ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਟਿਆਲਾ ਜ਼ਿਲ੍ਹੇ ‘ਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ

Date:

spot_img

👉ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ-ਡਾ. ਹਿਮਾਂਸ਼ੂ ਅਗਰਵਾਲ
👉ਪੁਲਿਸ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ, ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਲਾਜਮੀ-ਹਰਮਨਦੀਪ ਸਿੰਘ ਹਾਂਸ
Patiala News: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ੇ ਕਰਨ ਵਾਲਿਆਂ ਦੀ ਨਸ਼ਾ ਮੁਕਤੀ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਹੁਨਰ ਵਿਕਾਸ ‘ਤੇ ਜ਼ੋਰ ਦੇ ਰਹੀ ਹੈ। ਐਸ.ਐਸ.ਪੀ. ਨੇ ਕਿਹਾ ਕਿ ਪਟਿਆਲਾ ਪੁਲਿਸ ਮੁੱਖ ਮੰਤਰੀ ਤੇ ਡੀਜੀਪੀ ਦੇ ਨਿਰਦੇਸ਼ਾਂ ਮੁਤਾਬਕ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਦ੍ਰਿੜ ਸੰਕਲਪ ਹੈ ਪਰੰਤੂ ਨਸ਼ਿਆਂ ਦੀ ਮੰਗ ਬੰਦ ਕਰਨ ਲਈ ਸਮਾਜ ਦਾ ਸਾਥ ਬੇਹੱਦ ਲਾਜਮੀ ਹੈ।

ਇਹ ਵੀ ਪੜ੍ਹੋ  ਭਾਜਪਾ ਦੇ ਸਾਬਕਾ ਮੰਤਰੀ ਨੂੰ ਮਹਿਲਾ ਕਮਿਸ਼ਨ ਦਾ ਨੋਟਿਸ ਜਾਰੀ, ਜਾਣੋਂ ਮਾਮਲਾ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਇਸ ਬੈਠਕ ਮੌਕੇ ਸ਼ਹਿਰੀ ਵਿਕਾਸ ਦੇ ਓਐਸਡੀ ਮੁਕਿਲਨ ਆਰ, ਏ.ਡੀ.ਸੀ. (ਜ) ਅਨੁਪ੍ਰਿਤਾ ਜੌਹਲ, ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਯਾਦਵਿੰਦਰ ਸਿੰਘ ਗੋਲਡੀ ਸੰਧੂ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਸਰਾਓ, ਮੀਤ ਪ੍ਰਧਾਨ ਪਵਨ ਕੁਮਾਰ ਤੇ ਹਲਕਾ ਪ੍ਰਧਾਨ ਪ੍ਰਿਤਪਾਲ ਸਿੰਘ ਸਮੇਤ ਸਾਰੇ 8 ਵਿਧਾਨ ਸਭਾ ਹਲਕਿਆਂ ਦੇ ਹਲਕਾ ਅਤੇ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ। ਇਸ ਦੌਰਾਨ ਸਾਰੇ ਨਸ਼ਾ ਮੁਕਤੀ ਲਈ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਸਾਰੇ ਆਗੂਆਂ ਦੇ ਨਸ਼ਿਆਂ ਦੀ ਰੋਕਥਾਮ ਲਈ ਫੀਡਬੈਕ ਤੇ ਸੁਝਾਉ ਲਏ ਗਏ।ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਅਰੰਭੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ, ਨਿਗਰਾਨੀ, ਪੁਨਰਵਾਸ ਅਤੇ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਗਿਆ ਹੈ, ਜਿਸ ਕਰਕੇ ਵਾਰਡ ਤੇ ਪਿੰਡ ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਆਮ ਲੋਕ ਨਸ਼ਿਆਂ ਵਿਰੁੱਧ ਲਾਮਬੰਦ ਹੋ ਰਹੇ ਹਨ, ਪਰੰਤੂ ਫਿਰ ਵੀ ਸਿਵਲ ਪ੍ਰਸ਼ਾਸਨ ਵੱਲੋਂ ਇਸ ਗੱਲ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ ਨਸ਼ੇ ਛੱਡਣ ਦੇ ਚਾਹਵਾਨਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਲਿਆਂਦਾ ਜਾਵੇ।

ਇਹ ਵੀ ਪੜ੍ਹੋ  Bhagwant Mann govt ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅੱਜ ਹੀ ਨਾਭਾ ਇਲਾਕੇ ‘ਚ ਕਾਸੋ ਓਪਰੇਸ਼ਨ ਚਲਾ ਕੇ 14 ਜਣੇ ਕਾਬੂ ਕੀਤੇ ਗਏ, ਜਿਨ੍ਹਾਂ ‘ਚੋਂ 10 ਵਿਰੁੱਧ ਐਫ਼.ਆਈ.ਆਰ ਦਰਜ ਕੀਤੀ ਗਈ ਹੈ, ਤੇ ਇਹ ਮੁਹਿੰਮ ਪੂਰੇ ਜ਼ਿਲ੍ਹੇ ਵਿੱਚ ਜਾਰੀ ਹੈ। ਉਨ੍ਹਾਂ ਨੇ ਸੇਵ ਪੰਜਾਬ ਪੋਰਟਲ ਉਪਰ ਨਸ਼ਿਆਂ ਦੇ ਸੌਦਾਗਰਾਂ ਦੀ ਜਾਣਕਾਰੀ ਦੇਣ ‘ਤੇ ਵੀ ਜ਼ੋਰ ਦਿੱਤਾ ਤੇ ਕਿਹਾ ਕਿ ਅਜਿਹੀ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ।ਯਾਦਵਿੰਦਰ ਸਿੰਘ ਗੋਲਡੀ ਸੰਧੂ ਨੇ ਦੱਸਿਆ ਕਿ ਨਸ਼ਾ ਰਹਿਤ ਹੋ ਚੁੱਕੇ ਵਿਅਕਤੀ, ਜੋ ਹੁਣ ਸੂਰਮੇ ਬਣਕੇ ਨਸ਼ਾ ਮੁਕਤੀ ਦੇ ਬਰਾਂਡ ਅੰਬੈਸਡਰ ਬਣਕੇ ਨਸ਼ਾ ਵਿਰੁੱਧ ਮੁਹਿੰਮ ਨੂੰ ਅੱਗੇ ਵਧਾ ਰਹੇ ਹਨ, ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆ ਹਨ।ਬੈਠਕ ਦੌਰਾਨ ਸਮੂਹ ਐਸ.ਡੀ.ਐਮਜ ਤੇ ਡੀ.ਐਸ.ਪੀਜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਨਸ਼ਾ ਮੁਕਤੀ ਮੋਰਚੇ ਦੇ ਆਗੂ ਘਨੌਰ ਤੋਂ ਜਸਵਿੰਦਰ ਸਿੰਘ, ਨਾਭਾ ਤੋਂ ਭੁਪਿੰਦਰ ਸਿੰਘ, ਰਾਜਪੁਰਾ ਤੋਂ ਰਜੇਸ਼ ਕੁਮਾਰ, ਸਮਾਣਾ ਤੋਂ ਰਾਮ ਸਿੰਘ, ਸਨੌਰ ਤੋਂ ਗੁਰਮੀਤ ਸਿੰਘ ਪੰਜੋਲਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Congress ਨੇ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਕੀਤਾ ਪ੍ਰਦਰਸ਼ਨ

👉ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਸਿਰਫ਼ ਭਾਜਪਾ ਦਾ...

ਕਰੀਬ 100 ਕਰੋੜ ਰੁਪਏ ਦੇ ਵਿਕਾਸ ਕਾਰਜਾਂ ’ਤੇ ਸਰਬਸੰਮਤੀ ਨਾਲ ਲੱਗੀ ਮੋਹਰ

👉ਮੇਅਰ ਪਦਮਜੀਤ ਸਿੰਘ ਮਹਿਤਾ ਦੇ ਦੂਜੇ ਕਾਰਜਕਾਲ ਦੀ ਦੂਜੀ...

Haryana में पराली जलाने की घटनाओं में 91 प्रतिशत कमी

👉78 बड़ी एवं मध्यम यांत्रिक रोड स्वीपिंग मशीनें तैनात 👉1,162...

पद्मश्री डॉ. संतराम देशवाल की पुस्तक ‘भारतीय संस्कृति की अवधारणा’ का हुआ विमोचन

👉डीपीआर हरियाणा ने साहित्यकार डॉ. देशवाल की नई कृति...