Bathinda News:ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਅੱਜ ਬਠਿੰਡਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਢੇਰੀ ਨੂੰ ਬੋਲੀ ਲਗਵਾਕੇ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਝੋਨੇ ਦੀ ਖਰੀਦ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਇਸ ਮੌਕੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਸਮੇਂ-ਸਿਰ ਖਰੀਦ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਾਲ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਗਏ ਖਰੀਦ ਕੇਂਦਰਾਂ ਵਿੱਚ 14.74 ਲੱਖ ਮੀਟ੍ਰਿਕ ਟਨ ਮਿੱਥੇ ਗਏ ਟੀਚੇ ਤਹਿਤ ਝੋਨੇ ਦੀ ਖਰੀਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ 👉Mayor Padamjit Singh Mehta ਨੇ ਬਠਿੰਡਾ ਅਰਬਨ ਦੀਆਂ 14 ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਲਈ ਸਮੂਹ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਝੋਨੇ ਦੀ ਭਰਾਈ ਲਈ ਏਜੰਸੀਆਂ ਕੋਲ ਲੋੜੀਂਦਾ ਬਾਰਦਾਨਾ ਵੀ ਆ ਚੁੱਕਾ ਹੈ।ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ, ਚੁਕਾਈ ਅਤੇ ਅਦਾਇਗੀ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਵਿੱਚ ਪੀਣ ਵਾਲੇ ਪਾਣੀ, ਛਾਂ, ਸਾਫ-ਸਫ਼ਾਈ ਤੋਂ ਇਲਾਵਾ ਪਖਾਨਿਆਂ ਦਾ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਹਦਾਇਤਾਂ ਕੀਤੀਆ ਜਾ ਚੁੱਕੀਆਂ ਹਨ ਕਿ ਮੰਡੀਆਂ ਵਿੱਚ ਬਾਰਦਾਨਾ ਸਮੇਂ-ਸਿਰ ਉਪਲੱਬਧ ਕਰਵਾਇਆ ਜਾਵੇ ਤੇ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ ਸਮੇਂ-ਸਿਰ ਕਰਵਾਉਣੀ ਯਕੀਨੀ ਬਣਾਈ ਜਾਵੇ। ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਸ਼੍ਰੀ ਬੱਲੀ ਬਲਜੀਤ, ਫ਼ੂਡ ਅਤੇ ਸਿਵਲ ਸਪਲਾਈ ਅਫਸਰ ਸ਼੍ਰੀ ਹਰਸ਼ਿਤ ਮਹਿਤਾ ਆਦਿ ਹਾਜ਼ਰ ਸਨ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



