ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਟੇਟ ਜਾਣ ਵਾਲੇ ਨੰਨ੍ਹੇ ਖਿਡਾਰੀਆਂ ਨੂੰ ਦਿੱਤੀ ਹੱਲਾਸ਼ੇਰੀ

0
8
116 Views

ਮਾਨਸਾ 22 ਨਵੰਬਰ: ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਪੰਜਾਬ ਰਾਜ ਪ੍ਰਾਇਮਰੀ ਖੇਡਾਂ ਲਈ ਜਾਣ ਵਾਲੇ ਮਾਨਸਾ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਖੇਡਾਂ ਦਾ ਮੁੱਢ ਪ੍ਰਾਇਮਰੀ ਪੱਧਰ ਤੋਂ ਹੀ ਬੱਝਦਾ ਹੈ,ਜਿਸ ਕਾਰਨ ਖੇਡਾਂ ’ਚ ਤੁਹਾਡੀ ਸੁਨਹਿਰੇ ਰੂਪ ਵਿੱਚ ਸ਼ੁਰੂਆਤ ਹੋਈ ਹੈ,ਜਿਸ ਦੇ ਭਵਿੱਖ ਵਿੱਚ ਸਾਰਥਿਕ ਨਤੀਜੇ ਸਾਹਮਣੇ ਆਉਣਗੇ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਸਿੱਖਿਆ ਵਿਕਾਸ ਮੰਚ ਮਾਨਸਾ ਵੱਲੋਂ ਪ੍ਰਾਇਮਰੀ ਖਿਡਾਰੀਆਂ ਨੂੰ ਮਹੱਈਆਂ ਕਰਵਾਏ ਗਏ ਟਰੈਕ ਸੂਟ ਦੇਣ ਸਮੇਂ ਉਨ੍ਹਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਇਕੱਲੇ ਇਕੱਲੇ ਨੰਨ੍ਹੇ ਖਿਡਾਰੀਆਂ ਨਾਲ ਖੂਬ ਗੱਲਾਂ ਕੀਤੀਆਂ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।

ਇਹ ਵੀ ਪੜ੍ਹੋ 24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਕਾਸ ਮੰਚ ਅਤੇ ਮੰਚ ਦੇ ਵਿਸ਼ੇਸ਼ ਸਹਿਯੋਗੀ ਯਾਦਵਿੰਦਰ ਸਿੰਘ ਬਹਿਣੀਵਾਲ ਪੁੱਤਰ ਹਰਪ੍ਰੀਤ ਸਿੰਘ ਬਹਿਣੀਵਾਲ ਦੀ ਵੀ ਖੂਬ ਪ੍ਰਸ਼ੰਸਾ ਕੀਤੀ ,ਜੋ ਪ੍ਰਾਇਮਰੀ ਖਿਡਾਰੀਆਂ ਨੂੰ ਹਰ ਸਾਲ ਟਰੈਕ ਸੂਟ ਅਤੇ ਖੇਡਾਂ ਦਾ ਹੋਰ ਸਾਜੋ ਸਮਾਨ ਮਹੁੱਈਆ ਕਰਵਾਉਂਦੇ ਹਨ। ਸਿੱਖਿਆ ਵਿਕਾਸ ਮੰਚ ਮਾਨਸਾ ਦੇ ਪ੍ਰਧਾਨ ਹਰਦੀਪ ਸਿੱਧੂ,ਜਨਰਲ ਸਕੱਤਰ ਹਰਜੀਵਨ ਸਰਾਂ ਨੇ ਦੱਸਿਆ ਕਿ ਪ੍ਰਾਇਮਰੀ ਖੇਡਾਂ ਦੀ ਟਰੇਨਿੰਗ ਅਤੇ ਖੇਡਾਂ ਦੇ ਸਾਜੋ ਸਮਾਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਚ ਸੈਸ਼ਨ ਦੇ ਸ਼ੁਰੂ ਤੋਂ ਹੀ ਪ੍ਰਾਇਮਰੀ ਖਿਡਾਰੀਆਂ ਦੀ ਟਰੇਨਿੰਗ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਸਟੇਟ ਐਵਾਰਡੀ ਅਧਿਆਪਕ ਗੁਰਨਾਮ ਸਿੰਘ, ਹੈੱਡ ਟੀਚਰ ਅਮਨਦੀਪ ਸ਼ਰਮਾ, ਅਧਿਆਪਕ ਆਗੂ ਵਿਜੈ ਕੁਮਾਰ,ਬਚਿੱਤਰ ਸਿੰਘ, ਜੋਗਿੰਦਰ ਸਿੰਘ, ਇਕਬਾਲ ਸਿੰਘ, ਸੁਖਜੀਤ ਭੈਣੀ ਹਾਜਰ ਸਨ।

 

LEAVE A REPLY

Please enter your comment!
Please enter your name here