ਸ੍ਰੀ ਮੁਕਤਸਰ ਸਾਹਿਬ, 03 ਮਈ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ ਭਾਗੀਰਥ ਮੀਨਾ ਨੇ ਅੱਜ ਮਲੋਟ ਵਿਖੇ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਇੱਥੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਉਹਨਾਂ ਨੇ ਇੱਥੇ ਈ.ਵੀ.ਐਮ. ਮਸ਼ੀਨਾਂ ਅਤੇ ਵੀ.ਵੀ.ਪੈਟ. ਮਸ਼ੀਨਾਂ ਦੇ ਬਣਾਏ ਗਏ ਸਟਰੋਂਗ ਰੂਮ ਦਾ ਵੀ ਜਾਇਜ਼ਾ ਲਿਆ। ਜਿਕਰਯੋਗ ਹੈ ਕਿ ਰੈਂਡੇਮਾਈਜੇਸ਼ਨ ਤੋਂ ਬਾਅਦ ਮਸ਼ੀਨਾਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਕੋਲ ਭੇਜ ਦਿੱਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਟਰੋਂਗ ਰੂਮ ਅਤੇ ਗਿਣਤੀ ਕੇਂਦਰਾਂ ਤੇ ਬਹੁਪਰਤੀ ਸੁਰੱਖਿਆ ਹੋਵੇਗੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਇਸ ਦੀ ਨਿਗਰਾਨੀ ਕੀਤੀ ਜਾਵੇਗੀ।
ਅਕਾਲੀ ਸਰਕਾਰ ਦੌਰਾਨ ਗ੍ਰੇਟਰ ਮੁਹਾਲੀ ਇਲਾਕੇ ਦਾ ਕਰਵਾਇਆ ਵਿਕਾਸ: ਸੁਖਬੀਰ ਬਾਦਲ
ਇਸ ਤੋਂ ਬਿਨਾਂ ਉਹਨਾਂ ਨੇ ਦੂਸਰੇ ਵਿਧਾਨ ਸਭਾ ਹਲਕਿਆਂ, ਲੰਬੀ, ਗਿੱਦੜਬਾਹਾ ਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਟਰਾਂਗ ਰੂਮ ਦਾ ਵੀ ਨਿਰੀਖਣ ਕੀਤਾ ਅਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ । ਇਸ ਮੌਕੇ ਉਹਨਾਂ ਦੇ ਨਾਲ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਸੰਜੀਵ ਕੁਮਾਰ, ਪਵਨਜੀਤ ਡੀ.ਐਸ.ਪੀ. ਮਲੋਟ ਵੀ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਮਲੋਟ ਵਿਖੇ ਹੋਵੇਗੀ ਜਦ ਕਿ ਲੰਬੀ ਵਿਧਾਨ ਸਭਾ ਹਲਕਾ ਜੋ ਕਿ ਲੋਕ ਸਭਾ ਹਲਕਾ ਬਠਿੰਡਾ ਦਾ ਭਾਗ ਹੈ, ਦੀ ਗਿਣਤੀ ਬਠਿੰਡਾ ਵਿਖੇ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਾ ਜੋ ਕਿ ਲੋਕ ਸਭਾ ਹਲਕਾ ਫਰੀਦਕੋਟ ਦਾ ਭਾਗ ਹੈ, ਦੀ ਗਿਣਤੀ ਫਰੀਦਕੋਟ ਵਿਖੇ ਹੋਵੇਗੀ।
Share the post "ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ"