ਐਸਐਸਪੀ ਨੇ ਦਿੱਤਾ ਭਰੋਸਾ, ਕੈਮਿਸਟਾਂ ਨੂੰ ਬਿਨਾਂ ਵਜਾ ਨਹੀਂ ਕੀਤਾ ਜਾਵੇਗਾ ਪ੍ਰੇਸ਼ਾਨ
ਬਠਿੰਡਾ, 9 ਜਨਵਰੀ: ਪੁਲੀਸ ਪ੍ਰਸ਼ਾਸਨ ਵੱਲੋਂ ਡਰੱਗ ਵਿਭਾਗ ਦੇ ਸਹਿਯੋਗ ਨਾਲ ਕੈਮਿਸਟਾਂ ਦੇ ਕੰਮ ਵਿੱਚ ਕੀਤੀ ਜਾ ਰਹੀ ਨਾਜਾਇਜ਼ ਦਖ਼ਲਅੰਦਾਜ਼ੀ ਖ਼ਿਲਾਫ਼ ਅੱਜ ਟੀਬੀਡੀਸੀਏ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਇੱਕ ਵਫ਼ਦ ਸੀਨੀਅਰ ਕਪਤਾਨ ਪੁਲੀਸ ਮੈਡਮ ਅਮਨੀਤ ਕੌਂਡਲ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਪੁਲਿਸ ਵੱਲੋਂ ਡਰੱਗ ਇੰਸਪੈਕਟਰਾਂ ਨਾਲ ਮਿਲ ਕੇ ਜ਼ਿਲ੍ਹਾ ਬਠਿੰਡਾ ਦੀਆਂ ਸਾਰੀਆਂ ਮੰਡੀਆਂ ਵਿੱਚ ਕੈਮਿਸਟਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਦਾ ਸਮੂਹ ਕੈਮਿਸਟਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਕਤ ਕਾਰਵਾਈ ਕਾਰਨ ਖ਼ੁਦ ਨੂੰ ਅਪਮਾਨਿਤ ਮਹਿਸੂਸ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦੇ ਸਮੂਹ ਕੈਮਿਸਟ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਮਰਥਨ ਕਰ ਰਹੇ ਹਨ, ਇਸ ਲਈ ਟੀ.ਬੀ.ਡੀ.ਸੀ.ਏ ਅਧੀਨ ਆਉਂਦੀਆਂ ਸਾਰੀਆਂ ਯੂਨਿਟਾਂ ਦੇ ਕੈਮਿਸਟਾਂ ਵੱਲੋਂ ਕੋਈ ਵੀ ਗੈਰ-ਕਾਨੂੰਨੀ ਕੰਮ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਜੇਕਰ ਕੋਈ ਕੈਮਿਸਟ ਗਲਤ ਕਾਰਵਾਈ ਕਰਦਾ ਪਾਇਆ ਗਿਆ, ਤਾਂ ਉਨ੍ਹਾਂ ਦਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਹੀਂ ਦੇਵੇਗੀ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਜੇਕਰ ਕੈਮਿਸਟਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ, ਤਾਂ ਪੰਜਾਬ ਭਰ ਦੇ ਕੈਮਿਸਟ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਦੱਸਿਆ ਕਿ ਪੀਸੀਏ ਦੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ 20 ਜਨਵਰੀ ਨੂੰ ਪੰਜਾਬ ਸਰਕਾਰ ਦੇ ਖੁਰਾਕ ਤੇ ਸਿਹਤ ਕਮਿਸ਼ਨਰ ਅਭਿਨਵ ਤ੍ਰਿਖਾ ਨਾਲ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ ਸਾਰੇ ਮਸਲੇ ਵਿਚਾਰੇ ਜਾਣਗੇ।
ਇਹ ਵੀ ਪੜ੍ਹੋ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੇ ਨਾਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਗੋਨਿਆਣਾ ਯੂਨਿਟ ਪ੍ਰਧਾਨ ਪਵਨ ਗਰਗ ਤੇ ਪਵਨ ਜਿੰਦਲ, ਭੁੱਚੋ ਯੂਨਿਟ ਪ੍ਰਧਾਨ ਕ੍ਰਿਸ਼ਨ ਲਾਲ ਤੇ ਮੋਹਨ ਲਾਲ, ਰਾਮਪੁਰਾ ਯੂਨਿਟ ਪ੍ਰਧਾਨ ਛਿੰਦਰਪਾਲ ਸਿੰਗਲਾ, ਸੰਗਤ ਯੂਨਿਟ ਪ੍ਰਧਾਨ ਡਾ: ਗੁਰਮੇਲ ਸਿੰਘ, ਜਨਰਲ ਸਕੱਤਰ ਰਾਮਸਵਰੂਪ ਗਰਗ, ਨਥਾਣਾ ਯੂਨਿਟ ਦੇ ਪ੍ਰਧਾਨ ਵਿਜੇਂਦਰ ਸ਼ਰਮਾ, ਮੌੜ ਯੂਨਿਟ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਵਿਕਰਮ ਗਰਗ, ਰਾਮਾ ਯੂਨਿਟ ਦੇ ਪ੍ਰਧਾਨ ਰਾਜੀਵ ਗੋਸ਼ਾ, ਹੋਲਸੇਲ ਯੂਨਿਟ ਦੇ ਪ੍ਰਧਾਨ ਦਰਸ਼ਨ ਜੌੜਾ, ਅੰਮ੍ਰਿਤਪਾਲ ਸਿੰਗਲਾ, ਵਰਿੰਦਰ ਗਰਗ, ਰਾਜੀਵ ਭੋਲਾ, ਰਿਟੇਲ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ, ਮੀਤ ਪ੍ਰਧਾਨ ਗੁਰਜਿੰਦਰ ਸਿੰਘ ਸਾਹਨੀ, ਸਕੱਤਰ ਪੋਰੇਂਦਰ ਕੁਮਾਰ, ਵਿਜੇ ਜਿੰਦਲ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਪੁਲਿਸ ਦੀ ਨਜਾਇਜ਼ ਦਖ਼ਲਅੰਦਾਜ਼ੀ ਖ਼ਿਲਾਫ਼ ਐਸਐਸਪੀ ਨੂੰ ਦਿੱਤਾ ਮੰਗ ਪੱਤਰ : ਅਸ਼ੋਕ ਬਾਲਿਆਂਵਾਲੀ"