Delhi Elections: ਸਿਕਾਇਤ ਲੈ ਕੇ ਗਏ ਆਪ ਆਗੂਆਂ ਤੇ ਵਲੰਟੀਅਰਾਂ ਨੂੰ ਪੁਲਿਸ ਨੇ ਥਾਣੇ ਡੱਕਿਆ, ਮੌਕੇ ’ਤੇ ਪੁੱਜੇ ਮੰਤਰੀ

0
94
+1

👉ਪੰਜਾਬ ਪ੍ਰਧਾਨ ਅਮਨ ਅਰੋੜਾ ਸਹਿਤ ਮੰਤਰੀਆਂ ਤੇ ਵਿਧਾਇਕਾਂ ਦੀ ਅੱਧੀ ਰਾਤ ਨੂੰ ਦਿੱਲੀ ਪੁਲਿਸ ਨਾਲ ਹੋਈ ਬਹਿਸ
Delhi News: ਦੇਸ ਦੀ ਰਾਜਧਾਨੀ ਦਿੱਲੀ ਦੇ ਵਿਚ ਆਗਾਮੀ 5 ਫ਼੍ਰਰਵਰੀ ਨੂੰ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਤੇ ਇੰਨ੍ਹਾਂ ਚੋਣਾਂ ਵਿਚ ਪਿਛਲੇ 12 ਸਾਲਾਂ ਤੋਂ ਰਾਜ ਕਰ ਰਹੀ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਸਿਰਧੜ ਦੀ ਬਾਜ਼ੀ ਲੱਗੀ ਹੋਈ ਹੈ। ਇਸ ਦੌਰਾਨ ਪੰਜਾਬ ਸਹਿਤ ਹੋਰ ਨਾਲ ਲੱਗਦੇ ਰਾਜ਼ਾਂ ਤੋਂ ਵੀ ਆਪ ਤੋਂ ਇਲਾਵਾ ਭਾਜਪਾ ਤੇ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਆਪੋ-ਆਪਣੀਆਂ ਪਾਰਟੀਆਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪੁੱਜੇ ਹੋਏ ਹਨ। ਇਸ ਦੌਰਾਨ ਬੀਤੀ ਅੱਧੀ ਰਾਤ ਪੰਜਾਬ ਨਾਲ ਸਬੰਧਤ ਆਪ ਆਗੂਆਂ ਤੇ ਵਲੰਟੀਅਰਾਂ ਨੂੰ ਦਿੱਲੀ ਪੁਲਿਸ ਵੱਲੋਂ ਥਾਣੇ ਵਿਚ ਬੰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ ਦਿੱਲੀ ਵਾਲੇ ਫਿਰ ਘਰ ਦੇ ਖਰਚੇ ਘਟਾਉਣ ਦੀ ਜ਼ਿੰਮੇਵਾਰੀ ਕੇਜਰੀਵਾਲ ਨੂੰ ਦੇਣ ਜਾ ਰਹੇ ਹਨ – ਭਗਵੰਤ ਮਾਨ 

ਪੁਲਿਸ ਦੀ ਕਥਿਤ ਇਸ ਧੱਕੇਸ਼ਾਹੀ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਕਈ ਕੈਬਨਿਟ ਮੰਤਰੀ ਤੇ ਵਿਧਾਇਕ ਵੀ ਇਸ ਘਟਨਾ ਦਾ ਪਤਾ ਲੱਗਦੇ ਹੀ ਤੁਗਲਕ ਰੋਡ ਸਥਿਤ ਪੁਲਿਸ ਥਾਣੇ ਵਿਚ ਪੁੱਜੇ, ਜਿੱਥੇ ਉਨ੍ਹਾਂ ਨੂੰ ਪੁਲਿਸ ਵੱਲੋਂ ਥਾਣੇ ਦੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਇਸ ਦੌਰਾਨ ਆਪ ਮੰਤਰੀਆਂ ਨਾਲ ਪੁਲਿਸ ਵੱਲੋਂ ਬਹਿਸਬਾਜ਼ੀ ਵੀ ਕੀਤੀ ਗਈ ਤੇ ਉਨ੍ਹਾਂ ਉਪਰ ਲਾਠੀਚਾਰਜ਼ ਕਰਨ ਦੀ ਵੀ ਧਮਕੀ ਦਿੱਤੀ ਗਈ। ਇਸ ਘਟਨਾ ਦੀ ਪੂਰੀ ਵੀਡੀਓ ਵੀ ਵਾਈਰਲ ਹੋ ਰਹੀ ਹੈ। ਇਸ ਮੌਕੇ ਵੀਡੀਓ ਵਿਚ ਲਾਈਵ ਹੋਏ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੁਲਿਸ ਉਪਰ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰਨ ਦਾ ਦੋਸ਼ ਲਗਾਇਆ।

ਇਹ ਵੀ ਪੜ੍ਹੋ ਪੰਜਾਬ ਦੀਆਂ ਮੰਗਾਂ ਬਾਰੇ ਕੇਂਦਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕੀ: ਰਾਜ ਦੀਆਂ ਪ੍ਰੀ-ਬਜਟ ਤਜਵੀਜ਼ਾਂ ਪੂਰੀ ਤਰ੍ਹਾਂ ਨਜ਼ਰਅੰਦਾਜ਼

ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਆਗੂਆਂ ਵੱਲੋਂ ਸ਼ਰਾਬ ਤੇ ਪੈਸੇ ਵੰਡੇ ਜਾਣ ਦੀ ਸਿਕਾਇਤ ਦੇਣ ਲਈ ਕੁੱਝ ਪਾਰਟੀ ਆਗੂ ਤੇ ਵਲੰਟੀਅਰ ਇਸ ਥਾਣੇ ਵਿਚ ਆਏ ਸਨ ਪ੍ਰੰਤੂ ਪੁਲਿਸ ਨੇ ਸਿਕਾਇਤ ਉਪਰ ਕੋਈ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਹੀ ਥਾਣੇ ਵਿਚ ਬੰਦ ਕਰ ਦਿੱਤਾ। ਪੁਲਿਸ ਉਪਰ ਪੱਖਪਾਤੀ ਨੀਤੀ ਅਪਣਾਉਣ ਦਾ ਦੋਸ਼ ਲਗਾਉਂਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਕੇਂਦਰ ਦੀਆਂ ਹਰ ਚਾਲਾਂ ਦੇ ਬਾਵਜੂਦ ਦਿੱਲੀ ਦੇ ਲੋਕ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜ਼ਰੀਵਾਲ ਦਾ ਸਾਥ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕਾਰਜ਼ਕਾਰੀ ਪ੍ਰਧਾਨ ਸ਼ੈਰੀ ਕਲਸੀ, ਵਿਧਾਇਕ ਲਾਡੀ ਢੋਸ, ਪਾਰਟੀ ਦੇ ਸਕੱਤਰ ਡਾ ਸਨੀ ਆਹਲੂਵਾਲੀਆ ਸਹਿਤ ਦਰਜ਼ਨਾਂ ਆਗੂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

+1

LEAVE A REPLY

Please enter your comment!
Please enter your name here