ਬਠਿੰਡਾ, 27 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਚ ਨੌਜਨਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲੇ ਚ ਪਹਿਲੇ ਪੜਾਅ ਚ 2 ਸਤੰਬਰ ਤੋਂ 7 ਸਤੰਬਰ 2024 ਤੱਕ ਬਲਾਕ ਪੱਧਰੀ ਅਤੇ 15 ਸਤੰਬਰ ਤੋਂ 22 ਸਤੰਬਰ 2024 ਤੱਕ ਜ਼ਿਲ੍ਹਾ ਪੱਧਰੀ ਖੇਡਾ ਵਤਨ ਪੰਜਾਬ ਦੀਆਂ ਸ਼ੀਜਨ 3 ਕਰਵਾਈਆਂ ਜਾਣਗੀਆਂ। ਇੰਨ੍ਹਾਂ ਖੇਡਾਂ ਦੀਆਂ ਅਗਾਊਂ ਤਿਆਰੀਆਂ ਨੂੰ ਲੈ ਕੇ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਹੋਣ ਵਾਲੀਆਂ ਖੇਡਾਂ ਦੇ ਮੱਦੇਨਜ਼ਰ ਸਾਫ਼-ਸਫ਼ਾਈ ਕਰਵਾਉਣੀ ਲਾਜ਼ਮੀ ਬਣਾਈ ਜਾਵੇ।
ਗ੍ਰਾਂਟਾਂ ਹੜੱਪਣ ਵਾਲੇ ਪੰਚਾਇਤ ਸਕੱਤਰ ਤੇ ਸਰਪੰਚ ਸਹਿਤ ਵਿਜਲੈਂਸ ਵੱਲੋਂ ਤਿੰਨ ਵਿਰੁਧ ਪਰਚਾ ਦਰਜ਼
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ’ਤੇ ਐਬੂਲੈਂਸਾਂ ਤੇ ਮੈਡੀਕਲ ਟੀਮਾਂ ਦਾ ਪੁਖਤਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ’ਤੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣ ਤਾਂ ਜੋ ਖਿਡਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਕਰਵਾਈਆਂ ਜਾਣ ਵਾਲੀਆਂ ਖੇਡਾਂ ਚ ਭਾਗ ਲੈਣ ਲਈ ਪ੍ਰੇਰਿਤ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 28 ਅਗਸਤ 2024 ਨੂੰ ਖੇਡਾ ਵਤਨ ਪੰਜਾਬ ਦੀਆਂ ਸ਼ੀਜਨ 3 ਦੇ ਮੱਦੇਨਜ਼ਰ ਆਉਣ ਵਾਲੀ ਟਾਰਚ ਰਿਲੇਅ ਭਾਈ ਕਨੱਈਆ ਚੌਂਕ ਤੋਂ ਰਸੀਵ ਕਰਨੀ, ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਇਸ ਦੇ ਠਹਿਰਾਓ ਤੇ ਅਗਲੇ ਦਿਨ ਮਾਨਸਾ ਜ਼ਿਲ੍ਹੇ ਨੂੰ ਰਵਾਨਾ ਕਰਨ ਲਈ ਸਾਰੇ ਪ੍ਰਬੰਧ ਕਰਨੇ ਯਕੀਨੀ ਬਣਾਉਣ।
ਪਿੰਡ ਝੂੰਬਾ ਵਿਖੇ 6 ਕਰੋੜ ਦੀ ਲਾਗਤ ਵਾਲੀ ਸਰਕਾਰੀ ਗਊਸ਼ਾਲਾ ਲਗਭਗ ਤਿਆਰ:ਡਿਪਟੀ ਕਮਿਸ਼ਨਰ
ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਟਾਰਚ ਰਿਲੇਅ ਦੇ ਮੱਦੇਨਜ਼ਰ ਰੂਟ ਪਲਾਨ ਤਿਆਰ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੂਟ ’ਤੇ ਸਾਫ-ਸਫਾਈ ਤੇ ਪਾਣੀ ਦਾ ਛਿੜਕਾਅ ਅਤੇ ਟਾਰਚ ਰਿਲੇਅ ਦੇ ਨਾਲ ਫਾਇਰ ਸੁਰੱਖਿਆ ਦਾ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ।ਮੀਟਿੰਗ ਵਿਚ ਕਮਿਸ਼ਨਰ ਨਗਰ ਨਿਗਮ ਰਾਹੁਲ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਸਹਾਇਕ ਸਿਵਲ ਸਰਜਨ ਡਾ ਅਨੁਪਮਾ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਿਵਪਾਲ, ਜ਼ਿਲ੍ਹਾ ਖੇਡ ਅਫਸਰ ਪਰਮਿੰਦਰ ਸਿੰਘ, ਸਮੂਹ ਬੀਡੀਪੀਓਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਡਿਪਟੀ ਕਮਿਸ਼ਨਰ ਨੇ ਖੇਡਾਂ ਵਤਨ ਪੰਜਾਬ ਦੀਆਂ ਸ਼ੀਜਨ 3 ਦੇ ਮੱਦੇਨਜ਼ਰ ਤਿਆਰੀਆਂ ਸਬੰਧੀ ਕੀਤੀ ਮੀਟਿੰਗ"