ਚਰਖ਼ੀ ਦਾਦਰੀ ਵਿਚ ਕੱਢਿਆ ਪ੍ਰਭਾਵਸ਼ਾਲੀ ਰੋਡ ਸ਼ੋਅ, ਕੀਤੀ ਆਪ ਨੂੰ ਵੋਟ ਪਾਉਣ ਦੀ ਅਪੀਲ
ਚੰਡੀਗੜ੍ਹ, 30 ਸਤੰਬਰ: ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਵੱਲੋਂ ਸੋਮਵਾਰ ਨੂੰ ਹਰਿਆਣਾ ਦੇ ਚੋਣ ਮੈਦਾਨ ਵਿਚ ਨਿੱਤਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਚਰਖ਼ੀ ਦਾਦਰੀ ਵਿਚ ਇੱਕ ਪ੍ਰਭਾਵਸ਼ਾਲੀ ਰੋਡ ਸੋਅ ਕੱਢਿਆ, ਜਿੱਥੇ ਸੂਬੇ ਦੇ ਲੋਕਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਲਈ ਹਰਿਆਣਾ ਦੇ ‘ਲਾਲ’ ਅਰਵਿੰਦ ਕੇਜ਼ਰੀਵਾਲ ਦੀ ਅਗਵਾਈ ਹੇਠ ‘ਆਪ’ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਹਰਿਆਣਾ ਤੇ ਦਿੱਲੀ ਦੇ ਵਿਚ ਅੰਤਰ ਗਿਣਾਏ।
ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ
ਉਨ੍ਹਾਂ ਕਿਹ ਕਿ ਸ਼੍ਰੀ ਕੇਜ਼ਰੀਵਾਲ ਦੀ ਅਗਵਾਈ ਹੇਠ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਅੰਤਰਾਸ਼ਟਰੀ ਪੱਧਰ ਦਾ ਬਣਾਇਆ ਗਿਆ। ਇਸੇ ਤਰ੍ਹਾਂ ਸਿਹਤ ਸੇਵਾਵਾਂ ਦਾ ਮੁਹਾਂਦਰਾ ਬਦਲ ਦਿੱਤਾ ਗਿਆ। ਜਦੋਂਕਿ ਦਿੱਲੀ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਗਈ। ਆਤਿਸ਼ੀ ਨੇ ਅੱਗੇ ਕਿਹਾ ਕਿ ਜੇਕਰ ਇਹ ਸਾਰਾ ਕੁੱਝ ਦਿੱਲੀ ਅਤੇ ਪੰਜਾਬ ਵਿਚ ਹੋ ਸਕਦਾ ਹੈ ਤਾਂ ਫ਼ਿਰ ਹਰਿਆਣਾ ਵਿਚ ਕਿਉਂ ਨਹੀਂ? ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਰਿਵਾਇਤੀ ਪਾਰਟੀਆਂ ਨੂੰ ਛੱਡ ਇਸ ਵਾਰ ਬਦਲਾਅ ਦੇ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਤੇ ਦਿੱਲੀ ਦੀ ਤਰਜ਼ ’ਤੇ ਹਰਿਆਣਾ ਦੇ ਲੋਕਾਂ ਨੂੰ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ।