ਬਠਿੰਡਾ, 13 ਜਨਵਰੀ: ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਅਗਵਾਈ ਵਿੱਚ ਅੱਜ ਇਕ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ, ਜਿਸ ਵੱਲੋਂ ਪਿੰਡ ਦਾਨ ਸਿੰਘ ਵਾਲਾ ਦੇ ਮਜ਼ਦੂਰਾਂ ’ਤੇ ਜਬਰ ਕਰਨ, ਉਨਾਂ ਦੇ ਘਰਾਂ ਨੂੰ ਅੱਗ ਦੇ ਹਵਾਲੇ ਕਰਨ ਅਤੇ ਮਜ਼ਦੂਰਾਂ ਦੀ ਕੁੱਟਮਾਰ ਕਰਨ ਵਾਲਿਆ ’ਤੇ ਸਖ਼ਤ ਧਰਾਵਾ ਲਾਕੇ ਤੁਰੰਤ ਗ੍ਰਿਫ਼ਤਾਰ ਕਰਨ,ਮਜ਼ਦੂਰ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜਾ ਦੇਣ, ਜਖਮੀਆਂ ਦਾ ਫਰੀ ਇਲਾਜ ਕਰਵਾਉਣ, ਚੌਰੀ ਕੀਤਾ ਘਰੇਲੂ ਸਮਾਨ ਵਾਪਸ ਦੇਣ ਆਦਿ ਦੀ ਮੰਗ ਕੀਤੀ ਗਈ। ਡੀਸੀ ਨੂੰ ਮਿਲਣ ਤੋ ਪਹਿਲਾਂ ਮਿੰਨੀ ਸਕੱਤਰੇਤ ਦੇ ਅੱਗੇ ਇੱਕ ਰੈਲੀ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਬੁਲਾਰਿਆ ਨੇ ਪੁਲਿਸ ਪ੍ਰਸ਼ਾਸਨ ’ਤੇ ਦੋਸ਼ ਲਾਉਦਿਆ ਕਿਹਾ ਕਿ ਮਜ਼ਦੂਰ ਚਿੱਟੇ ਦੇ ਨਸ਼ੇ ਦਾ ਵਿਰੋਧ ਕਰ ਕਰਦੇ ਸਨ। ਜਿਸ ਕਾਰਨ ਮਜਦੂਰਾਂ ਨੂੰ ਸਬਕ ਸਿਖਾਉਣ ਲਈ ਜਬਰ ਜੁਲਮ ਦੀ ਹਨੇਰੀ ਝੁਲਾਈ ਗਈ। ਪਰ ਪ੍ਰਸ਼ਾਸਨ ਦੋ ਪਰਿਵਾਰਾਂ ਦੀ ਰੰਜਿਸ਼ ਦੀ ਵਜਾ ਕਹਿਕੇ ਅਸਲੀਅਤ ਨੂੰ ਛੁਪਾਕੇ ਦੋਸ਼ੀਆ ਦਾ ਪੱਖ ਪੂਰ ਰਿਹਾ ਹੈ।
ਇਹ ਵੀ ਪੜ੍ਹੋ ‘ਏਕਤਾ’ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਸਾਰੇ ਧੜਿਆਂ ਦੀ ਅਹਿਮ ਮੀਟਿੰਗ ਪਾੜਤਾਂ ਵਿਚ ਅੱਜ
ਰੈਲੀ ਉਪਰੰਤ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ, ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਅਮੀਲਾਲ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਮਾਸਟਰ ਸੇਵਕ ਸਿੰਘ ਮਹਿਮਾ ਸਰਜਾ, ਮਜ਼ਦੂਰ ਮੁਕਤੀ ਮੋਰਚਾ ਆਜਾਦ ਦੇ ਆਗੂ ਹਰਵਿੰਦਰ ਸਿੰਘ ਸੇਮਾ, ਕਿਸਾਨ ਸਭਾ ਪੰਜਾਬ ਦੇ ਆਗੂ ਬਲਕਰਨ ਸਿੰਘ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਬਲਵਿੰਦਰ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸਿੰਗਾਰਾ ਸਿੰਘ ਮਾਨ ਆਦਿ ਆਗੂਆ ਦੇ ਵਫ਼ਦ ਨੂੰ ਡੀਸੀ ਬਠਿੰਡਾ ਨੇ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਅਤੇ ਮੁਆਵਜਾ ਦੇਣ ਦਾ ਭਰੋਸਾ ਦਿੱਤਾ। ਸੰਘਰਸ਼ ਨੂੰ ਲੋਕ ਹਿਮਾਇਤ ਜੁਟਾਉਣ ਲਈ 17 ਫਰਵਰੀ ਨੂੰ ਪਿੰਡ ਦਾਨ ਸਿੰਘ ਵਾਲਾ ਵਿੱਚ ਵੱਡੀ ਰੈਲੀ ਕਰਨ ਦਾ ਐਲਾਨ ਕੀਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite