ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਰੈਵਿਨਿਊ ਨਾਲ ਸਬੰਧਤ ਸਮੀਖਿਆ ਮੀਟਿੰਗ

0
59
+1

👉ਪੈਡਿੰਗ ਕੰਮਾਂ ਦੇ ਤੁਰੰਤ ਨਿਪਟਾਰੇ ਦੇ ਦਿੱਤੇ ਨਿਰਦੇਸ਼
👉ਡੀ.ਸੀ. ਨੇ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
Ferozepur News:ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ.) ਵੱਲੋਂ ਰੈਵਿਨਿਊ ਨਾਲ ਸਬੰਧਤ ਅੱਜ ਮਾਲ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਮਾਲ ਵਿਭਾਗ ਤੇ ਉਨ੍ਹਾਂ ਨਾਲ ਸਬੰਧਤ ਹੋਰ ਵਿਭਾਗਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ, ਪ੍ਰੋਜੈਕਟਾਂ ਅਤੇ ਕੰਮਾਂ ਦੀ ਸਮੀਖਿਆ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਪਾਬੰਦ ਹੋਣ।

ਇਹ ਵੀ ਪੜ੍ਹੋ  ਅਸਲੀ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਚੁੱਕੀ ਨਕਲੀ ਮਹਿਲਾ ਪੁਲਿਸ ‘ਇੰਸਪੈਕਟਰ’

ਇਸ ਮੌਕੇ ਡਿਪਟੀ ਕਮਿਸ਼ਨਰ ਮਾਲ ਵਿਭਾਗ ਨਾਲ ਸਬੰਧਤ ਜਮਾਂਬੰਦੀ, ਰਿਕਵਰੀ, ਨਿਸ਼ਾਨਦੇਹੀ, ਇੰਤਕਾਲਾਂ ਦੇ ਬਕਾਇਆ ਕੇਸਾਂ, ਹੜ੍ਹਾਂ ਕਾਰਨ ਫਸਲਾਂ ਦੇ ਨੁਕਸਾਨ ਦੇ ਮੁਆਵਜੇ, ਪੈਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਤੋਂ ਇਲਾਵਾ ਮਾਲ ਦੇ ਹੋਰ ਕੰਮਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਲੋਕਾਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਕਰਨ ਦੇ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸਰਕਾਰ ਵੱਲੋਂ ਦਿੱਤੇ ਜਾਂਦੇ ਟੀਚਿਆਂ ਨੂੰ ਸਮਾਂਬੱਧ ਮੁਕੰਮਲ ਕਰਨਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਨਿਸ਼ਾਨਦੇਹੀਆਂ ਸਬੰਧੀ ਵੀ ਵਿਸਥਾਰ ਸਹਿਤ ਜਾਣਕਾਰੀ ਲਈ। ਉਨ੍ਹਾਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਤਿਆਰੀਆਂ ਮੁਕੰਮਲ ਰੱਖਣ ਦੀ ਹਦਾਇਤ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਦਰਿਆ ਦੇ ਬੰਨਾਂ ਦਾ ਨਿਯਮਿਤ ਦੌਰਾ ਕਰ ਕੇ ਸਮੀਖਿਆ ਕਰਦੇ ਰਹਿਣ ਲਈ ਵੀ ਕਿਹਾ।

ਇਹ ਵੀ ਪੜ੍ਹੋ  ED ਵੱਲੋਂ MLA ਰਾਣਾ ਗੁਰਜੀਤ ਤੇ ਰਾਣਾ ਇੰਦਰਪ੍ਰਤਾਪ ਵਿਰੁਧ ਵੱਡੀ ਕਾਰਵਾਈ, 22 ਕਰੋੜ ਦੀ ਜਾਇਦਾਦ ਕੀਤੀ ਜਬਤ

ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਤਹਿਸੀਲਾਂ ਦੀ ਨਿਯਮਿਤ ਸਮੀਖਿਆ ਕਰਨ ਅਤੇ ਤਹਿਸੀਲਦਾਰਾਂ ਨੂੰ ਵੀ ਆਪਣੇ ਸਰਕਲ ਦੀ ਨਿਯਮਿਤ ਤੌਰ ਤੇ ਸਮੀਖਿਆ ਕਰਦੇ ਰਹਿਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਮੁੜ ਹਦਾਇਤ ਕੀਤੀ ਮਾਲ ਵਿਭਾਗ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਲੋਕ ਹਿੱਤਾਂ ਨੂੰ ਮੁੱਖ ਰੱਖ ਕੇ ਆਪਣਾ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ। ਇਸ ਦੌਰਾਨ ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨਾਲ ਕੰਮ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ਤੇ ਹੱਲ ਕਰਨ ਲਈ ਦਿਸ਼ਾ ਨਿਰਦੇਸ਼ ਵੀ ਦਿੱਤੇ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਜੀਰਾ ਗੁਰਮੀਤ ਸਿੰਘ, ਐਸ.ਡੀ.ਐਮ. ਫ਼ਿਰੋਜ਼ਪੁਰ/ਗੁਰੂਹਰਸਹਾਏ ਦਿਵਯਾ ਪੀ., ਡੀ.ਆਰ.ਓ. ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਸਮੇਤ ਮਾਲ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here