Delhi Assembly Election 2025: ਵੋਟਾਂ ਅੱਜ; ਆਪ, ਭਾਜਪਾ ਤੇ ਕਾਂਗਰਸ ਵਿਚਕਾਰ ਮੁਕਾਬਲਾ

0
202
+1

Delhi News: ਦੇਸ਼ ਦੀ ਰਾਜਧਾਨੀ ਦਿੱਲੀ ਦੀ ਵਿਧਾਨ ਸਭਾ ਲਈ ਅੱਜ ਬੁਧਵਾਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੋਣ ਵਾਲੀ ਵੋਟਿੰਗ ਦੇ ਲਈ ਚੋਣ ਕਮਿਸ਼ਨ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕਰਦੇ ਹੋਏ ਕਰੀਬ 30 ਹਜਾਰ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਹਾਲਾਂਕਿ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਚੋਣ ਕਮਿਸ਼ਨ ਉੱਪਰ ਭਾਜਪਾ ਦੇ ਹੱਥਾਂ ਵਿੱਚ ਖੇਡਣ ਦੇ ਦੋਸ਼ ਲਗਾਏ ਗਏ ਹਨ। ਅੱਜ ਪੈਣ ਵਾਲੀਆਂ ਵੋਟਾਂ ਦੇ ਨਤੀਜੇ ਅੱਠ ਫਰਵਰੀ ਨੂੰ ਅਲਾਨੇ ਜਾਣਗੇ। 70 ਮੈਂਬਰੀ ਵਿਧਾਨ ਸਭਾ ਦੇ ਲਈ ਕੁੱਲ 13,766 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਇਹ ਵੀ ਪੜ੍ਹੋ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਦੋ ਨੌਜਵਾਨਾਂ ਨੂੰ ਮਾਰਨ ਵਾਲ ਪੁਲਿਸ ਅਫ਼ਸਰਾਂ ਨੂੰ ਹੋਈ ਉਮਰਕੈਦ

ਇਸਤੋਂ ਇਲਾਵਾ ਇੰਨਾਂ ਚੋਣਾਂ ਲਈ ਮੈਦਾਨ ਵਿੱਚ ਡਟੇ ਕੁੱਲ 699 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ 1.56 ਕਰੋੜ ਵੋਟਰ ਕਰਨਗੇ। ਇਥੇ ਆਪ ਤੇ ਭਾਜਪਾ ਤੋਂ ਇਲਾਵਾ ਕਾਂਗਰਸ ਵੀ ਸਖਤ ਟੱਕਰ ਦੇ ਰਹੀ ਹੈ ਤੇ ਸਾਰੀਆਂ ਹੀ ਪਾਰਟੀਆਂ ਲਈ ਵੱਲੋਂ ਪਿਛਲੇ ਕਈ ਦਿਨਾਂ ਤੋਂ ਚੋਣ ਪ੍ਰਚਾਰ ਵਿੱਚ ਪੂਰਾ ਵਾਹ ਲਾਈ ਗਈ। ਇਸ ਤੋਂ ਇਲਾਵਾ ਦਿੱਲੀ ਨਾਲ ਲੱਗਦੇ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਸਾਹਿਤ ਹੋਰਨਾਂ ਸੂਬਿਆ ਦੇ ਸਿਆਸੀ ਲੀਡਰਾਂ ਵੱਲੋਂ ਵੀ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਡਟ ਕੇ ਚੋਣ ਪ੍ਰਚਾਰ ਕੀਤਾ ਗਿਆ। ਆਮ ਆਦਮੀ ਪਾਰਟੀ ਇਥੇ ਸਾਲ 2015 ਤੋਂ ਸੱਤਾ ਵਿੱਚ ਚੱਲੀ ਆ ਰਹੀ ਹੈ।

ਇਹ ਵੀ ਪੜ੍ਹੋ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਦੀ ਦੋ ਮਹੀਨਿਆਂ ਬਾਅਦ ਹੋਈ ਪਲੇਠੀ ਮੀਟਿੰਗ

ਪਿਛਲੇ ਕੁਝ ਸਾਲਾਂ ਤੋਂ ਆਪ ਅਤੇ ਭਾਜਪਾ ਵਿਚਕਾਰ ਵੱਡੀ ਸਿਆਸੀ ਕੁੜੱਤਣ ਦੇਖਣ ਨੂੰ ਮਿਲਦੀ ਰਹੀ ਹੈ। ਆਮ ਆਦਮੀ ਪਾਰਟੀ ਜਿੱਥੇ ਪਿਛਲੇ 10 ਸਾਲਾਂ ਤੋਂ ਆਪਣੀ ਸਰਕਾਰ ਦੁਆਰਾ ਕੀਤੇ ਕੰਮਾਂ ਅਤੇ ਲੋਕ ਭਲਾਈ ਸਕੀਮਾਂ ਦੇ ਸਿਰ ਉੱਪਰ ਮੁੜ ਤੀਜੀ ਵਾਰ ਸੱਤਾ ਵਿੱਚ ਆਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਥੇ ਭਾਰਤੀ ਜਨਤਾ ਪਾਰਟੀ ਵੱਲੋਂ 25 ਸਾਲਾਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਚ ਮੁੜ ਆਪਣੀ ਸਰਕਾਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੁਆਰਾ ਦਿੱਲੀ ਦੇ ਵਿੱਚ ਮਰਹੂਮ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਕੰਮਾਂ ਰਾਹੀਂ ਵੋਟਰਾਂ ਨੂੰ ਪ੍ਰਭਾਵਿਤ ਕੀਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

+1

LEAVE A REPLY

Please enter your comment!
Please enter your name here