Bathinda News: 11 ਮਾਰਚ 2025 ਨੂੰ ਸਥਾਨਕ ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਘੁੱਦਾ ਵਿਖੇ ਹੋਣ ਵਾਲੀ ਕਨਵੋਕੇਸ਼ਨ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਰਹੈ ਦੇਸ਼ ਦੇ ਰਾਸ਼ਟਰਪਤੀ ਮੈਡਮ ਦ੍ਰੋਪਦੀ ਮੁਰਮੂ ਦੀ ਆਮਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਏਅਰ ਪੋਰਟ ਵਿਖੇ ਲੈਂਡਿੰਗ ਵਾਲੀ ਥਾਂ ਤੋਂ ਇਲਾਵਾ ਕੇਂਦਰੀ ਯੂਨੀਵਰਸਿਟੀ ਅਤੇ ਏਮਜ ਵਿਖੇ ਸੰਬਧਤ ਵਿਭਾਗਾਂ ਦੇ ਨੋਡਲ ਅਫਸਰ ਵੀ ਲਗਾਏ ਜਾਣ।
ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ
ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਅਧਿਕਾਰੀ ਆਪੋ-ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਤੇ ਜਿੰਮੇਵਾਰੀ ਨਾਲ ਨਿਭਾਉਣ ਅਤੇ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਿਗਹਿਲੀ ਜਾਂ ਢਿੱਲ-ਮੱਠ ਨਾ ਵਰਤਣ ਤਾਂ ਜੋ ਸਮਾਗਮ ਨੂੰ ਸਫਲਤਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹੁਣ ਤੱਕ ਕੀਤੇ ਗਏ ਕੰਮਾਂ ਦਾ ਰੀਵਿਊ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੀ ਆਮਦ ਮੌਕੇ ਅਧਿਕਾਰਤ ਰੂਟਾਂ ਦੀਆਂ ਸੜ੍ਹਕਾਂ ਦੀ ਮੁਰੰਮਤ ਅਤੇ ਦਰਖਤਾਂ ਦੀ ਜ਼ਰੂਰਤ ਅਨੁਸਾਰ ਸਿੰਗਾਈ, ਸਾਫ਼-ਸਫ਼ਾਈ, ਨਿਰਵਿਘਨ ਬਿਜਲੀ, ਸੀਵਰੇਜ, ਸਿਹਤ ਵਿਭਾਗ ਦੀਆਂ ਟੀਮਾਂ, ਫਾਇਰ ਸੇਫ਼ਟੀ, ਟ੍ਰੈਫ਼ਿਕ ਆਦਿ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਕਰਨੇ ਲਾਜ਼ਮੀ ਬਣਾਏ ਜਾਣ।
ਇਹ ਵੀ ਪੜ੍ਹੋ ਦੁਖ਼ਦਾਈ ਖ਼ਬਰ: ਬਠਿੰਡਾ ਕੈਂਸਰ ਹਸਪਤਾਲ ਦੇ ਡਾਇਰੈਕਟਰ ਡਾ ਅਰੋੜਾ ਦਾ ਹੋਇਆ ਦਿਹਾਂਤ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੌੜ ਸੁਖਰਾਜ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


