ਬਠਿੰਡਾ, 17 ਸਤੰਬਰ: ਪੰਜਾਬ ਆਤਮਾ ਸਟਾਫ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਤੇਜਦੀਪ ਕੌਰ ਬੋਪਾਰਾਏ ਦੀ ਅਗਵਾਈ ਵਿੱਚ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਨੂੰ ਪਿਛਲੇ ਦੋ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਉਹਨਾਂ ਦੱਸਿਆ ਗਿਆ ਕਿ ਮੁਲਾਜ਼ਮਾਂ ਦਾ ਬਿਨਾਂ ਤਨਖਾਹਾਂ ਤੋਂ ਕੰਮ ਕਰਨਾ ਬਹੁਤ ਮੁਸ਼ਕਿਲ ਹੈ ਕਿਉਂਕਿ ਮੁਲਾਜ਼ਮਾਂ ਨੇ ਆਪਣੇ ਬੱਚਿਆਂ ਦੀਆਂ ਫੀਸਾਂ ਅਤੇ ਹੋਰ ਜਰੂਰੀ ਖਰਚੇ ਇੰਨ੍ਹਾਂ ਤਨਖ਼ਾਹਾਂ ਵਿਚੋਂ ਹੀ ਚਲਾਉਣੇ ਹੁੰਦੇ ਹਨ।
‘ਤੇਰੇ ਯਾਰ ਨੂੰ ਦੱਬਣ ਨੂੰ ਫ਼ਿਰਦੇ ਆ..’ ਦੇ ਗਾਇਕ ਨੂੰ ਆਈ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਫ਼ਿਰੌਤੀ ਦੀ ਕਾਲ
ਮੁਲਾਜ਼ਮਾਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਰਾਹੀਂ ਡਾਇਰੈਕਟਰ ਖੇਤੀਬਾੜੀ ਨੂੰ ਵੀ ਅਪੀਲ ਕੀਤੀ ਗਈ ਕਿ ਜਲਦ ਤੋਂ ਜਲਦ ਆਤਮਾ ਸਟਾਫ ਦੀਆਂ ਤਨਖਾਹਾਂ ਰਿਲੀਜ਼ ਕੀਤੀਆਂ ਜਾਣ ਤਾਂ ਜੋ ਉਹ ਚੰਗੇ ਵਾਤਾਵਰਨ ਵਿੱਚ ਵਿਭਾਗ ਦਾ ਕੰਮ ਕਰ ਸਕਣ। ਉਹਨਾਂ ਅੱਗੇ ਕਿਹਾ ਕਿ ਜੇ ਤਨਖਾਹਾਂ ਵਿੱਚ ਹੋਰ ਦੇਰੀ ਹੁੰਦੀ ਹੈ ਤਾਂ ਉਹ ਕਲਮਛੋੜ ਹੜਤਾਲ ਕਰਨ ਲਈ ਮਜਬੂਰ ਹੋਣਗੇ। ਇਸ ਦੌਰਾਨ ਉਨ੍ਹਾਂ ਦਸਿਆ ਕਿ ਇਸ ਮੰਗ ਨੂੰ ਲੈ ਕੇ ਪੰਜਾਬ ਦੇ ਸਾਰੇ ਜਿਲਿ੍ਹਆਂ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ ਅਤੇ ਉਮੀਦ ਕੀਤੀ ਗਈ ਕਿ ਤਨਖਾਹਾਂ ਜਲਦ ਰਿਲੀਜ਼ ਕੀਤੀਆਂ ਜਾਣਗੀਆਂ। ਇਸ ਮੌਕੇ ਪ੍ਰੋਜੈਕਟਰ ਡਾਇਰੈਕਟਰ ਆਤਮਾ ਸ਼੍ਰੀਮਤੀ ਤੇਜ਼ਦੀਪ ਕੌਰ, ਏਟੀਐਮ ਗੁਰਤੇਜ ਸਿੰਘ ਅਤੇ ਕੰਪਿਊਟਰ ਆਪਰੇਟਰ ਨਵਜੀਤ ਢਿੱਲੋ ਹਾਜ਼ਰ ਰਹੇ।