👉ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਲਹਿਰਾਉਣਗੇ ਕੌਮੀ ਤਿਰੰਗਾ : ਡਿਪਟੀ ਕਮਿਸ਼ਨਰ
👉ਡੀ.ਸੀ. ਨੇ ਫੁੱਲ ਡਰੈੱਸ ਰਿਹਰਸਲ ਮੌਕੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Bathinda News:ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਅਤੇ 79ਵੀਂ ਵਰ੍ਹੇਗੰਢ ਮੌਕੇ 15 ਅਗਸਤ 2026 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡ੍ਰੈਸ ਰਿਹਰਸਲ ਦੌਰਾਨ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਵੀ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਹ ਵੀ ਪੜ੍ਹੋ Big News; ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ, ਕਰਵਾਇਆ ਹਸਪਤਾਲ ਦਾਖਲ
👉ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।
15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਐਨ.ਸੀ.ਸੀ. ਸਕਾਊਟ ਅਤੇ ਗਾਈਡ ਦੀਆਂ ਟੁਕੜੀਆਂ ਵਲੋਂ ਪ੍ਰੇਡ ਕੀਤੀ ਗਈ। ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੱਖ-ਵੱਖ ਪੇਸ਼ਕਾਰੀਆਂ ਵੀ ਦਰਸਾਈਆਂ ਗਈਆਂ।ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪੜੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਰਿਹਰਸਲ ਮੌਕੇ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋਂ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਕੰਚਨ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ੍ਰੀ ਅਮਨਦੀਪ ਸਿੰਘ ਮਾਵੀ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਕਰਮਚਾਰੀ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






