Saturday, January 17, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

Date:

spot_img

Talwandi Sabo News : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅੱਜ ਇਥੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ 13 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸਾਖੀ ਮੇਲੇ ਦੇ ਮੱਦੇਨਜ਼ਰ ਅਗਾਂਊਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਵਾਲੇ ਸਥਾਨ ’ਤੇ ਕੰਟਰੋਲ ਰੂਮ ਸਥਾਪਤ ਕਰਨਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਰਜੀ ਰੂਟ ਪਲਾਨ ਤਿਆਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਪੀਆਰਟੀਸੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਦੌਰਾਨ ਆਉਣ ਵਾਲੀ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਆਰਜੀ ਬੱਸ ਸਟੈਂਡ ਅਤੇ ਆਰਜੀ ਰੂਟਾਂ ਦਾ ਪ੍ਰਬੰਧ ਕੀਤਾ ਜਾਵੇ।

ਇਹ ਵੀ ਪੜ੍ਹੋ DAV School ਬਠਿੰਡਾ ’ਚ ਊਰਜ਼ਾ ਮਾਡਲ ਤਹਿਤ ਪੋਸਟਰ ਮੁਕਾਬਲੇ ਆਯੋਜਿਤ

ਇਸ ਦੌਰਾਨ ਉਨ੍ਹਾਂ ਐਨਡੀਆਰਐਫ਼ ਦੇ ਅਧਿਕਾਰੀਆਂ ਨੂੰ ਵੀ ਸਰੋਵਰ ਨੇੜੇ ਆਪਣੀਆਂ ਟੀਮਾਂ ਤਾਇਨਾਤ ਕਰਨ ਲਈ ਹਦਾਇਤ ਕੀਤੀ।ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਦੌਰਾਨ ਮੈਡੀਕਲ ਟੀਮਾਂ ਦਾ ਖਾਸ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਮੇਲੇ ਦੌਰਾਨ ਆਮ ਜਨਤਾ ਅਤੇ ਸ਼ਰਧਾਲੂਆਂ (ਔਰਤਾਂ ਤੇ ਪੁਰਸ਼ਾਂ) ਲਈ ਵੱਖ-ਵੱਖ ਥਾਵਾਂ ’ਤੇ ਆਰਜੀ ਪਖਾਨੇ ਬਣਵਾਉਣੇ ਲਾਜ਼ਮੀ ਬਣਾਏ ਜਾਣ।ਇਸ ਦੌਰਾਨ ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਜਿਥੇ ਕਿਤੇ ਵੀ ਢਿੱਲੀਆਂ ਜਾਂ ਨੰਗੀਆਂ ਤਾਰਾਂ ਹਨ, ਨੂੰ ਚੰਗੀ ਤਰ੍ਹਾਂ ਠੀਕ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੇ 17 ਇੰਸਪੈਕਟਰਾਂ ਨੂੰ DSP ਵਜੋਂ ਮਿਲੀ ਤਰੱਕੀ, CM Mann ਨੇ ਪਦਉਨਤ ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਵਿਰੁਧ ਲਗਨ ਨਾਲ ਕੰਮ ਕਰਨ ਦਾ ਦਿੱਤਾ ਸੱਦਾ

ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਅੰਦਰ ਚੌਕਾਂ ਦੀ ਸਜਾਵਟ, ਮੇਲੇ ਦੌਰਾਨ ਪ੍ਰਮੁੱਖ ਸਥਾਨਾਂ ’ਤੇ ਸੀਸੀਟੀਵੀ ਕੈਮਰੇ, ਨਹਿਰਾ ’ਤੇ ਸੁਰੱਖਿਆ ਕਰਮੀਆਂ ਦੀ ਤਾਇਨਾਤੀ, ਸਾਫ-ਸਫਾਈ ਅਤੇ ਪੀਣ ਵਾਲੇ ਸਾਫ ਪਾਣੀ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ।ਇਸ ਉਪਰੰਤ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵਲੋਂ ਤਖਤ ਸ਼੍ਰੀ ਦਮਦਮਾ ਸਾਹਿਬ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਹ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਵੀ ਹੋਏ।ਇਸ ਮੌਕੇ ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ ਬਾਂਸਲ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਹਾਇਕ ਮੈਨੇਜਰ ਭਾਈ ਗੁਰਦੇਵ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਮੈਂਬਰ ਸ਼੍ਰੀ ਮੋਹਨ ਸਿੰਘ ਬੰਗੀ, ਨਗਰ ਕੌਂਸਲ ਦੇ ਪ੍ਰਧਾਨ ਬੀਬੀ ਕੁਲਬੀਰ ਕੌਰ ਸਰਾਂ, ਆਪ ਆਗੂ ਹਰਜੀਤ ਸਿੰਘ ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

Big News; ਇੰਪਰੂਵਮੈਂਟ ਟਰੱਸਟ ਦੇ ਕਲਰਕ ਤੇ ਜੇਈ ਨੂੰ ਅਦਾਲਤ ਨੇ ਸੁਣਾਈ 4-4 ਸਾਲ ਦੀ ਕੈਦ

SAS Nagar News: ਵਿਜੀਲੈਂਸ ਬਿਊਰੋ ਵੱਲੋਂ ਦਰਜ਼ ਭ੍ਰਿਸ਼ਟਾਚਾਰ ਦੇ...

ਲੁਧਿਆਣਾ ਦੀ ਦਿਸ਼ਾ ਕਮੇਟੀ ਵੱਲੋਂ ਵੀਬੀ- ਜੀ ਰਾਮ ਜੀ ਬਿੱਲ ਦਾ ਵਿਰੋਧ, ਮਨਰੇਗਾ ਜਾਰੀ ਰੱਖਣ ਦੀ ਮੰਗ

👉ਨਵਾਂ ਕਾਨੂੰਨ ਆਉਣ ਤੋਂ ਪਹਿਲਾਂ ਹੀ ਆਪ ਸਰਕਾਰ ਮਨਰੇਗਾ...