ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਜਾਵੇ: ਡਿਪਟੀ ਕਮਿਸ਼ਨਰ
Muktsar News:ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਸ਼ਹਿਰੀ ਖੇਤਰਾਂ ‘ਚ ਮੌਜੂਦ ਘਰਾਂ ਵਿੱਚ ਡੋਰ-ਟੂ-ਡੋਰ ਸੈਗਰੀਗੇਸ਼ਨ ਤਹਿਤ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ-ਵੱਖਰੇ ਰੂਪ ‘ਚ ਇਕੱਠਾ ਕਰਨ ਸਬੰਧੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਨੇ ਪ੍ਰਸ਼ਾਸਨਿਕ ਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਨ ਯੋਜਨਾ ਦੀ ਮੀਟਿੰਗ ਕਰਨ ਮੌਕੇ ਕੀਤਾ।
ਇਹ ਵੀ ਪੜ੍ਹੋ Punjab Police ਦੇ 18 DSPs ਨੂੰ SP ਵਜੋਂ ਮਿਲੀ ਤਰੱਕੀ, CM Mann ਨੇ ਲਗਾਏ ਬੈੱਚ,ਦੇਖੋ ਲਿਸਟ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸ਼ਹਿਰਾਂ ਨੂੰ ਕੂੜਾ-ਰਹਿਤ ਕਰਨ ਅਤੇ ਵਾਤਾਵਰਨ ਦੀ ਸੰਭਾਲ ਲਈ ‘ਸੋਰਸ ਸੈਗਰੀਗੇਸ਼ਨ’ ਤਰੀਕੇ ਨਾਲ ਇਕੱਠਾ ਕੀਤਾ ਜਾਵੇ ਅਤੇ ਘਰਾਂ ਵਿਚ ਖ਼ਾਸ ਕਰਕੇ ਰਸੋਈ ਵਿਚੋਂ ਪੈਦਾ ਹੋਣ ਵਾਲੇ ਕੂੜੇ ਨੂੰ ਵੱਖਰਾ-ਵੱਖਰਾ ਕਰਕੇ ਰੱਖਿਆ ਜਾਵੇ ਤਾਂ ਜੋ ਇਸਨੂੰ ਖਾਦ ਦੇ ਤੌਰ ‘ਤੇ ਵਰਤੋਂ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਖਾਲੀ ਪਲਾਟਾਂ ਵਿਚ ਕੂੜਾ ਨਾ ਸੁੱਟਿਆ ਜਾਵੇ, ਤਾਂ ਜੋ ਸਾਫ ਸੁਥਰੇ ਵਾਤਾਵਰਨ ਦੇ ਸੁਪਨੇ ਨੂੰ ਪੂਰਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਪੈਟਰੋਲ ਪੰਪ ਲੁੱਟਣ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਵੀ ਪਹੁੰਚ ਕੇ ਇਸ ਸਬੰਧੀ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਇਸ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ ਅਤੇ ਪਿੰਡਾਂ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ।ਇਸ ਮੌਕੇ ਐਸ.ਡੀ.ਐਮ. ਬਲਜੀਤ ਕੌਰ, ਵਾਤਾਵਰਨ ਇੰਜੀਨੀਅਰ ਜਸਪਾਲ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।