ਵਿਕਸਤ ਦੇਸ਼ਾਂ ਦੀ ਤਰਜ਼ ‘ਤੇ ਯੋਜਨਾਵਾਂ ਦੇ ਤੇਜ਼ੀ ਨਾਲ ਲਾਗੂਕਰਨ ਲਈ ਵਿਭਾਗ ਵਿਸ਼ਵ ਪੱਧਰੀ ਪੇਸ਼ੇਵਰ ਟੀਮਾਂ ਦੀ ਮਦਦ ਲੈਣ: ਮੁੱਖ ਮੰਤਰੀ

Date:

spot_img

👉ਹਰਿਆਣਾ ਵਿਜ਼ਨ-2047 ਦੇ ਤਹਿਤ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿਹਤ ਵਿਭਾਗ ਦੀ ਅਗਲੇ 5 ਸਾਲਾਂ ਦੀ ਕਾਰਜ ਯੋਜਨਾ ਦੀ ਸਮੀਖਿਆ ਕੀਤੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਹਰਿਆਣਾ ‘ਵਿਕਸਤ ਭਾਰਤ-2047’ ਦੇ ਟੀਚਿਆਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰੇਗਾ। ਇਸ ਦੇ ਲਈ ਸਾਰੇ ਵਿਭਾਗਾਂ ਦੇ ਤਾਲਮੇਲ ਵਾਲੇ ਯਤਨ ਜ਼ਰੂਰੀ ਹਨ। ਸਿਹਤ ਵਿਭਾਗ ਵੱਲੋਂ ਤਿਆਰ ਕੀਤੇ ਗਏ 5 ਸਾਲਾ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਕਰਦਿਆਂ ਵੀਰਵਾਰ ਨੂੰ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਵਿਸ਼ਵ ਪੱਧਰੀ ਪੇਸ਼ੇਵਰ ਟੀਮਾਂ ਦੀ ਮਦਦ ਲਵੇ, ਜੋ ਆਧੁਨਿਕ ਤਕਨੀਕਾਂ ਦੀ ਸਹਾਇਤਾ ਨਾਲ ਹੋਰ ਵਿਕਸਤ ਦੇਸ਼ਾਂ ਅਤੇ ਰਾਜਾਂ ਦੀ ਤਰਜ਼ ‘ਤੇ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਵਿਭਾਗ ਦੀ ਮਦਦ ਕਰ ਸਕਣ ਤਾਂ ਜੋ ਟੀਚਿਆਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਵਿਅਕਤੀ ਤੱਕ ਵਧੀਆ, ਸੁਲਭ ਅਤੇ ਸੁਰੱਖਿਅਤ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣਾ ਹੈ।

ਇਹ ਵੀ ਪੜ੍ਹੋ 👉Haryana News: निकाय चुनावों में भाजपा की ऐतिहासिक जीत विकास और सुशासन की राजनीति पर जनता की मुहर : नायब सिंह सैनी

👉ਵਾਰ ਰੂਮ ਦੀ ਤਰਜ਼ ‘ਤੇ ਬਣੇਗਾ ਕੇਂਦਰੀ ਕੰਟਰੋਲ ਰੂਮ:
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼ਿਸ਼ੂ (ਨਵਜੰਮੇ ਬੱਚਿਆਂ) ਅਤੇ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਰਿਕਾਰਡ ਪੱਧਰ ਤੱਕ ਘਟਾਉਣ ਦੀ ਲੋੜ ਹੈ। ਇਸ ਦੇ ਲਈ ਇੱਕ ਸੈਂਟਰਲਾਈਜ਼ਡ ਕੰਟਰੋਲ ਰੂਮ ਬਣਾਇਆ ਜਾਵੇ ਜੋ ‘ਵਾਰ ਰੂਮ’ ਦੀ ਤਰਜ਼ ‘ਤੇ ਦਿਨ-ਰਾਤ ਕੰਮ ਕਰੇ। ਇੱਥੋਂ ਪੂਰੇ ਸੂਬੇ ਵਿੱਚ ਰੋਜ਼ਾਨਾ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ‘ਤੇ ਨਜ਼ਰ ਰੱਖਦਿਆਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਰੋਕਿਆ ਜਾ ਸਕੇਗਾ। ਉਨ੍ਹਾਂ ਬੱਚਿਆਂ ਦੀ ਸਿਹਤ ਸਬੰਧੀ ਵਿਸਥਾਰਤ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

👉ਦਵਾਈਆਂ ਦਾ ਸਾਰਾ ਰਿਕਾਰਡ ਆਨਲਾਈਨ ਹੋਵੇ:
ਮੁੱਖ ਮੰਤਰੀ ਨੇ ਕਿਹਾ ਕਿ ਹਸਪਤਾਲਾਂ ਵਿੱਚ ਦਵਾਈਆਂ ਦਾ ਸਾਰਾ ਰਿਕਾਰਡ ਆਨਲਾਈਨ ਹੋਣਾ ਜ਼ਰੂਰੀ ਹੈ। ਜੇਕਰ ਡਾਕਟਰ ਦੇ ਦਵਾਈ ਲਿਖਦੇ ਹੀ ਰਿਕਾਰਡ ਅਪਡੇਟ ਹੋ ਜਾਵੇ, ਤਾਂ ਹਸਪਤਾਲਾਂ ਵਿੱਚ ਦਵਾਈਆਂ ਦੀ ਘਾਟ ਦੀ ਸਮੱਸਿਆ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ 70 ਐਂਬੂਲੈਂਸਾਂ ਦੀ ਖਰੀਦ ਨੂੰ ਪਹਿਲਾਂ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਵਿਭਾਗ ਨੂੰ ਲੋੜ ਅਨੁਸਾਰ ਹੋਰ ਹਰ ਤਰ੍ਹਾਂ ਦੇ ਉਪਕਰਨ ਅਤੇ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ, ਪਰ ਸੂਬਾ ਵਾਸੀਆਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ।

ਇਹ ਵੀ ਪੜ੍ਹੋ 👉Haryana News: हरियाणा में लिंग अनुपात सुधारने के लिए तेज़ किए गए प्रयास – एसीएस स्वास्थ्य डॉ. सुमिता मिश्रा

👉ਸਰਕਾਰੀ ਦੇ ਨਾਲ-ਨਾਲ ਨਿੱਜੀ ਸਕੂਲਾਂ ਦੇ ਬੱਚਿਆਂ ਦੀ ਵੀ ਸਿਹਤ ਜਾਂਚ ਹੋਵੇ:
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹੁਣ ਤੱਕ ਸਿਹਤ ਵਿਭਾਗ ਵੱਲੋਂ ਸਿਰਫ਼ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਹੀ ਬੱਚਿਆਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ, ਪਰ ਭਵਿੱਖ ਵਿੱਚ ਨਿੱਜੀ ਸਕੂਲਾਂ ਵਿੱਚ ਪੜ੍ਹਦੇ ਸਾਰੇ ਬੱਚਿਆਂ ਦੀ ਸਿਹਤ ਜਾਂਚ ਵੀ ਯਕੀਨੀ ਬਣਾਈ ਜਾਵੇ। ਬੱਚਿਆਂ ਨੂੰ ਲੋੜ ਅਨੁਸਾਰ ਦਵਾਈਆਂ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤਮੰਦ ਰਹਿਣ ਪ੍ਰਤੀ ਜਾਗਰੂਕ ਵੀ ਕੀਤਾ ਜਾਵੇ।

👉ਕੈਂਸਰ ਮਰੀਜ਼ਾਂ ਦੀ ਮੁਫ਼ਤ ਕੀਮੋਥੈਰੇਪੀ ਲਈ ਡੇ-ਕੇਅਰ ਕੈਂਸਰ ਸੈਂਟਰ ਸੰਚਾਲਿਤ:
ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਸੂਬੇ ਵਿੱਚ ਡੇ-ਕੇਅਰ ਕੈਂਸਰ ਸੈਂਟਰਾਂ ਰਾਹੀਂ ਉਨ੍ਹਾਂ ਕੈਂਸਰ ਮਰੀਜ਼ਾਂ ਦੀ ਮੁਫ਼ਤ ਕੀਮੋਥੈਰੇਪੀ ਕੀਤੀ ਜਾਂਦੀ ਹੈ ਜਿਨ੍ਹਾਂ ਨੂੰ ਮੈਡੀਕਲ ਕਾਲਜਾਂ ਵੱਲੋਂ ਰੈਫਰ ਕੀਤਾ ਜਾਂਦਾ ਹੈ। ਇਸ ਨਾਲ ਕੈਂਸਰ ਦੇ ਮਰੀਜ਼ਾਂ ਨੂੰ ਕਾਫੀ ਫਾਇਦਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੈਂਸਰ ਦੀ ਸਕ੍ਰੀਨਿੰਗ ਲਈ ਹਰੇਕ ਜ਼ਿਲ੍ਹੇ ਵਿੱਚ ਮੈਮੋਗ੍ਰਾਫੀ ਮਸ਼ੀਨਾਂ ਲਗਾਈਆਂ ਜਾਣ।

👉2030 ਤੱਕ ਹਰ ਵਾਰਡ ਅਤੇ ਪਿੰਡ ਹੋਵੇਗਾ ਟੀਬੀ ਮੁਕਤ:
ਸਾਲ 2030 ਤੱਕ ਸੂਬੇ ਦੇ ਹਰੇਕ ਵਾਰਡ ਅਤੇ ਪਿੰਡ ਨੂੰ ਟੀਬੀ ਮੁਕਤ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਨੇ ਕਿਹਾ ਕਿ ਟੀਬੀ ਦਾ ਕੋਈ ਵੀ ਮਰੀਜ਼ ਅਣਪਛਾਤਾ (untraced) ਨਾ ਰਹੇ ਅਤੇ ਸਾਰੇ ਮਰੀਜ਼ਾਂ ਦਾ ਸਹੀ ਇਲਾਜ ਕੀਤਾ ਜਾਵੇ ਤਾਂ ਜੋ ਇਹ ਬਿਮਾਰੀ ਅੱਗੇ ਨਾ ਵਧੇ। ਬਿਮਾਰੀ ਦੀ ਪਹਿਲਾਂ ਹੀ ਪਛਾਣ ਕਰਨ ਲਈ ਤਕਨੀਕ ਦਾ ਸਹਾਰਾ ਲਿਆ ਜਾਵੇ ਅਤੇ ਵਿਆਪਕ ਪੱਧਰ ‘ਤੇ ਜਾਂਚ ਕਰਵਾਈ ਜਾਵੇ। ਮਰੀਜ਼ਾਂ ਲਈ ਸੰਤੁਲਿਤ ਖੁਰਾਕ, ਮਾਨਸਿਕ ਸਿਹਤ ਅਤੇ ਨਸ਼ੇ ਦੀ ਲਤ ਨੂੰ ਰੋਕਣ ਦੀ ਦਿਸ਼ਾ ਵਿੱਚ ਵੀ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।

ਇਹ ਵੀ ਪੜ੍ਹੋ 👉Haryana News: करनाल और फरीदाबाद स्मार्ट सिटी परियोजना की अवधि 2027 तक बढ़ी

👉ਟੀਚਾ ਪ੍ਰਾਪਤੀ ਵਿੱਚ ਹੋਰ ਵਿਭਾਗ ਨਿਭਾਉਣ ਭੂਮਿਕਾ:
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿਹਤ ਟੀਚਿਆਂ ਦੀ ਪ੍ਰਾਪਤੀ ਵਿੱਚ ਆਯੁਸ਼ ਵਿਭਾਗ ਵੀ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਯੁਸ਼ ਵਿਭਾਗ ਬਿਮਾਰੀਆਂ ਤੋਂ ਬਚਾਅ ਲਈ ਦਵਾਈਆਂ ਦੀ ਬਜਾਏ ਜਾਗਰੂਕਤਾ ‘ਤੇ ਜ਼ਿਆਦਾ ਧਿਆਨ ਦੇਵੇ। ਇਸੇ ਤਰ੍ਹਾਂ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਦੇ ਅਧਿਕਾਰੀਆਂ ਨੂੰ ਪੀਪੀਪੀ ਮੋਡ ਵਿੱਚ ਮੈਡੀਕਲ ਕਾਲਜਾਂ ਦੇ ਸੰਚਾਲਨ ਦੀਆਂ ਸੰਭਾਵਨਾਵਾਂ ਤਲਾਸ਼ਣ ਅਤੇ ਇਸ ਸਬੰਧੀ ਦੂਜੇ ਰਾਜਾਂ ਵੱਲੋਂ ਅਪਣਾਈਆਂ ਜਾ ਰਹੀਆਂ ਯੋਜਨਾਵਾਂ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਨੂੰ ਰੇਟਿੰਗ ਦੇਣ ਦੀ ਕਾਰਜ ਯੋਜਨਾ ਵੀ ਤਿਆਰ ਕੀਤੀ ਜਾਵੇ ਤਾਂ ਜੋ ਕਮੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕੀਤਾ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਨੇ ਸੂਬੇ ਦੇ ਟਰਾਮਾ ਸੈਂਟਰਾਂ ਨੂੰ ਵੀ ਅਪਗ੍ਰੇਡ ਕਰਕੇ ਲੈਵਲ-1 ਅਤੇ ਲੈਵਲ-2 ਤੱਕ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ 👉मुख्यमंत्री नायब सिंह सैनी ने की पहल; फ्लीट में वाहनों की संख्या आधी

👉ਇਲਾਜ ਦੀ ਬਜਾਏ ਬਿਮਾਰੀਆਂ ਤੋਂ ਬਚਾਅ ਦੀ ਬਣੇ ਰਣਨੀਤੀ:
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਇਲਾਜ ਦੀ ਬਜਾਏ ਹੁਣ ਬਿਮਾਰੀਆਂ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਰੋਡਮੈਪ ਤਿਆਰ ਕਰੇ ਤਾਂ ਜੋ ਬਿਮਾਰ ਹੋਣ ਦੀ ਨੌਬਤ ਹੀ ਨਾ ਆਵੇ। ਇਸ ਦੇ ਲਈ ਸਿਹਤ ਵਿਭਾਗ ਦੇ ਨਾਲ-ਨਾਲ ਆਯੁਸ਼ ਵਿਭਾਗ, ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਅਤੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਸਮੇਤ ਹੋਰ ਸਬੰਧਤ ਵਿਭਾਗ ਮਿਲ ਕੇ ਤਾਲਮੇਲ ਨਾਲ ਕੰਮ ਕਰਨ ਤਾਂ ਜੋ ‘ਵਿਕਸਤ ਭਾਰਤ-2047’ ਦੇ ਟੀਚਿਆਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕੀਤਾ ਜਾ ਸਕੇ।

👉ਸਾਰੀਆਂ ਸਿਹਤ ਸੰਸਥਾਵਾਂ ਵਿੱਚ ਵੱਡੇ ਪੱਧਰ ‘ਤੇ ਪੌਦੇ ਲਗਾਓ:
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ, ਸਿਹਤ ਸੰਸਥਾਵਾਂ ਅਤੇ ਮੈਡੀਕਲ ਕਾਲਜਾਂ ਦੇ ਕੈਂਪਸਾਂ ਵਿੱਚ ਵਿਆਪਕ ਪੱਧਰ ‘ਤੇ ਪੌਦੇ ਲਗਾਏ ਜਾਣ। ਇਸ ਦੇ ਲਈ ਵੱਧ ਤੋਂ ਵੱਧ ਥਾਵਾਂ ਦੀ ਨਿਸ਼ਾਨਦੇਹੀ ਕਰਕੇ ‘ਇੱਕ ਪੇੜ ਮਾਂ ਕੇ ਨਾਮ’ ਯੋਜਨਾ ਤਹਿਤ ਟ੍ਰੀ-ਗਾਰਡ ਸਮੇਤ ਪੌਦੇ ਲਗਾਏ ਜਾਣ।ਇਸ ਮੌਕੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ, ਮੁੱਖ ਮੰਤਰੀ ਦੇ ਓਐਸਡੀ ਅਤੇ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਸ੍ਰੀ ਯਸ਼ਪਾਲ ਯਾਦਵ ਅਤੇ ਸਿਹਤ ਸਕੱਤਰ ਸ੍ਰੀ ਆਰ.ਐਸ. ਢਿੱਲੋਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...

हरियाणा के सेवाभाव और आतिथ्य के मुरीद हुए मेहमान

👉सीपीए सम्मेलन में विधान सभा ने पेश की भव्य...