਰਿਵਾਰਾਂ ਨੂੰ ਸਪਰਸ਼ ਪ੍ਰਣਾਲੀ ਰਾਹੀਂ ਜੀਵਨ ਪ੍ਰਮਾਣ ਪੱਤਰ ਅਪਲੋਡ ਕਰਨ ਵਿੱਚ ਕਿਸੇ ਕਿਸਮ ਦੀ ਔਕੜ ਪੇਸ਼ ਨਾ ਆਵੇ।ਇਸ ਵਿਸ਼ੇਸ਼ ਕੈਂਪ ਦੌਰਾਨ ਸਾਰੇ ਜਿਲਾ ਰੱਖਿਆ ਸੇਵਾਵਾ ਦਫਤਰਾਂ ਵਿਖੇ ਵੱਖਰੇ ਤੌਰ ਤੇ ਸਪਰਸ਼ ਬੈਨਰ ਹੇਠ ਇੱਕ ਹੈਲਪ ਡੈਸਕ ਸਥਾਪਿਤ ਕੀਤਾ ਜਾਵੇਗਾ। ਇਸ ਮੰਤਵ ਲਈ ਲੋੜੀਂਦੇ ਆਈ.ਟੀ. ਸਾਜ਼ੋ-ਸਾਮਾਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸਦੇ ਨਾਲ ਇਹ ਵੀ ਦੱਸਿਆ ਜਾਂਦਾ ਹੈ ਕਿ ਆਈ.ਸੀ.ਆਈ.ਸੀ.ਆਈ. ਬੈਂਕ ਨਾਲ ਵੀ ਰਾਬਤਾ ਕਾਇਮ ਕੀਤਾ ਗਿਆ ਹੈ, ਜਿਸ ਵੱਲੋਂ ਇਸ ਹੈਲਪ ਡੈਸਕ ਨੂੰ ਸਥਾਪਤ ਕਰਨ ਲਈ ਸਹਿਯੋਗ ਦੀ ਸਹਿਮਤੀ ਪ੍ਰਗਟਾਈ ਗਈ ਹੈ ।

 

Related posts

ਅਨਮੋਲ ਗਗਨ ਮਾਨ ਵੱਲੋਂ ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਪੰਜਾਬੀ ਵਿਰਸੇ ਨੂੰ ਆਲਮੀ ਪੱਧਰ ‘ਤੇ ਪ੍ਰਚਾਰਨ ਲਈ ਪ੍ਰਭਾਵੀ ਨੀਤੀ ਬਣਾਉਣ ਦੇ ਨਿਰਦੇਸ਼

punjabusernewssite

ਅਕਾਲੀ ਦਲ ਨੇ 4 ਨਵੇਂ ਮੁੱਖ ਸੇਵਾਦਾਰਾਂ ਤੇ ਵੱਖ-ਵੱਖ ਪਾਰਲੀਮਾਨੀ ਹਲਕਿਆਂ ਲਈ ਮੁਹਿੰਮ ਇੰਚਾਰਜਾਂ ਦਾ ਕੀਤਾ ਐਲਾਨ

punjabusernewssite

ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ: ਹਰਜੋਤ ਸਿੰਘ ਬੈਂਸ 

punjabusernewssite