Tuesday, February 3, 2026

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਦੋਦਾ ਦੇ ਓਟ ਕਲੀਨਿਕ ਦਾ ਦੌਰਾ

Date:

spot_img

Mukatsar News:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਇਸੇ ਲੜੀ ਵਿੱਚ ਅੱਜ ਅਭੀਜੀਤ ਕਪਲਿਸ਼ ਡਿਪਟੀ ਕਮਿਸ਼ਨਰ ਅਤੇ ਡਾ ਅਖਿਲ ਚੌਧਰੀ ਐਸ ਐਸ.ਐਸ.ਪੀ ਨੇ ਦੋਦਾ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਬਣੇ ਓਟ ਕਲੀਨਿਕਤ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਉਹਨਾਂ ਨੇ ਇੱਥੇ ਉਪਲਬਧ ਸਹੂਲਤਾਂ ਅਤੇ ਦਵਾਈਆਂ ਦਾ ਜਾਇਜ਼ਾ ਲਿਆ ਅਤੇ ਸਟਾਫ ਨੂੰ ਹਦਾਇਤ ਕੀਤੀ ਕਿ ਨਸ਼ਾ ਛੱਡਣ ਆਉਣ ਵਾਲੇ ਲੋਕਾਂ ਦੀ ਸਹੀ ਤਰੀਕੇ ਨਾਲ ਕੌਂਸਲਿੰਗ ਕੀਤੇ ਜਾਵੇ ਤਾਂ ਜੋ ਉਹ ਜਲਦ ਤੋਂ ਜਲਦ ਨਸ਼ਾ ਛੱਡ ਕੇ ਆਮ ਨਾਗਰਿਕ ਵਜੋਂ ਜੀਵਨ ਜਿਉ ਸਕਣ।

ਇਹ ਵੀ ਪੜ੍ਹੋ ਤਰਨਤਾਰਨ ਵਿੱਚ ਕੱਲ੍ਹ ਕੀਤੇ ਜਾਣਗੇ ਐਂਟੀ ਡਰੋਨ ਤਕਨਾਲੋਜੀ ਦੇ ਟਰਾਇਲ, ਐਂਟੀ ਡਰੱਗ ਸਬ ਕਮੇਟੀ ਵੀ ਕਰੇਗੀ ਦੌਰਾ: ਅਮਨ ਅਰੋੜਾ

ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਤੋਂ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ ਅਤੇ ਜੋ ਸਰਕਾਰੀ ਸੰਸਥਾ ਤੋਂ ਨਸ਼ਾ ਛੱਡਣ ਦੀ ਦਵਾਈ ਲੈਂਦਾ ਹੈ ਉਸ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ। ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਡਾ ਅਖਿਲ ਚੌਧਰੀ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਕੀਤੀ ਗਈ ਸਖਤੀ ਤੋਂ ਬਾਅਦ ਸਪਲਾਈ ਲਾਈਨ ਵਿੱਚ ਕਟੌਤੀ ਆਈ ਹੈ ਜਿਸ ਕਾਰਨ 250 ਦੇ ਕਰੀਬ ਲੋਕ ਨਸ਼ਾ ਛੱਡਣ ਲਈ ਓਟ ਕਲੀਨਿਕ ਪਹੁੰਚੇ ਹਨ। ਉਹਨਾਂ ਨੇ ਕਿਹਾ ਕਿ ਨਸ਼ਾ ਪੀੜਿਤ ਲਈ ਇਹ ਇੱਕ ਬਿਮਾਰੀ ਹੈ ਜਿਸ ਦਾ ਇਲਾਜ ਸੰਭਵ ਹੈ। ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚ ਸਿਵਲ ਸਰਜਨ ਡਾ ਜਗਦੀਪ ਚਾਵਲਾ ਨਾਲ ਮੀਟਿੰਗ ਕੀਤੀ ਗਈ ਮੀਟਿੰਗ ਦੌਰਾਨ ਜਿਹੜੀਆਂ ਦਵਾਈਆਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਉਹਨਾਂ ਦੀ ਜਾਂਚ ਕੀਤੀ ਗਈ

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’: ਪਿੰਡਾਂ ਅਤੇ ਘਰਾਂ ਵਿੱਚ ਨਸ਼ਾ ਫੈਲਾਉਣ ਵਾਲਿਆਂ ਲਈ ਕੋਈ ਮਾਫ਼ੀ ਨਹੀਂ:ਭਗਵੰਤ ਮਾਨ

ਉਹਨਾਂ ਕਿਹਾ ਕਿ ਦੋਦਾ ਓਟ ਸੈਂਟਰ ਵਿੱਚ ਤਕਰੀਬਨ 50 ਪਿੰਡ ਜੁੜੇ ਹੋਏ ਹਨ ਅਤੇ ਪੁਲਿਸ ਵੱਲੋਂ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਵਾਸਤੇ ਜਾਗਰੁਕ ਅਭਿਆਨ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਜੋ ਨਸ਼ਾ ਕਰਨ ਦੇ ਆਦੀ ਹਨ ਪਿੰਡ ਵਾਸੀਆਂ ਦੀ ਮਦਦ ਨਾਲ ਉਹਨਾਂ ਦਾ ਓਟ ਸੈਂਟਰਾਂ ਦੇ ਵਿੱਚ ਇਲਾਜ ਕਰਵਾ ਕੇ ਦਿੱਤਾ ਜਾ ਰਿਹਾ। ਉਹਨਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇ ਕੋਈ ਤੁਹਾਡੇ ਨਜ਼ਦੀਕ ਨਸ਼ੇ ਵੇਚਦਾ ਹੈ ਤਾਂ ਉਸਦੀ ਜਾਣਕਾਰੀ ਤੁਸੀਂ ਸਾਡੇ ਪੁਲਿਸ ਥਾਣੇ ਜਾਂ ਹੈਲਪਲਾਈਨ ਨੰਬਰ 8054942100 ਤੇ ਦਿਓ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਤੋਂ ਪੀੜਿਤ ਹੈ ਤਾਂ ਉਹ ਸਿਹਤ ਸੰਸਥਾ ਤੋਂ ਆਪਣਾ ਇਲਾਜ ਕਰਵਾਏ। ਇਸ ਮੌਕੇ ਸਿਵਲ ਸਰਜਨ ਤੋਂ ਇਲਾਵਾ ਸਥਾਨਕ ਹਸਪਤਾਲ ਦੇ ਸਟਾਫ ਵੀ ਹਾਜ਼ਰ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda Police ‘ਚ ਵੱਡੀ ਰੱਦੋਬਦਲ; ਡੇਢ ਦਰਜ਼ਨ SHO ਅਤੇ ਚੌਂਕੀ ਇੰਚਾਰਜ਼ ਬਦਲੇ, ਦੇਖੋ ਲਿਸਟ

Bathinda News: Bathinda Police;ਪਿਛਲੇ ਦਿਨੀਂ ਬਠਿੰਡਾ 'ਚ ਬਦਲ ਕੇ...

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...