spot_img
spot_img
spot_img

ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਆੜ੍ਹਤੀਆਂ ਨਾਲ ਬੈਠਕ

Date:

spot_img

👉ਕਿਸਾਨ ਵੀਰਾਂ ਨੂੰ ਸੁੱਕੀ ਕਣਕ ਮੰਡੀਆਂ ਚ ਲਿਆਉਣ ਦੀ ਅਪੀਲ
👉ਮੰਡੀਆਂ ‘ਚ ਗੱਡੀਆਂ ਦੀ ਆਵਾਜਾਈ ਕੀਤੀ ਜਾਵੇਗੀ ਨਿਯੰਤਰਿਤ
Muktsar News:ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਵੱਖ-ਵੱਖ ਸਬੰਧਿਤ ਵਰਗਾਂ ਨਾਲ ਤਾਲਮੇਲ ਕਰਕੇ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਚ ਕਿਸੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਾਵੇ।ਇਸ ਤਹਿਤ ਉਨ੍ਹਾਂ ਵੱਲੋਂ ਅੱਜ ਜ਼ਿਲ੍ਹੇ ਦੇ ਆੜ੍ਹਤੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਸ ਦਾ ਹੱਲ ਦਿੱਤਾ।

ਇਹ ਵੀ ਪੜ੍ਹੋ  ਕਰਨਲ ਬਾਠ ਦੀ ਕੁੱਟਮਾਰ ਦਾ ਮਾਮਲਾ; ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਸੌਂਪੀ ਜਾਂਚ

ਉਨ੍ਹਾਂ ਹਿਦਾਯਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿਖੇ ਆਉਣ ਵਾਲਿਆਂ ਗੱਡੀਆਂ ਇਕ ਥਾਂ ਤੋਂ ਦਾਖ਼ਲ ਹੋਣ ਅਤੇ ਦੂਜੀ ਥਾਂ ਤੋਂ ਨਿਕਲਣ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੀਆਂ ਮੰਡੀਆਂ ਚ ਕੁਲ 9.19 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ 121 ਮੰਡੀਆਂ ‘ਚ ਰਜਿਸਟਰ ਕੀਤੀ ਗਈ ਸੀ।ਆੜ੍ਹਤੀਆਂ ਵੱਲੋਂ ਫੋਕਲ ਪੁਆਇੰਟ ਵਿਖੇ ਬਾਰਦਾਨਾ ਮੁਹਈਆ ਕਰਵਾਉਣ ਦੀ ਮੰਗ ਨੂੰ ਲਈ ਕੇ ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਇਹ ਵੀ ਪੜ੍ਹੋ  Bikram Majithia drug case; ਵਧਣਗੀਆਂ ਮੁਸ਼ਕਿਲਾਂ; ਪੁਲਿਸ ਨੇ ਅਦਾਲਤ ਕੋਲੋਂ ਮੰਗੇ ਸਰਚ ਵਰੰਟ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਆੜ੍ਹਤੀਏ ਇਸ ਟੀਮ ਵੱਜੋਂ ਕੰਮ ਕਰਨ ਤਾਂ ਜੋ ਕਣਕ ਦੀ ਖਰੀਦ ਦਾ ਕੰਮ ਸਮੇਂ ਸਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਅਫਸਰ ਸ਼੍ਰੀ ਸੁਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਮੰਡੀ ਅਫਸਰ ਸ਼੍ਰੀ ਮੁਨੀਸ਼ ਕੁਮਾਰ, ਜ਼ਿਲ੍ਹਾ ਮੈਨੇਜਰ ਪਨਸਪ ਸ਼੍ਰੀ ਵਿਕਾਸ ਗਰਗ, ਜ਼ਿਲ੍ਹਾ ਮੈਨੇਜਰ ਮਾਰਕਫੈਡ ਸ਼੍ਰੀ ਸੰਜੀਵ ਕੁਮਾਰ ਅਤੇ ਵੱਖ ਵੱਖ ਆੜਤੀ ਜਥੇਬੰਦੀ ਦੇ ਨੁਮਾਇੰਦੇ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਨਗਰ ਕੌਂਸਲ ਚੋਣਾਂ ਲਈ AAP ਦਾ ਵੱਡਾ ਦਾਅ! ਚਾਰ ਨਗਰ ਕੌਂਸਲਾਂ ਦੇ ਐਲਾਨੇ ਉਮੀਦਵਾਰ

Punjab News : ਪੰਜਾਬ ਦੀਆਂ ਨਗਰ ਕੌਂਸਲ ਚੋਣਾਂ ਨੂੰ...

Punjab News : AAP ਦਾ ਵੱਡਾ ਫੈਸਲਾ, ਰੌਬੀ ਕੰਗ ਨੂੰ ਮਿਲੀ ਨਵੀਂ ਜ਼ਿੰਮੇਵਾਰੀ

Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ...

प्रधानमंत्री के स्वच्छ भारत विजन को साकार करने में जुटें अधिकारी: मनोहर लाल

👉हरियाणा के शहरों को स्वच्छ, सुंदर और आधुनिक बनाने...

Punjab News ; ਅਕਾਲੀ ਦਲ ਨੂੰ ਵੱਡਾ ਝਟਕਾ!ਅਮਰਿੰਦਰ ਸਿੰਘ ਲਿਬੜਾ ਨੇ ਦਿੱਤਾ ਅਸਤੀਫਾ

Punjab News ; ਅਕਾਲੀ ਦਲ ਪੁਨਰ ਸੁਰਜੀਤ ਨੂੰ ਉਸ...