ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਤੇ ਲਾਗੂ ਕੇਂਦਰੀ ਤਨਖਾਹ ਕਮਿਸ਼ਨ ਰੱਦ ਕਰਨ ਦੀ ਮੰਗ
ਬਠਿੰਡਾ, 5 ਸਤੰਬਰ: ਡੈਮੋਕਰੈਟਿਕ ਟੀਚਰ ਫਰੰਟ ਵੱਲੋਂ ਸੂਬੇ ਭਰ ਵਿੱਚ ਵਿਆਪਕ ਪੱਧਰ ’ਤੇ ਰੋਸ ਧਰਨੇ ਦੇ ਦਿੱਤੇ ਸੱਦੇ ਤਹਿਤ ਅੱਜ ਜਿਲ੍ਹਾ ਬਠਿੰਡਾ ਵਿਖੇ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਧਰਨਾ ਦਿੱਤਾ ਗਿਆ ਅਤੇ ਨਾਇਬ ਤਹਿਸੀਲਦਾਰ ਨੂੰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ।। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਖੇਮੋਆਣਾ, ਸਕੱਤਰ ਜਸਵਿੰਦਰ ਸਿੰਘ , ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਅਤੇ ਮੀਤ ਪ੍ਰਧਾਨ ਵਿਕਾਸ ਗਰਗ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਤੋਂ ਸਿੱਖਿਆ ਖੇਤਰ ਵਿੱਚ ਕੇਵਲ ਕਾਗਜੀ ਸੁਧਾਰ ਹੀ ਕੀਤੇ ਗਏ ਹਨ।
ਅਧਿਆਪਕ ਦਿਵਸ ਮੌਕੇ ਗੈਸਟ ਫੈਕਲਟੀ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ‘ਚ ਵਿਦਿਆਰਥੀਆਂ ਵੱਲੋਂ ਗੇਟ ਰੈਲੀ
ਪੁਰਾਣੀ ਪੈਨਸ਼ਨ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਵਾਪਸ ਲੈ ਲਿਆ ਗਿਆ ਹੈ। ਜਨਵਰੀ 2020ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੋਂ ਕੇਂਦਰੀ ਤਨਖਾਹ ਕਮਿਸ਼ਨ ਦੀ ਆੜ ਹੇਠ ਤਨਖਾਹ ਕਟੌਤੀ ਕੀਤੀ ਗਈ ਹੈ। ਸਿੱਖਿਆ ਨੂੰ ਪੜੋ ਪੰਜਾਬ, ਉਡਾਨ, ਸਰਵ ਸਿੱਖਿਆ ਅਭਿਆਨ, ਮਿਸ਼ਨ ਸਮਰੱਥ, ਸੀ, ਈ,ਪੀ ਵਰਗੇ ਵੱਖ ਵੱਖ ਪ੍ਰੋਜੈਕਟਾਂ ਨਾਲ ਨੂੜ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਨਵੀਆਂ ਪਰੇਸ਼ਾਨੀਆਂ ਪੈਦਾ ਕੀਤੀਆਂ ਗਈਆਂ ਹਨ। ਜੱਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ ਅਤੇ ਵਿੱਤ ਸਕੱਤਰ ਅਨਿਲ ਭੱਟ ਨੇ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲਾਂ ਸਮੇਤ ਸਿੱਖਿਆ ਭਾਗ ਵਿੱਚ ਮਰਜ ਕਰਨ ਤੋਂ ਨਾਂਹ ਨੁੱਕਰ ਕੀਤੀ ਜਾ ਰਹੀ ਹੈ।
ਪਿੰਡ ਫੁੱਲੋ ਮਿੱਠੀ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ
ਧਰਨੇ ਨੂੰ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਜਲਾਲ, ਭੋਲਾ ਤਲਵੰਡੀ, ਭੁਪਿੰਦਰ ਸਿੰਘ ਮਾਈਸਰਖਾਨਾ, ਅਸ਼ਵਨੀ ਡੱਬਵਾਲੀ, ਰਤਨਜੋਤ ਸ਼ਰਮਾ, ਬਲਕਰਨ ਸਿੰਘ ਕੋਟਸ਼ਮੀਰ, ਰਣਦੀਪ ਕੌਰ ਖਾਲਸਾ ਅਤੇ ਬਲਜਿੰਦਰ ਕੌਰ ਨੇ ਸੰਬੋਧਨ ਕਰਦਿਆਂ ਸਰਕਾਰ ਦੁਆਰਾ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਕੀਤੀ ਜਾ ਰਹੀ ਟਾਲ ਮਟੋਲ ਦੀ ਕਰੜੀ ਨਿੰਦਾ ਕੀਤੀ।