ਸੁਪਰੀਮ ਕੋਰਟ ਤੋਂ ਜ਼ਮਾਨਤ ਪਟੀਸ਼ਨ ਲਈ ਵਾਪਸ, ਈ.ਡੀ ਨੇ ਮੰਗਿਆ ਸੀ 10 ਦਿਨਾਂ ਦਾ ਰਿਮਾਂਡ
ਨਵੀਂ ਦਿੱਲੀ, 22 ਮਾਰਚ: ਬੀਤੀ ਦੇਰ ਰਾਤ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 6 ਦਿਨਾਂ ਦੇ ਰਿਮਾਂਡ ’ਤੇ ਈਡੀ ਨੂੰ ਸੌਂਪ ਦਿੱਤਾ ਹੈ। ਹੁਣ ਇਸ ਕੇਸ ਵਿਚ ਸ਼੍ਰੀ ਕੇਜ਼ਰੀਵਾਲ 28 ਮਾਰਚ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈ.ਡੀ ਨੇ ਅਦਾਲਤ ਕੋਲੋਂ 10 ਦਿਨਾਂ ਦਾ ਰਿਮਾਂਡ ਮੰਗਿਆ ਸੀ। ਹਾਲਾਂਕਿ ਇਸਤੋਂ ਪਹਿਲਾਂ ਅਦਾਲਤ ਵਿਚ ਦੋਨਾਂ ਧਿਰਾਂ ਵਿਚਕਾਰ ਹੋਈ ਲੰਮੀ ਬਹਿਸ ਦੌਰਾਨ ਸ਼੍ਰੀ ਕੇਜ਼ਰੀਵਾਲ ਦੇ ਵਕੀਲਾਂ ਨੇ ਈਡੀ ਵੱਲੋਂ ਹਿਰਾਸਤ ਵਿਚ ਲੈਣ ਦਾ ਸਖ਼ਤ ਵਿਰੋਧ ਕੀਤਾ। ਕੋਰਟ ਨੇ ਦੋਨਾਂ ਧਿਰਾਂ ਦਾ ਪੱਖ ਸੁਣਨ ਤੋਂ ਬਾਅਦ ਕੇਜਰੀਵਾਲ ’ਤੇ ਫੈਸਲਾਂ ਸੁੱਰਖਿਅਤ ਰੱਖ ਲਿਆ ਸੀ। ਉਧਰ ਗ੍ਰਿਫਤਾਰੀ ਤੋਂ ਤੁਰੰਤ ਬਾਅਦ ਆਪ ਵੱਲੋਂ ਕੇਜ਼ਰੀਵਾਲ ਦੀ ਗ੍ਰਿਫਤਾਰੀ ਦੇ ਵਿਰੁਧ ਸੁਪਰੀਮ ਕੋਰਟ ਵਿਚ ਦਾਈਰ ਕੀਤੀ ਪਿਟੀਸ਼ਨ ਨੂੂੰ ਅੱਜ ਵਾਪਸ ਲੈ ਲਿਆ ਸੀ।
ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਭਾਜਪਾ ਖਿਲਾਫ਼ ਆਮ ਆਦਮੀ ਪਾਰਟੀ ਨੇ ਕੀਤੀ ਨਾਹਰੇਬਾਜੀ
ਦਸਣਾ ਬਣਦਾ ਹੈ ਕਿ ਬੀਤੇ ਕੱਲ ਗ੍ਰਿਫਤਾਰੀ ਤੋਂ ਪਹਿਲਾਂ ਮੁੱਖ ਮੰਤਰੀ ਨੇ ਦਿੱਲੀ ਹਾਈਕੋਰਟ ਦਾ ਵੀ ਰੁੱਖ ਕੀਤਾ ਸੀ ਪ੍ਰੰਤੂ ਉਥੋਂ ਕੋਈ ਰਾਹਤ ਨਾ ਮਿਲਣ ਤੋਂ ਬਾਅਦ ਈਡੀ ਨੇ ਦੇਰ ਸ਼ਾਮ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਸਰਚ ਵਰੰਟ ਹਾਸਲ ਕਰਕੇ ਦਬਿਸ਼ ਦਿੱਤੀ ਸੀ। ਇਸ ਦੌਰਾਨ ਕਰੀਬ ਦੋ ਘੰਟੇ ਦੀ ਪੁਛਗਿਛ ਤੋਂ ਬਾਅਦ ਟੀਮ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਜਿਸਤੋਂ ਬਾਅਦ ਰਾਤ ਭਰ ਈਡੀ ਦਫ਼ਤਰ ਵਿਚ ਰੱਖਿਆ ਗਿਆ ਤੇ ਅੱਜ ਮੈਡੀਕਲ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਈਡੀ ਦਾ ਦਾਅਵਾ ਹੈ ਕਿ 10 ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾਂਚ ਏਜੰਸੀ ਸਾਹਮਣੇ ਪੇਸ਼ ਨਹੀਂ ਹੋ ਰਹੇ ਸਨ। ਦਸਣਾ ਬਣਦਾ ਹੈ ਕਿ ਕਥਿਤ ਸਰਾਬ ਘੁਟਾਲੇ ਵਿਚ ਇਸਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸੁਸੋਦੀਆ, ਮੰਤਰੀ ਸਤਿੰਦਰ ਜੈਨ, ਰਾਜ ਸਭਾ ਮੈਂਬਰ ਸੰਜੇ ਸਿੰਘ, ਬੀਆਰਐਸ ਆਗੂ ਕਵਿਤਾ, ਠੇਕੇਦਾਰ ਨਾਈਰ ਆਦਿ ਸਹਿਤ ਕਈਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਵਿਧਾਇਕ ਗਿੱਲ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਮੋਹਾਲੀ ਲਈ ਰਵਾਨਾ
ਉਧਰ ਸ਼੍ਰੀ ਕੇਜ਼ਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਚੋਣ ਮਾਹੌਲ ਵਿਚਾਲੇ ਦੇਸ਼ ਦੀ ਸਿਆਸਤ ਵਿਚ ਅਚਾਨਕ ਉਬਾਲ ਆ ਗਿਆ ਹੈ। ਦਿੱਲੀ ਦੇ ਵਿਚ ਆਪ ਸਰਕਾਰ ਦੇ ਮੰਤਰੀਆਂ, ਵਿਧਾਇਕਾਂ, ਆਗੂਆਂ ਤੇ ਵਲੰਟੀਅਰਾਂ ਤੋਂ ਇਲਾਵਾ ਪੰਜਾਬ ਦੇ ਮੰਤਰੀ ਤੇ ਵਿਧਾਇਕ ਵੀ ਕੇਂਦਰ ਵਿਰੁਧ ਪ੍ਰਦਰਸ਼ਨ ਕਰਨ ਲਈ ਪੁੱਜੇ ਹੋਏ ਸਨ, ਜਿੱਥੇ ਦਿੱਲੀ ਦੇ ਮੰਤਰੀਆਂ ਸਹਿਤ ਪੰਜਾਬ ਦੇ ਵੀ ਦੋ ਮੰਤਰੀਆਂ ਹਰਜੌਤ ਬੈਂਸ ਅਤੇ ਡਾ ਬਲਵੀਰ ਸਿੰਘ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲਿਆ। ਇਸੇ ਤਰ੍ਹਾਂ ਪੰਜਾਬ ਦੇ ਵਿਚ ਵੀ ਪਾਰਟੀ ਵੱਲੋਂ ਮੁਹਾਲੀ ਵਿਖੇ ਸੂਬਾ ਪੱਧਰੀ ਇਕੱਠ ਕਰਕੇ ਚੰਡੀਗੜ੍ਹ ਭਾਜਪਾ ਦੇ ਦਫ਼ਤਰ ਵੱਲ ਵਧਣ ਦਾ ਯਤਨ ਕੀਤਾ ਪ੍ਰੰਤੂ ਚੰਡੀਗੜ੍ਹ ਪੁਲਿਸ ਨੇ ਪਾਣੀ ਦੀਆਂ ਵੁਛਾੜਾਂ ਤੇ ਸਖ਼ਤ ਨਾਕਾਬੰਦੀ ਕਰਕੇ ਆਪ ਆਗੂਆਂ ਤੇ ਵਲੰਟੀਅਰਾਂ ਨੂੰ ਸਖ਼ਤੀ ਕਰਦਿਆਂ ਰੋਕ ਲਿਆ। ਇਸ ਮੌਕੇ ਦੋਨਾਂ ਧਿਰਾਂ ਵਿਚਕਾਰ ਝੜਪ ਵੀ ਹੋਈ। ਆਉਣ ਵਾਲੇ ਦਿਨਾਂ ‘ਚ ਇਸ ਮਾਮਲੇ ਨੂੰ ਲੈ ਕੇ ਦੇਸ ਭਰ ਵਿਚ ਸਿਆਸਤ ਤੇਜ ਹੋਣ ਦੀ ਉਮੀਦ ਹੈ।
Share the post "ਦਿੱਲੀ ਦੀ ਅਦਾਲਤ ਨੇ ਕੇਜਰੀਵਾਲ ਨੂੰ ਭੇਜਿਆ ਈ.ਡੀ ਕੋਲ 6 ਦਿਨਾਂ ਦੇ ਰਿਮਾਂਡ ’ਤੇ"