ਡਿਪਟੀ ਕਮਿਸ਼ਨਰ ਨੇ ਨਸਿਆਂ ਦੀ ਰੋਕਥਾਮ ਸਬੰਧੀ ਕੀਤੀ ਅਹਿਮ ਮੀਟਿੰਗ

0
47
+2

Muktsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ “ਯੁੱਧ ਨਸਿਆਂ ਵਿਰੁੱਧ”ਤਹਿਤ ਕੱਲ ਦੇਰ ਸ਼ਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਵਿੱਚ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ।

ਇਹ ਵੀ ਪੜ੍ਹੋ ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ

ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਨਸ਼ੇ ਦੀ ਰੋਕਥਾਮ ਲਈ ਤਲਾਸ਼ੀ ਅਭਿਆਨ ਜਾਰੀ ਰੱਖਿਆ ਜਾਵੇ ਅਤੇ ਜ਼ੇਲ੍ਹ ਅੰਦਰ ਬੰਦ ਕੈਦੀਆਂ ਨੂੰ ਨਸ਼ੇ ਦੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵੱਧ ਤੋਂ ਵੱਧ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਇਨ੍ਹਾਂ ਸੈਂਟਰਾਂ ਵਿੱਚ ਦਾਖਲ ਕਰਵਾਇਆ ਜਾਵੇ ਅਤੇ ਉਨ੍ਹਾ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਨ੍ਹਾ ਦਾ ਸਾਂਭ—ਸੰਭਾਲ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

ਇਹ ਵੀ ਪੜ੍ਹੋ ਨਸ਼ਾ ਤਸਕਰਾਂ ਵਾਸਤੇ ਪੰਜਾਬ ਵਿਚ ਕੋਈ ਥਾਂ ਨਹੀਂ:ਡਾ ਬਲਬੀਰ ਸਿੰਘ

ਇਸ ਮੌਕੇ ਉਨ੍ਹਾ ਕਿਹਾ ਕਿ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਕਿਸਮ ਦੀਆਂ ਗਲਤ ਗੋਲੀਆਂ ਨਾ ਵੇਚ ਸਕੇ ਅਤੇ ਹਰੇਕ ਮੈਡੀਕਲ ਸਟੋਰ ਵਾਲੇ ਕੋਲ ਮਾਨਤਾ ਪ੍ਰਾਪਤ ਲਾਇਸੰਸ ਹੋਣਾ ਜ਼ਰੂਰੀ ਹੈ ।ਇਸ ਮੌਕੇ ਸ੍ਰੀ ਅਖਿਲ ਚੌਧਰੀ ਐਸ.ਐਸ.ਪੀ., ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਸ੍ਰੀਮਤੀ ਬਲਜੀਤ ਕੌਰ, ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ, ਡਾ. ਸੰਜੀਵ ਕੁਮਾਰ ਐਸ.ਡੀ.ਐਮ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ.ਗਿੱਦੜਬਾਹਾ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+2

LEAVE A REPLY

Please enter your comment!
Please enter your name here