ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਦਾਣਾ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

0
130

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ: ਝੋਨੇ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਅਤੇ ਐਸ.ਐਸ.ਪੀ. ਤੁਸ਼ਾਰ ਗੁਪਤਾ ਵੱਲੋਂ ਜ਼ਿਲ੍ਹੇ ਦੇ ਪਿੰਡ ਦੋਦਾ ਦੀ ਅਨਾਜ ਮੰਡੀ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀ ਅਨਾਜ ਮੰਡੀ ਦੀ ਦੌਰਾ ਕੀਤਾ। ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਜਿਵੇਂ ਹੀ ਕਿਸਾਨ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਉਣ ਤਾਂ ਬਿਨ੍ਹਾਂ ਕਿਸੇ ਦੇਰੀ ਤੋਂ ਉਨ੍ਹਾਂ ਦੀ ਫ਼ਸਲ ਦੀ ਖਰੀਦ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ ਅਤੇ ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਅਦਾਇਗੀ ਵੀ ਕਰਵਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।

ਇਹ ਵੀ ਪੜ੍ਹੋ:ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਮੁੰਬਈ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਬਾਬਾ ਸਿਦੀਕੀ ਕਤਲ ਕਾਂਡ ਦਾ ਮੁਲਜ਼ਮ ਗ੍ਰਿਫਤਾਰ

ਜ਼ਿਕਰਯੋਗ ਹੈ ਕਿ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਅਤੇ ਐਸ.ਡੀ.ਐਮ. ਗਿੱਦੜਬਾਹਾ ਜਸਪਾਲ ਸਿੰਘ ਬਰਾੜ ਵੱਲੋਂ ਵੀ ਆਪਣੀਆਂ-ਆਪਣੀਆਂ ਤਹਿਸੀਲਾਂ ਦੀਆਂ ਮੰਡੀਆਂ ਵਿੱਚ ਲਗਾਤਾਰ ਵਿਜ਼ਟ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ, ਸ੍ਰੀ ਗੁਰਤਾਰ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here