Tuesday, February 3, 2026

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਆਯੋਜਿਤ

Date:

spot_img

👉ਔਰਤਾਂ ਨੂੰ ਚੰਗੀ ਸਿਹਤ ਅਤੇ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਰਣਬੀਰ ਭੁੱਲਰ
ਫਿਰੋਜ਼ਪੁਰ, 17 ਜਨਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਆਨੰਦ ਬੈਂਕਟ ਹਾਲ ਫਿਰੋਜ਼ਪੁਰ ਵਿਖੇ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਬਚਨਬੱਧ ਹੈ। ਉਨਾਂ ਨੇ ਕਿਹਾ ਕਿ ਅੱਜ ਦੇ ਇਸ ਸਮਾਗਮ ਦੌਰਾਨ ਬੱਚੀਆਂ ਲਈ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਪਰਾਲੇ ਕੀਤੇ ਗਏ ਹਨ।

ਇਹ ਵੀ ਪੜ੍ਹੋ ਸਿਫ਼ਤੀ ਦੇ ਘਰ ’ਚ ਸ਼ਰਮਨਾਕ ਕਾਰਾ; ਹਾਦਸੇ ’ਚ ਜਖ਼ਮੀ ਹੋਏ ਵਪਾਰੀ ਦੀ ਮੱਦਦ ਬਹਾਨੇ ਜੇਬ ’ਚੋਂ ਕੱਢੇ ਲੱਖੇ ਰੁਪਏ  

ਇਸ ਮੌਕੇ ਜ਼ਿਲ੍ਹੇ ਭਰ ਤੋਂ ਪਹੁੰਚੀਆਂ ਮਹਿਲਾਵਾਂ ਦੇ ਵੱਡੇ ਇਕੱਠ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੀ ਭਲਾਈ ਲਈ ਵੱਡੇ ਪੱਧਰ ਤੇ ਔਰਤਾਂ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਦੌਰਾਨ ਵੀ ਜਿੱਥੇ ਸਿਹਤ ਜਾਂਚ ਲਈ ਮਾਹਰ ਡਾਕਟਰ ਤੈਨਾਤ ਕੀਤੇ ਗਏ ਸਨ ਉੱਥੇ ਹੀ ਹੋਰ ਵੀ ਵੱਖ-ਵੱਖ ਸਕੀਮਾਂ ਦੇ ਲਾਭ ਮੌਕੇ ਤੇ ਦਿੱਤੇ ਗਏ ਹਨ।ਇਸ ਤੋਂ ਇਲਾਵਾ ਰੋਜ਼ਗਾਰ ਦਫ਼ਤਰ ਵਲੋਂ ਵਿਸ਼ੇਸ਼ ਤੌਰ ਤੇ ਕੰਪਨੀਆਂ ਨੂੰ ਬੁਲਾ ਕੇ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਧਾਨ ਕੀਤੇ ਅਤੇ ਮੌਕੇ ਤੇ ਨਿਯੁਕਤੀ ਪੱਤਰ ਵੀ ਦਿੱਤੇ ਗਏ । ਇਸ ਸਮਾਗਮ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਵਜੰਮੀਆਂ ਬੱਚੀਆਂ ਦੇ ਮਾਪਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਨਵਜੰਮੀਆਂ 51 ਧੀਆਂ ਦੀ ਲੋਹੜੀ ਮਨਾਈ ਗਈ ਅਤੇ ਕੰਬਲ ਤੇ ਬੇਬੀ ਕੇਅਰ ਕਿੱਟਾਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ ਸੜਕ ਹਾਦਸੇ ਨੇ ਖਤਮ ਕੀਤਾ ਪੂਰਾ ਪਰਿਵਾਰ, ਪਤੀ-ਪਤਨੀ ਤੇ ਬੱਚੀ ਦੀ ਹੋਈ ਮੌ+ਤ

ਇਸ ਮੌਕੇ ਸਕੂਲੀ ਬੱਚੀਆਂ ਨੂੰ ਡਰਾਇੰਗ ਕਿੱਟਾਂ ਅਤੇ ਖੇਡਾਂ ਵਿੱਚ ਅਵੱਲ ਰਹਿਣ ਵਾਲੀਆਂ ਬੇਟੀਆਂ ਨੂੰ ਟਰੇਕਸੂਟ ਤੇ ਬੂਟ ਦੇ ਕੇ ਸਨਮਾਨਿਤ ਕੀਤਾ ਗਿਆ। ਆਯੁਰਵੇਦ ਵਿਭਾਗ ਵੱਲੋਂ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਯੋਗ ਕੈਂਪ ਲਗਾਇਆ ਗਿਆ। ਸਿਹਤ ਵਿਭਾਗ ਵੱਲੋਂ ਸਿਹਤ ਜਾਂਚ ਕੈਂਪ ਅਤੇ ਆਯੂਸ਼ਮਾਨ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ। ਇਸ ਤੋਂ ਬਿਨਾਂ ਵੱਖ ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਆਪਣੇ ਸਮਾਨ ਦੀ ਵਿਕਰੀ ਲਈ ਸਟਾਲਾਂ ਲਗਾਈਆਂ ਗਈਆਂ ਸਨ। ਇਸ ਦੌਰਾਨ ਸਕੂਲੀ ਵਿਦਿਆਰਥਨਾਂ ਤੇ ਬੱਚਿਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਜਿਸ ਵਿੱਚ ਲੋਕ ਗੀਤ, ਜਿੰਮਨਾਸਟਿਕ, ਗਿੱਧਾ ਆਦਿ ਦੀ ਵੀ ਪੇਸ਼ਕਾਰੀ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ, ਜ਼ਿਲ੍ਹਾ ਪ੍ਰੀਸ਼ਦ ਤੋਂ ਡਿਪਟੀ ਸੀ.ਈ.ਓ. ਨੀਰਜ ਕੁਮਾਰ ਸਿਹਤ ਵਿਭਾਗ ਤੋਂ ਡਾ. ਹਰਪ੍ਰੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...