ਡਿਪਟੀ ਕਮਿਸ਼ਨਰ ਤੇ ਐਸਐਸਪੀ ਵੱਲੋਂ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਵੱਖ-ਵੱਖ ਪਿੰਡਾਂ ਦਾ ਦੌਰਾ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਕੀਤਾ ਪ੍ਰੇਰਿਤ

Date:

spot_img

👉ਕਿਸਾਨ ਜਗਤਾਰ ਸਿੰਘ ਨੂੰ 26 ਜਨਵਰੀ ਤੇ ਕੀਤਾ ਜਾਵੇਗਾ ਸਨਮਾਣਿਤ
Bathinda News:ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਐਸਐਸਪੀ ਅਮਨੀਤ ਕੌਂਡਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ, ਉਥੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਦੌਰੇ ਦੌਰਾਨ ਉਨ੍ਹਾਂ ਪਿੰਡ ਲਹਿਰਾ ਮੁਹੱਬਤ ਅਤੇ ਗਿੱਲ ਕਲਾਂ ਆਦਿ ਪਿੰਡਾਂ ਦੇ ਕਿਸਾਨਾਂ ਨਾਲ ਖੇਤਾਂ ਵਿੱਚ ਜਾ ਕੇ ਗੱਲਬਾਤ ਕਰਦਿਆ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਧੀਰਜ ਅਤੇ ਠਰੰਮੇ ਨਾਲ ਪਰਾਲੀ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ  ਸਰਹੱਦੋਂ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 15 ਪਿਸਤੌਲਾਂ ਸਹਿਤ 7 ਗ੍ਰਿਫਤਾਰ

ਦੌਰੇ ਦੌਰਾਨ ਡਿਪਟੀ ਕਮਿਸ਼ਨਰ ਲਹਿਰਾ ਮੁਹੱਬਤ ਦੇ ਕਿਸਾਨ ਜਗਤਾਰ ਸਿੰਘ ਜੋ ਕਿ ਪਿਛਲੇ ਕਰੀਬ 10 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਉਸ ਨੂੰ ਆਧੁਨਿਕ ਤਰੀਕੇ ਨਾਲ ਖੇਤ ਵਿਚ ਹੀ ਮਿਲਾ ਕੇ ਉਸ ਦੀ ਸੁਚੱਜੀ ਸੰਭਾਲ ਕਰ ਰਿਹਾ ਹੈ, ਦੀ ਜਿਥੇ ਹੌਂਸਲਾ ਅਫਜ਼ਾਈ ਕੀਤੀ ਉੱਥੇ ਹੀ ਉਸ ਨੂੰ 26 ਜਨਵਰੀ ਵਾਲੇ ਦਿਨ ਸਨਮਾਣਿਤ ਕਰਨ ਦਾ ਵੀ ਭਰੋਸਾ ਦਿਵਾਇਆ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨ ਸ਼ਾਮ 6 ਵਜੇ ਤੋਂ ਬਾਅਦ ਝੋਨੇ ਦੀ ਫ਼ਸਲ ਦੀ ਕਟਾਈ ਕਰਵਾਉਂਦੇ ਹਨ, ਜਿਸ ਕਾਰਨ ਫ਼ਸਲ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਖਰੀਦ ਕਰਨ ਮੌਕੇ ਦਿੱਕਤ ਦਰਪੇਸ਼ ਆਉਂਦੀ ਹੈ।

ਇਹ ਵੀ ਪੜ੍ਹੋ Bathinda ‘ਚ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਮੁਲਜ਼ਮ ਗ੍ਰਿਫਤਾਰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਨੂੰ ਤਰਜੀਹ ਦੇਣ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ ਅਤੇ ਇਸ ਦੇ ਨਾਲ ਹੀ ਵਾਤਾਵਰਨ ਵੀ ਪ੍ਰਦੂਸਿਤ ਹੋਣ ਤੋਂ ਬਚੇਗਾ।ਦੌਰੇ ਦੌਰਾਨ ਸੀਨੀਅਰ ਪੁਲਿਸ ਕਪਤਾਨ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਪੁਲਿਸ ਪ੍ਰਸ਼ਾਸ਼ਨ ਵੱਲੋਂ ਵੀ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਦੌਰੇ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

विकसित भारत संकल्प सम्मेलन में ग्रामीण भारत के विकास पर हुआ मंथन’

👉’उद्योग एवं वाणिज्य मंत्री राव नरबीर सिंह ने मुख्य...