ਭਾਸ਼ਾ ਵਿਭਾਗ ਵੱਲੋਂ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ

Date:

spot_img

Bathinda News:ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਉਪਾਸਕ ਹਰਪ੍ਰੀਤ ਸਿੰਘ ਬਹਿਣੀਵਾਲ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਪਹਿਲਾ ਸਮਾਗਮ ਡਾ. ਨਾਗਪਾਲ ਦੇ ਪੰਜਾਬ ਨਰਸਿੰਗ ਕਾਲਜ ਵਿਖੇ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਸ. ਬਹਿਣੀਵਾਲ ਨੇ ਮੌਜੂਦ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਅਮੀਰੀ ਬਾਰੇ ਜਾਣੂ ਕਰਵਾਇਆ ਅਤੇ ਇਸ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਇਸਦੇ ਨਾਲ ਹੀ ਪੰਜਾਬੀ ਮਾਂ-ਬੋਲੀ ਨਾਲ ਜੁੜੇ ਅਤੇ ਹੋਰਨਾਂ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ ਦੀ ਵਰਣਮਾਲਾ ਦੇ ਅੱਖਰ ਅਤੇ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ।ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰੂਹ ਦੇ ਅਸਲ ਜਜ਼ਬਾਤ ਆਪਣੀ ਮਾਂ-ਬੋਲੀ ਵਿੱਚ ਹੀ ਬਿਆਨ ਹੋ ਸਕਦੇ ਹਨ।

ਇਹ ਵੀ ਪੜ੍ਹੋ  ਪਿੰਡ ਦੇ ਨੌਜਵਾਨ ਵੱਲੋਂ ਬਲੈਕਮੇਲਿਗ ਕਰਨ ਤੋਂ ਦੁਖੀ ਪਤੀ-ਪਤਨੀ ਨੇ ਕੀਤੀ ਆਤਮਹੱਤਿਆ

ਉਨ੍ਹਾਂ ਕਿਹਾ ਕਿ ਹੋਰਨਾਂ ਭਾਸ਼ਾਵਾਂ ਨੂੰ ਸਿੱਖਣ ਲਈ ਮਾਂ-ਬੋਲੀ ਦਾ ਗਿਆਨ ਬਹੁਤ ਮਹੱਤਵ ਰੱਖਦਾ ਹੈ।ਇਸ ਮੌਕੇ ਕਾਲਜ਼ ਦੀ ਪ੍ਰਿੰਸੀਪਲ ਮਨਦੀਪ ਕੌਰ ਅਤੇ ਸੰਸਥਾ ਦੇ ਐਮ.ਪੀ ਡਾ ਜੀ.ਐਸ.ਨਾਗਪਾਲ ਵੀ ਵਿਸ਼ੇਸ ਤੌਰ ’ਤੇ ਹਾਜ਼ਰ ਰਹੇ। ਇਸੇ ਤਰ੍ਹਾਂ ਦੂਸਰਾ ਸਮਾਗਮ ਸਥਾਨਕ ਐੱਸ.ਐੱਸ.ਡੀ. ਕਾਲਜ (ਲੜਕੀਆਂ) ਵਿਖੇ ਕੀਤਾ ਗਿਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਮਰਜੀਤ ਕੌਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਉਨ੍ਹਾਂ ਦੇ ਕਾਲਜ ਮਨਾਉਣ ਲਈ ਭਾਸ਼ਾ ਵਿਭਾਗ ਦਾ ਧੰਨਵਾਦ ਕੀਤਾ। ਵੱਖ-ਵੱਖ ਖੇਤਰਾਂ ਵਿੱਚ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਮਾਤ-ਭਾਸ਼ਾ ਦਾ ਸਤਿਕਾਰ ਕਰਨ ਅਤੇ ਵਾਤਾਵਰਨ ਬਚਾਉਣ ਦੀ ਪ੍ਰੇਰਨਾ ਦਿੰਦੇ ਨਾਟਕ ਦੀ ਪੇਸ਼ਕਾਰੀ ਟੀਮ ਨਾਟਿਅਮ ਦੇ ਕਲਾਕਾਰਾਂ ਵੱਲੋਂ ਉਕਤ ਦੋਹੇਂ ਕਾਲਜਾਂ ਵਿਚ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

Silver Oaks School Bibiwala Road Bathinda ਵਿਖੇ ਸਲਾਨਾ ਖੇਡ ਦਿਵਸ ਧੂਮਧਾਮ ਨਾਲ ਮਨਾਇਆ ਗਿਆ

Bathinda News: Silver Oaks School Bibiwala Road Bathinda ਵੱਲੋਂ...