ਲੇਖਕ ਮਨਜਿੰਦਰ ਮਾਖਾ ਤੇ ਦਰਜ਼ ਪਰਚਾ ਰੱਦ ਕਰਨ ਦੀ ਮੰਗ

0
90

ਬਠਿੰਡਾ, 8 ਦਸੰਬਰ : ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਲੇਖਕਾਂ, ਸਾਹਿਤ ਪ੍ਰੇਮੀਆਂ ਦੀ ਮੀਟਿੰਗ ਜਸਪਾਲ ਮਾਨਖੇੜਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਲੇਖਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਮਾਨਸਾ ਪੁਲਿਸ ਵੱਲੋ ਮਨਜਿੰਦਰ ਮਾਖਾ ਵੱਲੋਂ ਲਿਖੀ ਪੁਸਤਕ ਦੇ ਹਵਾਲੇ ਨਾਲ ਐਫ਼ ਆਈ ਆਰ ਦਰਜ ਕਰਨ ਦੀ ਨਿੰਦਾ ਕੀਤੀ ਗਈ ਅਤੇ ਪਰਚਾ ਰੱਦ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ।

ਇਹ ਵੀ ਪੜ੍ਹੋ ਪੰਜਾਬੀਆਂ ਨੇ ਪੂਰੀ ਦੁਨੀਆਂ ਵਿੱਚ ਕਲਾ ਦੇ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ:ਕੁਲਤਾਰ ਸਿੰਘ ਸੰਧਵਾਂ

ਮੰਗ ਕਰਨ ਵਾਲਿਆਂ ਵਿੱਚ ਸਰਵ ਸ੍ਰੀ ਅਤਰਜੀਤ, ਜਸਪਾਲ ਮਾਨਖੇੜਾ, ਰਣਜੀਤ ਗੌਰਵ, ਦਮਜੀਤ ਦਰਸ਼ਨ,ਕਾ.ਜਰਨੈਲ ਭਾਈਰੂਪਾ, ਰਣਬੀਰ ਰਾਣਾ, ਭੁਪਿੰਦਰ ਮਾਨ ਮੌੜ, ਕੁਲਦੀਪ ਦੀਪ ਮੌੜ, ਦਿਲਬਾਗ ਸਿੰਘ, ਤਰਸੇਮ ਬਸ਼ਰ, ਹਰਭੁਪਿੰਦਰ ਲਾਡੀ, ਜਸਵਿੰਦਰ ਜੱਸ ਸ਼ਾਮਲ ਹਨ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਬਾਰੇ ਉਚ ਅਧਿਕਾਰੀਆਂ ਨੂੰ ਮਿਲਿਆ ਜਾਵੇਗਾ।ਪੰਜਾਬ ਪੱਧਰੀ ਲੇਖਕ ਸਭਾਵਾਂ, ਸਾਹਿਤ ਅਕਾਡਮੀ, ਭਰਾਤਰੀ ਸੰਸਥਾਵਾਂ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਅਗਾਂਹਵਧੂ ਧਿਰਾਂ ਨਾਲ ਮਸਲਾ ਵਿਚਾਰਿਆ ਜਾਵੇਗਾ ਅਤੇ ਜੇ ਲੋੜ ਪੈਂਦੀ ਹੈ ਤਾਂ ਸੰਘਰਸ਼ ਵਿੱਚ ਸਹਿਯੋਗ ਲਿਆ ਜਾਵੇਗਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here