ਸਖ਼ਤ ਮਿਹਨਤ ਨਾਲ ਕੋਈ ਵੀ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ – ਡਿਪਟੀ ਕਮਿਸ਼ਨਰ
Mansa News:ਆਈ.ਟੀ.ਆਈ. ਮਾਨਸਾ ਦੀ ਵਿਦਿਆਰਥਣ ਅਤੇ ਪਿੰਡ ਭੁਪਾਲ ਦੀ ਜੰਮਪਲ ਜਸਪ੍ਰੀਤ ਕੌਰ ਨੇ ਇਲੈਕਟ੍ਰੀਸ਼ਨ ਟਰੇਡ ਵਿੱਚ ਪੂਰੇ ਦੇਸ਼ ਵਿੱਚ ਮੋਹਰੀ ਰਹਿ ਕੇ ਮਾਨਸਾ ਜ਼ਿਲ੍ਹੇ ਦਾ ਨਾਮ ਪੂਰੇ ਦੇਸ਼ ਵਿੱਚ ਰੋਸ਼ਨ ਕੀਤਾ ਹੈ। ਇਸ ਪ੍ਰਾਪਤੀ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਆਯੂਸ਼ ਗੋਇਲ ਨੇ ਜਸਪ੍ਰੀਤ ਕੌਰ ਦੀ ਹੌਂਸਲਾ ਅਫ਼ਜਾਈ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਦ੍ਰਿੜ ਨਿਸ਼ਚਾ ਅਤੇ ਸਖ਼ਤ ਮਿਹਨਤ ਨਾਲ ਕੋਈ ਵੀ ਮੰਜ਼ਿਲ ਸਰ ਕੀਤੀ ਸਕਦੀ ਹੈ ਅਤੇ ਜਸਪ੍ਰੀਤ ਕੌਰ ਨੇ ਆਪਣੀ ਲਗਨ ਅਤੇ ਮਿਹਨਤ ਸਦਕਾ ਇਸ ਗੱਲ ਨੂੰ ਸੱਚ ਕਰ ਕੇ ਦਿਖਾਇਆ ਹੈ। ਉਨ੍ਹਾਂ ਵਿਦਿਆਰਥਣ ਜਸਪ੍ਰੀਤ ਕੌਰ ਦੇ ਚੰਗੇ ਭਵਿੱਖ ਲਈ ਉਸਨੂੰ ਸੁਭਕਾਮਨਾਵਾਂ ਦਿੱਤੀਆਂ।ਸ ਮੌਕੇ ਪ੍ਰਿੰਸੀਪਲ ਆਈ.ਟੀ.ਆਈ. ਗੁਰਮੇਲ ਸਿੰਘ ਮਾਖਾ, ਜਸਪ੍ਰੀਤ ਕੌਰ ਦੇ ਪਿਤਾ ਲਾਭ ਸਿੰਘ ਅਤੇ ਸਰਕਾਰੀ ਆਈ.ਟੀ.ਆਈ. ਦੇ ਪਲੇਸਮੈਂਟ ਅਫ਼ਸਰ ਜਸਪਾਲ ਸਿੰਘ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













