ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ, 5 ਫਰਵਰੀ ਨੂੰ ਪੈਣਗੀਆਂ ਵੋਟਾਂ ਤੇ 8 ਨੂੰ ਆਉਣਗੇ ਨਤੀਜੇ

0
134

ਨਵੀਂ ਦਿੱਲੀ, 7 ਜਨਵਰੀ: ਦੇਸ ਦੀ ਕੌਮੀ ਰਾਜਧਾਨੀ ਅਤੇ ਆਮ ਆਦਮੀ ਪਾਰਟੀ ਦਾ ਸਿਆਸੀ ਗੜ੍ਹ ਮੰਨੇ ਜਾਂਦੇ ਦਿੱਲੀ ਦੇ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਦੇਸ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਮੰਗਲਵਾਰ ਨੂੰ ਇਹ ਐਲਾਨ ਕਰਦੇ ਹੋਏ ਦਸਿਆ ਕਿ ਕੇਂਦਰੀ ਸ਼ਾਸਤ ਪ੍ਰਦੇਸ਼ ਵਿਚ ਕੁੱਲ 70 ਸੀਟਾਂ ਲਈ 5 ਫ਼ਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਇੰਨ੍ਹਾਂ ਦੇ ਨਤੀਜ਼ੇ 8 ਫ਼ਰਵਰੀ ਨੂੰ ਐਲਾਨੇ ਜਾਣਗੇ। ਦਸਣਾ ਬਣਦਾ ਹੈ ਕਿ ਦਿੱਲੀ ਲਗਾਤਾਰ ਤਿੰਨ ਵਾਰ ਤੋਂ ਆਮ ਆਦਮੀ ਪਾਰਟੀ ਆਪਣੀ ਸਰਕਾਰ ਬਣਾ ਰਹੀ ਹੈ ਤੇ ਇਸ ਵਾਰ ਵੀ ਪਾਰਟੀ ਵੱਲੋਂ ਚੌਥੀ ਵਾਰ ਚੋਣਾਂ ’ਚ ਜਿੱਤ ਹਾਸਲ ਕਰਨ ਲਈ ਪੂਰੀ ਤਾਕਤ ਝੋਕੀ ਹੋਈ ਹੈ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ

ਕੁੱਝ ਸਮਾਂ ਪਹਿਲਾਂ ਕਥਿਤ ਸ਼ਰਾਬ ਘੁਟਾਲੇ ਵਿਚ ਜੇਲ੍ਹ ‘ਚੋਂ ਜਮਾਨਤ ’ਤੇ ਬਾਹਰ ਆਏ ਆਪ ਦੇ ਕੌਮੀ ਕਨਵੀਨਰ ਨੇ ਖ਼ੁਦ ਮੁੱਖ ਮੰਤਰੀ ਦੇ ਅਹੁੱਦੇ ਤੋਂ ਅਸਤੀਫ਼ਾ ਦੇ ਕੇ ਆਤਿਸ਼ੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ। ਉਨਾਂ ਐਲਾਨ ਕੀਤਾ ਸੀ ਕਿ ਜੇਕਰ ਦਿੱਲੀ ਦੇ ਲੋਕ ਉਸਨੂੰ ਇਮਾਨਦਾਰੀ ਦਾ ਸਰਟੀਫਿਕੇਟ ਦੇਣਗੇ ਤਾਂ ਹੀ ਉਹ ਮੁੱਖ ਮੰਤਰੀ ਦਾ ਅਹੁੱਦਾ ਸੰਭਾਲਣਗੇ। ਆਪ ਵੱਲੋਂ ਪਹਿਲ ਕਰਦਿਆਂ ਸਾਰੀਆਂ 70 ਸੀਟਾਂ ਲਈ ਉਮੀਦਵਾਰ ਐਲਾਨ ਦਿੱਤੇ ਗਏ ਹਨ। ਜਦੋਂਕਿ ਕਾਂਗਰਸ ਵੱਲੋਂ 48 ਅਤੇ ਭਾਜਪਾ ਨੇ ਵੀ 29 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here