Friday, April 17, 2026
spot_img
spot_img

ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

Date:

spot_img

Chandigarh News:ਪੰਜਾਬ ਪਛੜ੍ਹੀਆਂ ਸ਼ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੈਕਫਿੰਕੋ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ ਤੇ ਕਰਜਾ ਪ੍ਰਾਪਤ ਕਰਕੇ ਆਪਣਾ ਰੋਜਗਾਰ ਸਥਾਪਿਤ ਕਰਨ। ਸੈਣੀ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਨੋਜਵਾਨਾਂ ਨੂੰ ਹੱਥਕੜੀਆ ਲਗਾ ਕੇ ਵਾਪਿਸ ਭੇਜਣ ਅਤੇ ਜਹਾਜ਼ ਨੂੰ ਪੰਜਾਬ ਵਿੱਚ ਉਤਾਰਣ ਦੀ ਵੀ ਨਿਖੇਧੀ ਕੀਤੀ।

ਇਹ ਵੀ ਪੜ੍ਹੋ  ਡੀਪੋਰਟ ਕੀਤੇ ਭਾਰਤੀਆਂ ਨਾਲ ਅਣਮਨੁੱਖੀ ਵਿਵਹਾਰ ਦੀ ਸਪੀਕਰ ਨੇ ਕੀਤੀ ਨਿੰਦਾ

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਸੰਦੀਪ ਸੈਣੀ ਨੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਪਛੜ੍ਹੀਆਂ ਸ਼ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਪੰਜਾਬ ਰਾਜ ਦੀਆਂ ਪੱਛੜੀਆਂ ਸ੍ਰੇਣੀਆਂ, ਆਰਥਿਕ ਤੌਰ ਤੇ ਕੰਮਜੌਰ ਵਰਗ, ਅਤੇ ਘੱਟ ਗਿਣਤੀ ਵਰਗ (ਸਿੱਖ, ਮੁਸਲਮਾਨ, ਬੋਧੀ, ਜੈਣੀ ਆਦਿ) ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੌਰਥ ਨਾਲ ਸਵੈ-ਰੁਜਗਾਰ ਸਕੀਮਾਂ ਲਈ ਘੱਟ ਵਿਆਜ ਦੀ ਦਰ ਤੇ ਕਰਜੇ ਮੁਹੱਇਆ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਨੂੰ ਤਰਜੀਹ ਦੇਣ ਦੀ ਜਗਹਾਂ ਨੌਜਵਾਨ ਆਪਣਾ ਰੋਜ਼ਗਾਰ ਸਥਾਪਤ ਕਰਨ ਲਈ ਬੈਕਫਿੰਕੋ ਦੇ ਸਮੂਹ ਜਿਲਿ੍ਹਆਂ ਵਿੱਚ ਸਥਿਤ ਫੀਲਡ ਦਫਤਰਾਂ ਨਾਲ ਸੰਪਰਕ ਕਰ ਸਕਦੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ, ਸੰਦੀਪ ਸੈਣੀ ਨੇ ਕਿਹਾ ਕਿ ਬੀਤੇ 3 ਸਾਲਾਂ ਦੌਰਾਨ ਨੌਜਵਾਨਾਂ ਨੂੰ 50 ਹਜਾਰ ਤੋਂ ਵਧੇਰੇ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਹਜਾਰਾਂ ਹੋਰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਕੇਂਦਰ ਸਰਕਾਰ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ, ਜਿੰਨ੍ਹਾਂ ਵਿੱਚ ਦੂਸਰੇ ਰਾਜਾਂ ਗੁਜਰਾਤ, ਹਰਿਆਣਾ ਆਦਿ ਦੇ ਵੀ ਨੋਜਵਾਨ ਹਨ, ਨੂੰ ਪੰਜਾਬ ਵਿੱਚ ਉਤਾਰ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...