Amritsar News: ਦੋ ਦਿਨ ਪਹਿਲਾਂ ਦਿੱਲੀ ’ਚ ਭਾਜਪਾ ਦੀ ਰੇਖਾ ਗੁਪਤਾ ਦੀ ਅਗਵਾਈ ਹੇਠ ਨਵੀਂ ਬਣੀ ਸਰਕਾਰ ਵਿਚ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਅੱਜ ਸ਼ਨੀਵਾਰ ਨੂੰ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਸਤੇ ਤਾਕਤ ਬਖ਼ਸਣ ਦੀ ਅਰਦਾਸ ਕੀਤੀ ਗਈ।
ਇਹ ਵੀ ਪੜ੍ਹੋ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਅਪੀਲ
ਇਸਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਇੰਨੀਂ ਵੱਡੀ ਜਿੰਮੇਵਾਰੀ ਮਿਲਣ ’ਤੇ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਵੀ ਕਰਨ ਲਈ ਪੁੱਜੇ ਹਨ। ਇਸ ਮੌਕੇ ਸਿਰਸਾ ਦੇ ਨਾਲ ਪੰਜਾਬ ਭਾਜਪਾ ਦੇ ਵੱਡੇ ਆਗੂ ਵੀ ਮੌਜੂਦ ਰਹੇ ਹਨ। ਦਸਣਾ ਬਣਦਾ ਹੈ ਕਿ ਰਾਜੌਰੀ ਗਾਰਡਨ ਤੋਂ ਦੂਜੀ ਵਾਰ ਜਿੱਤ ਪ੍ਰਾਪਤ ਕਰਨ ਵਾਲੇ ਮਨਜਿੰਦਰ ਸਿੰਘ ਸਿਰਸਾ ਨੂੰ ਕੈਬਨਿਟ ਮੰਤਰੀ ਦਾ ਅਹੁੱਦਾ ਦੇਣ ਤੋਂ ਇਲਾਵਾ ਉਦਯੋਗ, ਜੰਗਲਾਤ ਅਤੇ ਖ਼ੁਰਾਕ ਤੇ ਸਪਲਾਈ ਵਿਭਾਗ ਵਰਗੇ ਮਹੱਤਵਪੂਰਨ ਵਿਭਾਗ ਦਿੱਤੇ ਗਏ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


