ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

Date:

spot_img

Fazilka News:ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਅੱਜ ਇਥੋਂ ਦੇ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਿਹਤ ਵਿਭਾਗ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਇੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਸਹੀ ਤਰੀਕੇ ਨਾਲ ਦੇਖਭਾਲ ਕੀਤੀ ਜਾਵੇ ਅਤੇ ਉਨਾਂ ਦੀ ਸਹੀ ਤਰੀਕੇ ਨਾਲ ਕਾਉਂਸਲਿੰਗ ਕੀਤੀ ਜਾਵੇ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਪ੍ਰੇਰਿਤ ਰਹਿਣ। ਉਹਨਾਂ ਨੇ ਕਿਹਾ ਕਿ ਇੱਥੇ ਮਰੀਜ਼ਾਂ ਦੇ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਲਈ ਵੀ ਉਪਰਾਲੇ ਕੀਤੇ ਜਾਣ ਤਾਂ ਜੋ ਉਹਨਾਂ ਦਾ ਆਤਮ ਵਿਸ਼ਵਾਸ ਬਣਿਆ ਰਵੇ ਅਤੇ ਉਹ ਨਸ਼ੇ ਦੀ ਮਾੜੀ ਆਦਤ ਤੋਂ ਪੱਕੇ ਤੌਰ ਤੇ ਛੁਟਕਾਰਾ ਪਾ ਸਕਣ।

ਇਹ ਵੀ ਪੜ੍ਹੋ  ਨਾਇਬ ਤਹਿਸੀਲਦਾਰ ਦਾ ਰੀਡਰ 8000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਇੱਥੇ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ। ਉਹਨਾਂ ਨੇ ਮਰੀਜ਼ਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਕਿਹਾ ਕਿ ਉਹ ਲਗਾਤਾਰ ਇਹਨਾਂ ਨੂੰ ਹੌਸਲਾ ਦਿੰਦੇ ਰਹਿਣ ਤਾਂ ਜੋ ਇਹ ਨਸ਼ੇ ਦੇ ਮਾੜੀ ਆਦਤ ਤੋਂ ਪੱਕੇ ਤੌਰ ਤੇ ਛੁਟਕਾਰਾ ਪਾ ਸਕਣ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਵਲ ਸਰਜਨ ਅਤੇ ਮਨੋਰੋਗ ਮਾਹਿਰਾਂ ਨੂੰ ਕਿਹਾ ਕਿ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਜੇਕਰ ਕਿਸੇ ਸਹੂਲਤ ਦੀ ਘਾਟ ਹੈ ਤਾਂ ਉਹ ਤੁਰੰਤ ਪੂਰੀ ਕੀਤੀ ਜਾਵੇ ਤਾਂ ਜੋ ਇੱਥੇ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ।

ਇਹ ਵੀ ਪੜ੍ਹੋ  ਚੋਰੀ ਦਾ ਇੱਕ ਅਨੌਖਾ ਮਾਮਲਾ:ਪਿੰਡ ਦੇ ਸ਼ਮਸਾਨਘਾਟ ਵਿਚੋਂ ਸਾਬਕਾ ਫ਼ੌਜੀ ਦੀਆਂ‘ਅਸਥੀਆਂ’ ਚੋਰੀ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿਚ ਅਬੋਹਰ ਅਤੇ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ ਅਤੇ ਜੇਕਰ ਕੋਈ ਇਸ ਸਮੱਸਿਆ ਤੋਂ ਪੀੜਤ ਹੈ ਤਾਂ ਉਹ ਇੱਥੋਂ ਇਲਾਜ ਕਰਵਾਏ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿਖੇ ਨਸ਼ੇ ਤੋਂ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਅਤੇ ਜੇਕਰ ਕੋਈ ਇੱਥੇ ਨਸ਼ਾ ਛੱਡਣ ਲਈ ਭਰਤੀ ਹੁੰਦਾ ਹੈ ਤਾਂ ਉਸਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਐਸਪੀ ਪ੍ਰਦੀਪ ਸਿੰਘ ਸੰਧੂ ਤੋਂ ਇਲਾਵਾ, ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜ਼ਿਲਕਾ, ਡਾ ਐਰਿਕ ਐਡੀਸਨ, ਡਾ ਮਹੇਸ਼ ਕੁਮਾਰ ਮਨੋ ਰੋਗ ਮਾਹਿਰ ਅਤੇ ਡਾ ਪਿਕਾਕਸ਼ੀ ਅਰੋੜਾ ਮਨੋ ਰੋਗ ਮਾਹਿਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...