ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਬਠਿੰਡਾ ਅਨਾਜ ਮੰਡੀ ਦਾ ਦੌਰਾ

Date:

spot_img

👉ਝੋਨੇ ਦੀ ਖ੍ਰੀਦ, ਤੁਲਾਈ ਤੇ ਚੁਕਾਈ ਦੇ ਕੰਮ ‘ਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਸਰਹੱਦਾਂ ‘ਤੇ ਲਗਾਏ ਗਏ ਹਨ ਨਾਕੇ : ਜ਼ਿਲ੍ਹਾ ਪੁਲਿਸ ਮੁਖੀ
👉32,257 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ
Bathinda News:ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆ ਰਹੀ, ਲੇਕਿਨ ਫਿਰ ਵੱਖ-ਵੱਖ ਖ੍ਰੀਦ ਏਜੰਸੀਆਂ ਨੂੰ ਝੋਨੇ ਦੀ ਖ੍ਰੀਦ, ਤੁਲਾਈ ਤੇ ਚੁਕਾਈ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਦੇਸ਼ ਦਿੱਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਬਠਿੰਡਾ ਦੀ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੁਹੇਲ ਕਾਸਿਮ ਮੀਰ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ 16 ਅਕਤੂਬਰ ਨੂੰ 6,559 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਜ਼ਿਲ੍ਹੇ ਵਿੱਚ ਕੁੱਲ 32,257 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜੋ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਵੱਡੀ ਮਾਤਰਾ ਵਿੱਚ ਫ਼ਸਲ ਪਹੁੰਚਣ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ 👉Bathinda Police ਦੀ PCR ਟੀਮ ਦੀ ਬਹਾਦਰੀ; ਮੋਬਾਈਲ ਖੋਹ ਕੇ ਭੱਜਣ ਵਾਲੇ ਦੋ ਮੁਲਜ਼ਮ ਕਾਬੂ

ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਵਿੱਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ, ਜਿਸ ਤਹਿਤ 21626 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਗਈ ਹੈ, ਜਿਸ ਵਿੱਚੋਂ ਪਨਗ੍ਰੇਨ ਵੱਲੋਂ 10,999 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2,355 ਮੀਟ੍ਰਿਕ ਟਨ, ਪਨਸਪ ਵੱਲੋਂ 5,783 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 2,489 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਗਈ ਹੈ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਜ਼ਿਲ੍ਹੇ ਦੀਆਂ ਸਰਹੱਦਾਂ ‘ਤੇ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਦੀ ਫ਼ਸਲ ਖ੍ਰੀਦਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਬਾਹਰੀ ਰਾਜ ਤੋਂ ਜ਼ਿਲ੍ਹੇ ਦੀ ਸਰਹੱਦ ਅੰਦਰ ਆ ਰਹੇ ਝੋਨੇ ਸਬੰਧੀ ਕੋਈ ਵਹੀਕਲ ਫੜਿਆ ਜਾਂਦਾ ਹੈ, ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

5.60 ਲੱਖ ਸਕੂਲ ਦੇ ਵਿਦਿਆਰਥੀਆਂ ਦੇ ਖਾਤਿਆਂ ‘ਚ ਆਉਣਗੇ ਪੈਸੇ

ਨਿਊਜ਼ ਡੈਸਕ : ਸਕੂਲ ਵਿੱਚ ਗੈਰ-ਹਾਜ਼ਰ ਰਹਿਣਾ ਹੁਣ ਤੁਹਾਡੀ ਜੇਬ...