ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ’ਆਪ’ ਨੇ ਮੁੜ ਨਿਗਮ ਦਫ਼ਤਰ ਅੱਗੇ ਦਿੱਤਾ ਧਰਨਾ

Date:

spot_img

ਆਪ ਵਰਕਰਾਂ ਤੇ ਚੰਡੀਗੜ੍ਹ ਪੁਲੀਸ ਵਿਚਾਲੇ ਝੜਪ, ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ
ਚੰਡੀਗੜ੍ਹ, 5 ਫਰਵਰੀ: ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਇਕਾਈ ਨੇ ਮੇਅਰ ਦੀ ਚੋਣ ਵਿੱਚ ਹੋਈ ਧਾਂਦਲੀ ਦਾ ਸੋਮਵਾਰ ਨੂੰ ਇੱਕ ਵਾਰ ਫਿਰ ਵਿਰੋਧ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਇਨਸਾਫ਼ ਮਿਲਣ ਤੱਕ ਭੁੱਖ ਹੜਤਾਲ ਅਤੇ ਧਰਨਾ ਜਾਰੀ ਰੱਖਣਗੇ। ਦੂਜੇ ਪਾਸੇ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ’ਆਪ’ ਵਰਕਰਾਂ ਵਿਰੁੱਧ ਤਾਕਤ ਦੀ ਵਰਤੋਂ ਕੀਤੀ ਅਤੇ ’ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ’ਆਪ’ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਉਹ ਸਾਨੂੰ ਸਾਡੇ ਲੋਕਤੰਤਰ ਅਤੇ ਸੰਵਿਧਾਨ ਲਈ ਲੜਨ ਤੋਂ ਨਹੀਂ ਡਰਾ ਸਕਦੇ ਅਤੇ ਨਾ ਹੀ ਰੋਕ ਸਕਦੇ ਹਨ।

ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲਾ ’ਚ ਸਖ਼ਤ ਟਿੱਪਣੀ, ਕਿਹਾ ਇਹ ਲੋਕਤੰਤਰ ਦੇ ਕਤਲ ਬਰਾਬਰ ਹੈ!

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਹੈ ਕਿ ਸਾਡੇ ਸਿਰਫ 5 ਵਿਅਕਤੀ (ਚਾਰ ਵਲੰਟੀਅਰ ਅਤੇ ਇੱਕ ਕੌਂਸਲਰ) ਜੋ ਕਿ ਭੁੱਖ ਹੜਤਾਲ ਕਰ ਰਹੇ ਹਨ, ਉਹ ਸੈਕਟਰ 17 ਸਥਿਤ ਨਗਰ ਨਿਗਮ ਭਵਨ ਦੇ ਸਾਹਮਣੇ ਬੈਠਣਗੇ ਅਤੇ ਠੰਡ ਦੇ ਮੌਸਮ ਕਾਰਨ ਅਸੀਂ ਟੈਂਟ ਅਤੇ ਮੈਟ ਲਗਾਏ ਹਨ। ਪਰ ਪੁਲਿਸ ਪੰਜ ਲੋਕਾਂ ਨੂੰ ਵੀ ਬੈਠਣ ਨਹੀਂ ਦੇ ਰਹੀ। ਡਾ ਆਹਲੂਵਾਲੀਆ ਨੇ ਕਿਹਾ ਕਿ ਸੰਘਰਸ਼ ਭਾਵੇਂ ਕੋਈ ਵੀ ਹੋਵੇ, ਭੁੱਖ ਹੜਤਾਲ ਤੇ ਧਰਨਾ ਜਾਰੀ ਰਹੇਗਾ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

👉ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸਤੁਭ ਸ਼ਰਮਾ ਨੇ 6ਵੀਂ ਓ.ਐਸ.ਸੀ.ਸੀ. ਮੀਟਿੰਗ...